Nabaz-e-punjab.com

ਨਾਜਾਇਜ਼ ਅਸਲਾ ਮਾਮਲੇ ਵਿੱਚ ਮੁਲਜ਼ਮ ਅੌਰਤ ਨੇ ਪੇਸ਼ੀ ਭੁਗਤੀ, 29 ਮਈ ਤੱਕ ਕੇਸ ਦੀ ਸੁਣਵਾਈ ਟਲੀ

ਬਚਾਅ ਪੱਖ ਦੇ ਵਕੀਲਾਂ ਨੇ ਪੰਜਾਬ ਪੁਲੀਸ ਨੇ ਜਾਣਬੱੁਝ ਕੇ ਸਾਰੇ ਮੁਲਜ਼ਮਾਂ ਨੂੰ ਇਕੱਠੇ ਪੇਸ਼ ਨਾ ਕਰਨ ਦਾ ਲਾਇਆ ਦੋਸ਼

ਪੰਜਾਬ ਪੁਲੀਸ ਨੇ ਅਦਾਲਤ ਵਿੱਚ ਦਿੱਤੀ ਦਲੀਲ, ਕਿਹਾ ਕ੍ਰਿਕਟ ਮੈਚ ਕਾਰਨ ਜ਼ਿਆਦਾਤਰ ਪੁਲੀਸ ਸਟੇਡੀਅਮ ਵਿੱਚ ਤਾਇਨਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਤੇ ਨਾਜਾਇਜ਼ ਅਸਲਾ ਰੱਖਣ ਦੇ ਮਾਮਲੇ ਵਿੱਚ ਨਾਮਜ਼ਦ ਬੀਬੀ ਅੰਮ੍ਰਿਤਪਾਲ ਕੌਰ ਨੇ ਸ਼ੁੱਕਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ ਮੈਡਮ ਗਰੀਸ ਦੀ ਅਦਾਲਤ ਵਿੱਚ ਪੇਸ਼ੀ ਭੁਗਤੀ। ਹਾਲਾਂਕਿ ਅੱਜ ਕੇਸ ਦੀ ਸੁਣਵਾਈ ਦੌਰਾਨ ਕੁਝ ਅਹਿਮ ਗਵਾਹਾਂ ਦੇ ਬਿਆਨ ਦਰਜ ਹੋਣੇ ਸੀ ਪ੍ਰੰਤੂ ਪੰਜਾਬ ਪੁਲੀਸ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੀ। ਇਸ ਸਬੰਧੀ ਪੁਲੀਸ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਅੱਜ ਇੱਥੋਂ ਦੇ ਫੇਜ਼-9 ਸਥਿਤ ਪੀਸੀਏ ਸਟੇਡੀਅਮ ਵਿੱਚ ਆਈਪੀਐਲ ਦੀ ਲੜੀ ਤਹਿਤ ਕ੍ਰਿਕਟ ਮੈਚ ਹੈ। ਜਿਸ ਕਾਰਨ ਜ਼ਿਆਦਾਤਰ ਪੁਲੀਸ ਫੋਰਸ ਸੁਰੱਖਿਆ ਪ੍ਰਬੰਧਾਂ ਵਿੱਚ ਤਾਇਨਾਤ ਹੋ ਕੇ ਉਹ ਜੇਲ੍ਹ ’ਚੋਂ ਮੁਲਜ਼ਮਾਂ ਨੂੰ ਨਹੀਂ ਲਿਆ ਸਕੇ। ਸਾਰੇ ਮੁਲਜ਼ਮ ਅਦਾਲਤ ਵਿੱਚ ਪੇਸ਼ ਨਾ ਹੋਣ ਕਰਕੇ ਅੱਜ ਗਵਾਹਾਂ ਦੇ ਬਿਆਨ ਦਰਜ ਨਹੀਂ ਹੋ ਸਕੇ।
ਬਚਾਅ ਪੱਖ ਦੇ ਵਕੀਲਾਂ ਸਰਬਜੀਤ ਸਿੰਘ ਬੈਂਸ, ਕੁਲਵਿੰਦਰ ਕੌਰ ਅਤੇ ਸੀਐਸ ਬਾਵਾ ਨੇ ਪੁਲੀਸ ਦੀਆਂ ਦਲੀਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਕ੍ਰਿਕਟ ਮੈਚ ਦੀ ਆੜ ਵਿੱਚ ਪੁਲੀਸ ਵੱਲੋਂ ਜਾਣਬੱੁਝ ਕੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਨਹੀਂ ਲਿਆਂਦਾ ਗਿਆ ਤਾਂ ਜੋ ਕੇਸ ਨੂੰ ਹੋਰ ਲਮਕਾਇਆ ਜਾ ਸਕੇ। ਇਸ ਕੇਸ ਦੀ ਪੈਰਵੀ ਸਿੱਖ ਰਿਲੀਫ ਯੂਕੇ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁਹਾਲੀ ਦੇ ਥਾਣਾ ਫੇਜ਼-1 ਵਿੱਚ 25 ਮਈ 2017 ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਸ ਦੀ ਸੁਣਵਾਈ 29 ਮਈ ਤੱਕ ਅੱਗੇ ਟਾਲ ਦਿੱਤੀ ਹੈ। ਇਸ ਮਾਮਲੇ ਵਿੱਚ ਹਰਵਰਿੰਦਰ ਸਿੰਘ ਵਾਸੀ ਪ੍ਰਤਾਪ ਨਗਰ ਅੰਮ੍ਰਿਤਸਰ, ਰਣਦੀਪ ਸਿੰਘ ਵਾਸੀ ਜਿੰਦੜ ਗੁਰਦਾਸਪੁਰ, ਜਰਨੈਲ ਸਿੰਘ ਵਾਸੀ ਕਲਾਨੌਰ, ਸੁਖਪ੍ਰੀਤ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ ਪਿੰਡ ਦੋਦਾ ਮੁਕਤਸਰ ਸਮੇਤ 11 ਨੌਜਵਾਨਾਂ ਨੂੰ ਨਾਮਜ਼ਦ ਕੀਤਾ ਹੈ। ਜਦੋਂਕਿ ਪਿਛਲੇ ਦਿਨੀਂ ਇਕ ਮੁਲਜ਼ਮ ਸੁਖਪ੍ਰੀਤ ਸਿੰਘ ਦੀ ਨਾਭਾ ਜੇਲ੍ਹ ਵਿੱਚ ਭੇਤਭਰੀ ਹਾਲਤ ਵਿੱਚ ਮੌਤ ਹੋ ਚੁੱਕੀ ਹੈ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…