ਆਈਏਐਸ ਅਧਿਕਾਰੀ ਗੁਰਪ੍ਰੀਤ ਕੌਰ ਸਪਰਾ ਨੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖ ਵੱਖ ਸਰਕਾਰੀ ਦਫ਼ਤਰਾਂ ਦਾ ਲਿਆ ਜਾਇਜ਼ਾ, ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੁਹਾਲੀ ਲਈ ਨਿਯੁਕਤ ਕੀਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਨਯਨ ਭੁੱਲਰ, ਐਸਡੀਐਮ ਸ੍ਰੀਮਤੀ ਅਨੁਪ੍ਰੀਤਾ ਜੌਹਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਜੇ.ਐਸ ਜੌਹਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਆਪਣੇ ਆਹੁਦੇ ਦਾ ਕਾਰਜ ਭਾਰ ਸੰਭਾਲਣ ਉਪਰੰਤ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਮੇਰੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੋਵੇਗੀ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਿਕਲਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਲੋਕ ਉਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕੋਈ ਵੀ ਵਿਆਕਤੀ ਜੋ ਆਪਣੇ ਕੰਮ ਕਾਜ਼ ਲਈ ਸਰਕਾਰੀ ਦਫ਼ਤਰਾਂ ਵਿੱਚ ਆਉਂਦਾ ਹੈ। ਉਸ ਦੇ ਕੰਮ ਨੂੰ ਨਿਪਟਾਉਣ ਲਈ ਪਰਮਅਗੇਤ ਦਿੱਤੀ ਜਾਵੇ ਅਤੇ ਲੋਕਾਂ ਦੇ ਕੰਮਾਂ ਕਾਰਾਂ ਨੂੰ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ ਤਾਂ ਜੋ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਨਾ ਹੋਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸਰਕਾਰੀ ਦਫ਼ਤਰਾਂ ਦਾ ਜਾਇਜ਼ਾ ਵੀ ਲਿਆ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …