ਆਈਏਐਸ ਸ੍ਰੀਮਤੀ ਈਸ਼ਾ ਕਾਲੀਆ ਨੇ ਡੀਜੀਐੱਸਈ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਪੰਜਾਬ ਸਰਕਾਰ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਇੱਥੇ ਸਿੱਖਿਆ ਭਵਨ ਵਿਖੇ ਡਾਇਰੈਕਟਰ ਜਨਰਲ ਆਫ਼ ਸਕੂਲ ਸਿੱਖਿਆ (ਡੀਜੀਐਸਈ) ਦੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਦਾ ਵੀ ਵਾਧੂ ਕਾਰਜਭਾਰ ਸੰਭਾਲਿਆ। ਉਹ ਸੰਨ 2009 ਬੈਚ ਦੇ ਆਈਏਐਸ ਹਨ। ਇਸ ਤੋਂ ਪਹਿਲਾਂ ਉਹ ਇਨਵੈਸਟਮੈਂਟ ਪ੍ਰਮੋਸ਼ਨਜ਼ ਵਿਭਾਗ ਦੇ ਵਧੀਕ ਮੁੱਖ ਕਾਰਜਕਾਰੀ ਅਫ਼ਸਰ ਵਜੋਂ ਤਾਇਨਾਤ ਸਨ। ਜਦੋਂਕਿ ਪਹਿਲੇ ਡੀਜੀਐਸਈ ਮੁਹੰਮਦ ਤਈਅਬ ਦੀ ਵਿੱਤ ਵਿਭਾਗ ਵਿੱਚ ਤਾਇਨਾਤੀ ਕੀਤੀ ਗਈ ਹੈ।
ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਰਾਸ਼ਟਰੀ ਸਕੂਲ ਸਰਵੇਖਣ ਦਰਜਾਬੰਦੀ ਵਿੱਚ ਪੂਰੇ ਭਾਰਤ ’ਚੋਂ ਪੰਜਾਬ ਦੇ ਪਹਿਲੇ ਸਥਾਨ ’ਤੇ ਆਉਣ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਇੱਕ ਮਹੱਤਵਪੂਰਨ ਖੇਤਰ ਹੈ। ਪੰਜਾਬ ਦੀ ਸਕੂਲੀ ਸਿੱਖਿਆ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ, ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਤੌਰ ’ਤੇ ਤਵੱਜੋਂ ਦੇਣਗੇ।

Load More Related Articles
Load More By Nabaz-e-Punjab
Load More In Awareness/Campaigns

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …