ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵਲੋੱ ਪਿੰਡ ਕੁੰਭੜਾ ਵਿੱਚ ਨਾਜਾਇਜ਼ ਕਬਜੇ ਹਟਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਸਥਾਨਕ ਸਰਕਾਰ ਵਿਭਾਗ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪਸ਼ੂ ਪਾਲਣ ਅਤੇ ਕਿਰਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਿੰਡ ਵਿੱਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਦੀਆਂ ਕਾਪੀਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਭੇਜੀਆਂ ਹਨ। ਉਹਨਾਂ ਕਿਹਾ ਹੈ ਕਿ ਮੈਂ ਇਸ ਸ਼ਿਕਾਇਤ ਪੱਤਰ ਰਾਹੀਂ ਆਪ ਜੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਪਿੰਡ ਕੁੰਭੜਾ ਸਥਿਤ ਪਬਲਿਕ ਪਖਾਨੇ ਦੀ ਕੰਧ ਤੋੜ ਕੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਮੰਗ ਕੀਤੀ ਕਿ ਸਬੰਧਤ ਵਿਅਕਤੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਥਾ ਦੇ ਮੁਖੀ ਬਲਵਿੰਦਰ ਸਿੰਘ ਕੁੰਭੜਾ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਵਿੱਚ ਸਕੂਲ ਗਰਾਉੱਡ ਦੀ ਥਾਂ, ਸੁਲਭ ਸੌਚਾਲਿਆ ਦੀ ਥਾਂ, ਕਮਿਉਨਿਟੀ ਸੈਂਟਰ ਦੀ ਥਾਂ ਅਤੇ ਹੋਰਨਾਂ ਕਈ ਥਾਂਵਾਂ ਉਪਰ ਨਾਜਾਇਜ ਕਬਜੇ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਮੁਹਾਲੀ ਦੇ ਡੀਸੀ ਨੂੰ ਵੀ ਕੁਝ ਸਮਾਂ ਪਹਿਲਾਂ ਇਹਨਾਂ ਨਾਜਾਇਜ਼ ਕਬਜਿਆਂ ਬਾਰੇ ਸਿਕਾਇਤ ਕੀਤੀ ਸੀ, ਡੀਸੀ ਨੇ ਉਹ ਸਿਕਾਇਤ ਨਗਰ ਨਿਗਮ ਦੇ ਕਮਿਸ਼ਨਰ ਨੂੰ ਮਾਰਕ ਕਰ ਦਿੱਤੀ ਸੀ ਪਰ ਇਸ ਉਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਪਿੰਡ ਦੀਆਂ ਸਾਰੀਆਂ ਗਲੀਆਂ ਪੁਟੀਆਂ ਪਈਆਂ ਹਨ, ਪਿੰਡ ਦੀ ਫਿਰਨੀ ਦੀ ਬਹੁਤ ਬੁਰੀ ਹਾਲਤ ਹੈ। ਪੀਣ ਵਾਲੇ ਪਾਣੀ ਦੀ ਸਪਲਾਈ ਵੀ ਠੀਕ ਤਰੀਕੇ ਨਾਲ ਨਹੀਂ ਹੋ ਰਹੀ। ਉਹਨਾਂ ਮੰਗ ਕੀਤੀ ਕਿ ਇਸ ਇਲਾਕੇ ਦੇ ਅਧੂਰੇ ਪਏ ਵਿਕਾਸ ਕੰਮ ਤੁਰੰਤ ਕੀਤੇ ਜਾਣ।
ਇਸ ਮੌਕੇ ਸਰਵਸ੍ਰੀ ਮਦਨ ਲਾਲ, ਸੰਤ ਸਿੰਘ, ਬਲਵਿੰਦਰ ਸਿੰਘ, ਦਲਜੀਤ ਕੌਰ, ਹਰਜਿੰਦਰ ਸਿੰਘ, ਹਰਜਿੰਦਰ ਕੌਰ, ਗੁਰਿੰਦਰ ਸਿੰਘ, ਲਾਲ ਸਿੰਘ, ਸੁੱਚਾ ਸਿੰਘ, ਨਾਗਰ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਸੁਰਿੰਦਰ ਸਿੰਘ ਤੇ ਹੋਰ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …