Share on Facebook Share on Twitter Share on Google+ Share on Pinterest Share on Linkedin ਆਇਲੈਟਸ ਇੰਸਟੀਚਿਊਟ ‘ਇਲਾਇਟਅੱਪ ਅਕੈਡਮੀ’ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ: ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਆਇਲੈਟਸ ਇੰਸਟੀਚਿਊਟ ‘ਇਲਾਇਟਅੱਪ ਅਕੈਡਮੀ’ ਜ਼ੀਰਕਪੁਰ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਸੰਸਥਾ ਪਿਛਲੇ ਤਿੰਨ ਮਹੀਨੇ ਤੋਂ ਲਗਾਤਾਰ ਆਇਲੈਟਸ ਸਿੱਖਿਆ ਦਾ ਕੰਮ ਨਹੀਂ ਕਰ ਰਹੀ ਸੀ। ਇਸ ਇੰਸਟੀਚਿਊਟ ਦੇ ਲਾਇਸੈਂਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟਿਸ ਭੇਜਣ ਦੇ ਬਾਵਜੂਦ ਉਹ ਖ਼ੁਦ ਜਾਂ ਉਸ ਦਾ ਕੋਈ ਨੁਮਾਇੰਦਾ ਡੀਸੀ ਦਫ਼ਤਰ ਵਿੱਚ ਹਾਜ਼ਰ ਨਹੀਂ ਹੋਇਆ। ਇਸ ਆਈਲੈਟਸ ਇੰਸਟੀਚਿਊਟ ਦੇ ਲਾਇਸੈਂਸ ਦੀ ਮਿਆਦ 9 ਅਗਸਤ 2023 ਤੱਕ ਹੈ। ਇਹ ਜਾਣਕਾਰੀ ਅੱਜ ਇੱਥੇ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਆਇਲੈਟਸ ਇੰਸਟੀਚਿਊਟ ‘ਇਲਾਇਟਅੱਪ ਅਕੈਡਮੀ’ ਐਸਸੀਓ ਨੰਬਰ-7, ਦੂਜੀ ਮੰਜ਼ਲ, ਮੇਨ ਮਾਰਕੀਟ, ਪੀਰਮੁਛੱਲਾ, ਜ਼ੀਰਕਪੁਰ (ਮੁਹਾਲੀ) ਨੂੰ ਕੋਚਿੰਗ ਇੰਸਟੀਚਿਊਟ ਆਫ਼ ਆਇਲੈਟਸ ਦੇ ਕੰਮ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਸ੍ਰੀਮਤੀ ਬਰਾੜ ਨੇ ਦੱਸਿਆ ਕਿ ਇਹ ਆਇਲੈਟਸ ਇੰਸਟੀਚਿਊਟ ਪਿਛਲੇ ਤਿੰਨ ਮਹੀਨੇ ਤੋਂ ਲਗਾਤਾਰ ਆਇਲੈਟਸ ਸਿੱਖਿਆ ਦਾ ਕੰਮ ਕਰਨ ਵਿੱਚ ਅਸਮਰੱਥ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਦੇ ਮਾਲਕ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਲਾਇਸੈਂਸ ਅਧੀਨ ਕੰਮ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸਿੱਖਿਆ ਅਦਾਰੇ ਦੇ ਪ੍ਰਬੰਧਕ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦੀ ਮੋਹਲਤ ਦਿੰਦੇ ਹੋਏ ਨਵੇਂ ਸਿਰਿਓਂ ਤਾੜਨਾ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕਿਉਂ ਨਾ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨੋਟਿਸ ਦਾ ਜਵਾਬ ਮਿਲਣ ਤੋਂ ਬਾਅਦ ਇਸ ਆਈਲੈਟਸ ਇੰਸਟੀਚਿਊਟ ਵਿਰੁੱਧ ਅਗਲੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ