Share on Facebook Share on Twitter Share on Google+ Share on Pinterest Share on Linkedin ‘‘ਮੈਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ’’: ਮਾਲਵਿੰਦਰ ਮਾਲੀ ਮਾਲਵਿੰਦਰ ਮਾਲੀ ਤੇ ਪਰਿਵਾਰਕ ਮੈਂਬਰ ਪੁਲੀਸ ਦੇ ਰਵੱਈਏ ਤੋਂ ਸੰਤੁਸ਼ਟ ਨਬਜ਼-ਏ-ਪੰਜਾਬ, ਮੁਹਾਲੀ, 17 ਸਤੰਬਰ: ਮੁਹਾਲੀ ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਉੱਘੇ ਸਮਾਜਿਕ ਚਿੰਤਕ ਮਾਲਵਿੰਦਰ ਸਿੰਘ ਮਾਲੀ ਨੇ ਕਿਹਾ ਕਿ ਉਸ ਨੂੰ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਸ ਨੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਹੈ ਸਗੋਂ ਉਸ ਨੇ ਆਪਣੀ ਟਿੱਪਣੀ ਵਿੱਚ ਇਹ ਕਿਹਾ ਸੀ ਕਿ ਜਿਹੜੇ ਲੀਡਰ ਖ਼ੁਦ ਨੂੰ ਰੱਬ ਦਾ ਰੂਪ ਦੱਸਦੇ ਹਨ, ਉਹ ਗਲਤ ਹੈ। ਹੁਣ ਤੱਕ ਕੀਤੀ ਪੁੱਛਗਿੱਛ ਬਾਰੇ ਉਨ੍ਹਾਂ ਕਿਹਾ ਕਿ ਪੁਲੀਸ ਦਾ ਰਵੱਈਆ ਬਹੁਤ ਵਧੀਆ ਰਿਹਾ ਹੈ। ਉਸ ਕੋਲੋਂ ਕੀ ਪੁੱਛਗਿੱਛ ਕਰਨੀ ਸੀ, ਉਸ ਲੇ ਕਿਹੜਾ ਕੋਈ ਗੁਨਾਹ ਕੀਤਾ ਸੀ, ਜਿਹੜੀ ਪੁੱਛਗਿੱਛ ਕੀਤੀ ਜਾਂਦੀ। ਅਦਾਲਤ ਵਿੱਚ ਵੀ ਜਾਂਚ ਟੀਮ ਨੇ ਮਾਲੀ ਦਾ ਪੁਲੀਸ ਰਿਮਾਂਡ ਨਹੀਂ ਮੰਗਿਆ ਬਲਕਿ ਜੁਡੀਸ਼ਲ ਰਿਮਾਂਡ ਦੀ ਅਰਜ਼ੀ ਦਿੱਤੀ ਗਈ। ਅਖੀਰ ਵਿੱਚ ਮਾਲੀ ‘‘ਦਿਲ ਹੋਣਾ ਚਾਹੀਦਾ ਜਵਾਨ, ਉਮਰਾਂ ’ਚ ਕੀ ਰੱਖਿਆ’’ ਸ਼ੇਅਰ ਕਹਿ ਕੇ ਪੁਲੀਸ ਦੀ ਗੱਡੀ ਵਿੱਚ ਬੈਠ ਗਏ। ਮਾਲਵਿੰਦਰ ਮਾਲੀ ਦੇ ਭਰਾ ਰਣਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਦੀ ਨੁਕਤਾਚੀਨੀ ਕਰਨ ਕਰਕੇ ਹੀ ਮੇਰੇ ਭਰਾ ਮਾਲਵਿੰਦਰ ਮਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਉਂਕਿ ਟੀਵੀ ਅਤੇ ਸੋਸ਼ਲ ਮੀਡੀਆ ਉੱਤੇ ਕੀਤੀਆਂ ਜਾਂਦੀਆਂ ਟਿੱਪਣੀਆਂ ਤੋਂ ਸਰਕਾਰ ਨੂੰ ਬਹੁਤ ਤਕਲੀਫ਼ ਹੁੰਦੀ ਸੀ। ਜਿਸ ਕਾਰਨ ਸਰਕਾਰ ਨੇ ਮਾਲੀ ਵਿਰੁੱਧ ਖੁੰਦਕ ਵਿੱਚ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਉਂਜ ਉਨ੍ਹਾਂ ਪੁਲੀਸ ਦੇ ਰਵੱਈਏ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮਾਲੀ ਵਿਰੁੱਧ ਦਰਜ ਕੀਤਾ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ। ਮੁਹਾਲੀ ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਮਾਲਵਿੰਦਰ ਮਾਲੀ ਪਟਿਆਲਾ ਸਥਿਤ ਉਨ੍ਹਾਂ ਦੇ ਘਰ ਮਿਲਣ ਆਏ ਸੀ। ਉਹ ਹਾਲੇ ਆ ਕੇ ਬੈਠੇ ਹੀ ਸਨ ਕਿ ਪੁਲੀਸ ਵੀ ਉੱਥੇ ਪਹੁੰਚ ਗਈ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਮੁਹਾਲੀ ਲੈ ਆਏ। ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਵਰੰਟ ਵੀ ਨਹੀਂ ਦਿਖਾਏ ਅਤੇ ਨਾ ਹੀ ਹੁਣ ਤੱਕ ਮੁਹਾਲੀ ਪੁਲੀਸ ਨੇ ਉਨ੍ਹਾਂ ਨੂੰ ਐਫ਼ਆਈਆਰ ਦੀ ਕਾਪੀ ਹੀ ਦਿੱਤੀ ਹੈ। ਉਧਰ, ਸੀਟੂ ਦੇ ਸੂਬਾ ਜਨਰਲ ਸਕੱਤਰ ਚੰਦਰ ਸ਼ੇਖਰ ਨੇ ਵੀ ਮਾਲੀ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ਦੇ ਖ਼ਿਲਾਫ਼ ਦੱਸਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮਾਲੀ ਵਿਰੁੱਧ ਦਰਜ ਝੂਠਾ ਕੇਸ ਰੱਦ ਕੀਤਾ ਜਾਵੇ ਅਤੇ ਉਸ ਨੂੰ ਫੌਰੀ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਜਿਕ ਚਿੰਤਕਾਂ ਨੂੰ ਇਸ ਤਰ੍ਹਾਂ ਗ੍ਰਿਫ਼ਤਾਰ ਕਰਕੇ ਸਰਕਾਰ ਲੋਕਾਂ ਦੀ ਆਵਾਜ਼ ਨਹੀਂ ਕੁਚਲ ਸਕਦੀ। ਹਰੇਕ ਵਿਅਕਤੀ ਨੂੰ ਆਪਣੀ ਗੱਲ ਕਹਿਣ ਅਤੇ ਅਲੋਚਨਾ ਕਰਨ ਦਾ ਹੱਕ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ