ਬਾਹਰਲੇ ਸੂਬਿਆਂ ਦੇ ਆਈਏਐਸ ਅਫ਼ਸਰਾਂ ਤੇ ਫੌਜੀ ਅਫ਼ਸਰਾਂ ਨੇ ਨਾਗਰਿਕ ਸੇਵਾਵਾਂ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਦੇਸ਼ ਦੀ ਵਕਾਰੀ ਸੰਸਥਾ ਆਈ.ਐਸ.ਬੀ (ਇੰਡੀਅਨ ਸਕੂਲ ਆਫ ਬਿਜ਼ਨਸ )ਵਿਖੇ ਸ਼ਾਰਟ ਟਰਮ ਟੇ੍ਰਨਿੰਗ ਕੋਰਸ ਵਿਚ ਹਿੱਸਾ ਲੈਣ ਆਏ ਵੱਖ ਵੱਖ ਰਾਜ਼ਾਂ ਦੇ ਆਈ.ਏ.ਐਸ.ਅਫਸਰ ਅਤੇ ਫੌਜ ਦੇ ਅਫਸਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਦੇ ਕੰਮਕਾਜ਼ ਨੂੰ ਦੇਖਿਆ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਬੀਰ ਸਿੰਘ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ ਨੇ ਜਿਲ਼੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ’ਤੇ ਇਨ੍ਹਾਂ ਅਫਸਰਾਂ ਦਾ ਨਿੱਘਾ ਸਵਾਗਤ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ੍ਰੀਮਤੀ ਸਪਰਾ ਨੇ ਪੁੱਜੇ ਅਫਸਰਾਂ ਦੇ ਵਫ਼ਦ ਨੂੰ ਜ਼ਿਲ੍ਹੇ ਦੀ ਧਾਰਮਿਕ ਤੇ ਇਤਿਹਾਸਿਕ ਮਹੱਤਤਾ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਇੱਥੇ ਸਥਾਪਿਤ ਦੇਸ਼ ਦੀਆਂ ਵਕਾਰੀ ਸੰਸਥਾਵਾਂ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਦਫ਼ਤਰਾਂ ਦੇ ਕੰਮਕਾਜ਼ ਬਾਰੇ ਵੀ ਜਾਣਕਾਰੀ ਦਿੱਤੀ। ਸ੍ਰੀਮਤੀ ਸਪਰਾ ਨੇ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਵਿਚ ਆਮ ਪਬਲਿਕ ਦੇ ਹੋਣ ਵਾਲੇ ਨਿਸਚਿਤ ਸਮੇਂ ਦੌਰਾਨ ਕੰਮਕਾਜ਼ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਭਰਪੂਰ ਜਾਣਕਾਰੀ ਦਿੱਤੀ। ਵੱਖ-ਵੱਖ ਰਾਜਾਂ ਤੋਂ ਆਏ ਆਈ.ਏ.ਐਸ. ਅਧਿਕਾਰੀ ਅਤੇ ਫੌਜ ਦੇ ਅਫਸਰਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਦੀ ਸਹੂਲਤ ਲਈ ਸਥਾਪਿਤ ਕੀਤੇ ਬੁਨਿਆਦੀ ਢਾਂਚੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੀ ਵਿਜ਼ਟ ਕਰਨ ਨਾਲ ਉਨ੍ਹਾਂ ਨੂੰ ਬਹੁਤ ਕੁੱਝ ਨਵਾਂ ਦੇਖਣ ਨੂੰ ਮਿਲਿਆ। ਜਿਹੜਾ ਕੇ ਉਨ੍ਹਾਂ ਲਈ ਬੇਹੱਦ ਸਹਾਈ ਹੋਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੀ ਉਨ੍ਹਾਂ ਦੀ ਭਰਵਾਂ ਸਵਾਗਤ ਕਰਨ ਤੇ ਭਰਪੂਰ ਪ੍ਰਸੰਸ਼ਾਂ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਆਈ.ਏ.ਐਸ. ਅਤੇ ਫੌਜ ਦੇ ਅਫਸਰਾਂ ਦੇ ਵਫਦ ਨੇ ਜ਼ਿਲ੍ਹੇ ਦੇ ਪਿੰਡ ਸਮੇਤ ਹੋਰਨਾਂ ਪਿੰਡਾਂ ਦਾ ਦੋਰਾ ਵੀ ਕੀਤਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…