‘‘ਮੈਨੂ ਮੇਅਰ ਦੀ ਚੇਅਰ ਤੋਂ ਲਾਂਭੇ ਕਰਨ ਦਾ ਖ਼ਿਆਲ ਆਪਣੇ ਮਨਾਂ ’ਚੋਂ ਬਿਲਕੁਲ ਤਿਆਗ ਦੇਣ ਵਿਰੋਧੀ:’’ ਜੀਤੀ ਸਿੱਧੂ

ਕਾਬਜ਼ ਧਿਰ ਦੇ ਕੌਂਸਲਰਾਂ ਨੇ ਮੁਲਾਕਾਤ ਕਰਕੇ ਮੇਅਰ ਨੂੰ ਸਮਰਥਨ ਜਾਰੀ ਰੱਖਣ ਦਾ ਐਲਾਨ

ਮੇਅਰ ਨੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮੌਕੇ ’ਤੇ ਜਾਰੀ ਕੀਤੀਆਂ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ:
ਮੁਹਾਲੀ ਨਗਰ ਨਿਗਮ ’ਤੇ ਕਾਬਜ਼ ਧਿਰ ਦੇ ਕੌਂਸਲਰਾਂ ਨੇ ਭਾਜਪਾ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਨੂੰ ਪਹਿਲਾਂ ਵਾਂਗ ਆਪਣਾ ਸਮਰਥਨ ਜਾਰੀ ਰੱਖਣ ਦਾ ਭਰੋਸਾ ਦਿੱਤਾ। ਮੇਅਰ ਕੁਝ ਦਿਨਾਂ ਦੀ ਛੁੱਟੀ ਕੱਟਣ ਤੋਂ ਬਾਅਦ ਅੱਜ ਦਫ਼ਤਰ ਆਏ ਸੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨਾਲ ਮੁਲਾਕਾਤ ਦੌਰਾਨ ਕੌਂਸਲਰ ਸੁੱਚਾ ਸਿੰਘ ਕਲੌੜ, ਪਰਮਜੀਤ ਸਿੰਘ ਹੈਪੀ, ਕਮਲਪ੍ਰੀਤ ਸਿੰਘ ਬਨੀ, ਜਸਬੀਰ ਸਿੰਘ ਮਣਕੂ, ਨੰਬਰਦਾਰ ਨਛੱਤਰ ਸਿੰਘ, ਅਸ਼ੋਕ ਕੌਂਡਲ, ਹਰਦਿਆਲ ਬੜਬੜ, ਗੁਰਸਾਹਿਬ ਸਿੰਘ, ਲਖਵੀਰ ਸਿੰਘ, ਅਨੂ ਪਿੰਕਾ ਅਤੇ ਹੋਰ ਕੌਂਸਲਰਾਂ ਅਤੇ ਆਗੂਆਂ ਨੇ ਆਪੋ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ।
ਮੇਅਰ ਜੀਤੀ ਸਿੱਧੂ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸ਼ਹਿਰ ਵਾਸੀਆਂ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜੀਤੀ ਸਿੱਧੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇਹ ਸੁਫ਼ਨਾ ਲੈਣਾ ਭੁੱਲ ਜਾਣ ਕਿ ਮੁਹਾਲੀ ਨਗਰ ਨਿਗਮ ਵਿੱਚ ਕੋਈ ਸਿਆਸੀ ਤਬਦੀਲੀ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਸਾਥੀ ਕੌਂਸਲਰ ਮੁਹਾਲੀ ਦੇ ਵਿਕਾਸ ਲਈ ਇੱਕਜੁੱਟ ਹਨ। ਉਨ੍ਹਾਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਦੀ ਬਿਆਨਬਾਜ਼ੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹ (ਵਿਧਾਇਕ) ਜਿੰਨਾ ਮਰਜ਼ੀ ਜ਼ੋਰ ਲਗਾ ਕੇ ਕੋਈ ਮਾਈ ਦਾ ਲਾਲ ਉਨ੍ਹਾਂ (ਜੀਤੀ ਸਿੱਧੂ) ਨੂੰ ਮੇਅਰ ਦੀ ਚੇਅਰ ਤੋਂ ਲਾਂਭੇ ਨਹੀਂ ਕਰ ਸਕਦਾ ਹੈ। ਮੇਅਰ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਈ ਕੌਂਸਲਰ ਉਨ੍ਹਾਂ ਦੇ ਸੰਪਰਕ ਵਿੱਚ ਹਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…