nabaz-e-punjab.com

ਕੈਪਟਨ ਸਰਕਾਰ ਦੇ ਸ਼ਾਸਨ ਵਿੱਚ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਧੰਦਾ ਬੇਖ਼ੌਫ਼ ਜਾਰੀ: ਜਥੇਦਾਰ ਕੁੰਭੜਾ

ਅਕਾਲੀਆਂ ਨੂੰ ਕੋਸਣ ਵਾਲੇ ਕਾਂਗਰਸੀਆਂ ਨੇ ਹੁਣ ਆਪਣੀਆਂ ਅੱਖਾਂ ਕੀਤੀਆਂ ਬੰਦ, ਸੀਬੀਆਈ ਤੋਂ ਜਾਂਚ ਮੰਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ:
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦੋਸ਼ ਲਗਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਸ਼ਾਸਨ ਵਿੱਚ ਮੁਹਾਲੀ ਸਮੇਤ ਹੋਰ ਵੱਖ ਵੱਖ ਸ਼ਹਿਰਾਂ ਅਤੇ ਪੇਂਡੂ ਖੇਤਰ ਵਿੱਚ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਬੇਖ਼ੌਫ਼ ਜਾਰੀ ਹੈ। ਪਾਰਟੀ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਮਹਿਲਾ ਵਿੰਗ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਪ੍ਰਿੰਸ ਅਤੇ ਪਛੜੀ ਸ਼੍ਰੇਣੀਆਂ ਵਿੰਗ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਨੇ ਕਿਹਾ ਕਿ ਬਾਦਲ ਸਰਕਾਰ ਵੇਲੇ ਨਾਜਾਇਜ਼ ਮਾਈਨਿੰਗ ਦੇ ਮੁੱਦੇ ’ਤੇ ਅਕਾਲੀਆਂ ਨੂੰ ਰੱਜ ਕੇ ਕੋਸਣ ਵਾਲੇ ਕਾਂਗਰਸੀ ਆਗੂਆਂ ਨੇ ਹੁਣ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਕਾਂਗਰਸੀ ਆਗੂ ਸ਼ਰ੍ਹੇਆਮ ਨਾਜਾਇਜ਼ ਮਾਈਨਿੰਗ ਦਾ ਧੰਦਾ ਕਰ ਰਹੇ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਨਾਜਾਇਜ਼ ਮਾਈਨਿੰਗ ਕਰ ਰਹੇ ਰੇਤ ਮਾਫੀਆ ਦੇ ਹੌਸਲੇ ਏਨੇ ਜ਼ਿਆਦਾ ਵਧ ਗਏ ਹਨ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਜਾਨਲੇਵਾ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੰਗ ਕਿ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਧੜੱਲੇ ਨਾਲ ਰਹੀ ਨਾਜਾਇਜ਼ ਮਾਈਨਿੰਗ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਭਾਵੇਂ ਉਹ ਮੰਤਰੀ ਕਿਉਂ ਨਾ ਹੋਵੇ, ਸਬੰਧਤ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…