
ਆਈਏਐਸ ਆਸ਼ਿਕਾ ਜੈਨ ਨੂੰ ਮੁਹਾਲੀ ਦਾ ਨਵਾਂ ਡਿਪਟੀ ਕਮਿਸ਼ਨਰ ਲਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਪੰਜਾਬ ਸਰਕਾਰ ਵੱਲੋਂ ਅੱਜ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਸਬੰਧੀ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਤਹਿਤ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਇੱਥੋਂ ਬਦਲੀ ਕਰ ਦਿੱਤੀ ਹੈ। ਉਨ੍ਹਾਂ ਨੂੰ ਡਾਇਰੈਕਟਰ ਸਪੋਰਟਸ ਐੱਡ ਯੂਥ ਸਰਵਿਸ ਅਤੇ ਵਧੀਕ ਵਿਸ਼ੇਸ਼ ਸਕੱਤਰ ਪਲਾਨਿੰਗ ਲਗਾਇਆ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਿਤ ਤਲਵਾੜ ਦੀ ਥਾਂ ਉੱਤੇ ਹੁਣ ਸ੍ਰੀਮਤੀ ਆਸ਼ਿਕਾ ਜੈਨ ਨੂੰ ਮੁਹਾਲੀ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਸ੍ਰੀਮਤੀ ਜੈਨ 2015 ਬੈਚ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੂੰ ਪ੍ਰਸ਼ਾਸਨਿਕ ਗਤੀਵਿਧੀਆਂ ਦਾ ਕਾਫ਼ੀ ਤਜਰਬਾ ਹੈ। ਇਸ ਤੋਂ ਪਹਿਲਾਂ ਵੀ ਉਹ ਮੁਹਾਲੀ ਵਿੱਚ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤਾਇਨਾਤ ਰਹਿ ਕੇ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਨਵੇਂ ਡਿਪਟੀ ਕਮਿਸ਼ਨਰ ਸੋਮਵਾਰ ਨੂੰ ਆਪਣੇ ਅਹੁਦੇ ਦਾ ਚਾਰਜ ਸੰਭਾਲਣਗੇ। ਹੁਣ ਉਹ ਕਾਫ਼ੀ ਸਮੇਂ ਤੋਂ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਜੋਂ ਕੰਮ ਕਰ ਰਹੇ ਸਨ।