Share on Facebook Share on Twitter Share on Google+ Share on Pinterest Share on Linkedin ਦੇਸ਼ ਦੇ ਵੱਖ ਵੱਖ ਸੂਬਿਆਂ ’ਚ ਤਾਇਨਾਤ ਆਈਏਐਸ ਅਫ਼ਸਰਾਂ ਨੇ ਪਿੰਡ ਘੜੂੰਆਂ ਦਾ ਦੌਰਾ ਕਰਕੇ ਹਾਸਲ ਕੀਤੀ ਮੁੱਢਲੀ ਜਾਣਕਾਰੀ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 20 ਦਸੰਬਰ: ਖਰੜ ਸਬ ਡਵੀਜ਼ਨ ਤਹਿਤ ਪੈਂਦੇ ਇਤਿਹਾਸਕ ਪਿੰਡ ਘੜੂੰਆਂ ਦਾ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਤਾਇਨਾਤ ਆਈਏਐਸ ਅਧਿਕਾਰੀਆਂ ਵਲੋਂ ਦੌਰਾ ਕਰਕੇ ਜਾਣਕਾਰੀ ਹਾਸਲ ਕੀਤੀ। ਇਨ੍ਹਾਂ ਆਈਏਐਸ ਅਧਿਕਾਰੀਆਂ ਵਿੱਚ ਦਲੀਪ ਸਿੰਘ, ਨਵੀਨ ਕੁਮਾਰ, ਪੋਲਸਨ ਸ਼ਾਮਲ ਸਨ। ਇਨ੍ਹਾਂ ਅਧਿਕਾਰੀਆਂ ਨੇ ਪਿੰਡ ਦੇ ਪੀ.ਐਚ.ਸੀ.ਕੇਂਦਰ ਵਿਚ ਡਾਕਟਰਾਂ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਲ ਕੀਤੀ। ਹਸਪਤਾਲ ਵਿਚ ਤਾਇਨਾਤ ਡੈਟਲ ਡਾ.ਅਮਨਦੀਪ ਕੌਰ ਨੇ ਪੀ.ਐਚ.ਸੀ. ਵਿਚ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ, ਆਯੂਰਵੈਦਿਕ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਸਕੂਲ, ਸਰਬ ਲੋਹ ਦੇ ਬਰਤਨ ਤਿਆਰ ਕਰਨ ਵਾਲੇ ਪਰਿਵਾਰਾਂ ਸਮੇਤ ਪਿੰਡਾਂ ਦੇ ਪੰਤਵੱਤੇ ਸੱਜਣਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮੁਹਾਲੀ ਅਮਰੀਕ ਸਿੰਘ , ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਖਰੜ ਅਭਿਤੇਜ਼ ਸਿੰਘ ਸੰਧੂ, ਡਾ. ਡੇਜੀ ਟੋਪਿਨਾ, ਡਾ. ਸ਼ਿਵਾਨੀ ਬਾਂਸਲ, ਐਸ.ਆਈ.ਸੁਖਵਿੰਦਰ ਸਿੰਘ ਕੰਗ, ਕੁਲਜੀਤ ਸਿੰਘ ਢੀਡਸਾਂ, ਪਿੰਡ ਦੇ ਵਸਨੀਕ ਨਰਿੰਦਰ ਸਿੰਘ ਗਾਂਧੀ, ਹਲਕਾ ਪਟਵਾਰੀ ਪਰਮਜੀਤ ਸਿੰਘ ਸਮੇਤ ਹੋਰ ਪੰਤਵੱਤੇ ਸੱਜਣ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ