ਸਰਕਾਰ ਨਾਲ ਤਾਲਮੇਲ ਕਰਕੇ ਮੁਹਾਲੀ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦੇਵਾਂਗਾ: ਸਿੱਧੂ

ਵਾਟਰ ਬੂਸਟਰ ਪਲਾਂਟ, ਵਾਲਮੀਕੀ ਧਰਮਸ਼ਾਲਾ ਦੀ ਉਸਾਰੀ, ਫਿਰਨੀ ’ਤੇ ਪ੍ਰੀਮਿਕਸ ਪਾਉਣ ਕੰਮ ਸ਼ੁਰੂ

ਸਿੱਧੂ ਨੇ ਮੁਹਾਲੀ ਵਿੱਚ ਵੱਖ ਵੱਖ ਥਾਵਾਂ ’ਤੇ 1 ਕਰੋੜ 60 ਲੱਖ ਦੇ ਵਿਕਾਸ ਕੰਮ ਸ਼ੁਰੂ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਕਤੂਬਰ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ 1 ਕਰੋੜ 60 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮ ਸ਼ੁਰੂ ਕਰਵਾਏ। ਪਿੰਡ ਸੋਹਾਣਾ ਵਿੱਚ ਵਾਲਮੀਕੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਕੰਮ ’ਤੇ 27 ਲੱਖ ਰੁਪਏ ਖਰਚੇ ਜਾਣਗੇ ਜਦੋਂਕਿ ਸੋਹਾਣਾ ਵਿੱਚ ਸੱਤ ਲੱਖ ਦੀ ਲਾਗਤ ਨਾਲ ਸੀਵਰੇਜ ਤੇ ਪਾਣੀ ਸਪਲਾਈ ਲਾਈਨ ਨੂੰ ਦਰੁਸਤ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਕ ਹੋਰ ਕਲੱਬ ਲਈ ਤਿੰਨ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਦਿੱਤਾ। ਸੋਹਾਣਾ ਦੀ ਪੱਕੀ ਫਿਰਨੀ ’ਤੇ 50 ਲੱਖ ਰੁਪਏ ਖ਼ਰਚ ਕਰਕੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ।
ਇਸ ਤੋਂ ਇਲਾਵਾ ਇੱਥੋਂ ਦੇ ਫੇਜ਼-1 ਵਿੱਚ ਵਾਟਰ ਬੂਸਟਰ ਪਲਾਂਟ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ 70 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਹਲਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਪੰਜਾਬ ਸਰਕਾਰ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਦੀ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਕੌਂਸਲਰ ਹਰਜੀਤ ਸਿੰਘ ਭੋਲੂ ਬੈਦਵਾਨ, ਸੁੱਚਾ ਸਿੰਘ ਕਲੌੜ, ਮੀਨਾ ਕੋਂਡਲ, ਸੁਮਨ ਬਾਲਾ, ਬੂਟਾ ਸਿੰਘ ਸੋਹਾਣਾ, ਅਸ਼ੋਕ ਕੋਂਡਲ, ਪ੍ਰਦੀਪ ਸਿੰਘ ਨਵਾਬ, ਸੁਰਿੰਦਰ ਸ਼ਰਮਾ, ਨਛੱਤਰ ਸਿੰਘ, ਪੀਐਸ ਵਿਰਦੀ ਪ੍ਰਧਾਨ ਸਮੇਤ ਪਿੰਡ ਸੋਹਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…