Share on Facebook Share on Twitter Share on Google+ Share on Pinterest Share on Linkedin ਗੈਰ ਕਾਨੂੰਨੀ ਮਾਈਨਿੰਗ: ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ 8 ਕਰੈਸ਼ਰ ਸੀਲ ਜ਼ਿਲ੍ਹਾ ਮੁਹਾਲੀ ਵਿੱਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ: ਏਡੀਸੀ ਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ: ਜ਼ਿਲ੍ਹੇ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਜਿਲਾ੍ਹ ਪ੍ਰਸ਼ਾਸਨ ਵੱਲੋਂ ਸਖ਼ਤ ਰੁਖ ਅਪਣਾਉਂਦਿਆਂ ਜ਼ਿਲ੍ਹੇ ਵਿੱਚ 8 ਕਰੈਸ਼ਰ ਜਿਹੜੇ ਕਿ ਬਿਨਾਂ ਲਾਇਸੈਂਸ ਅਤੇ ਬਿਨਾਂ ਕਾਗਜ਼ਾਤ ਤੋਂ ਚਲਾਏ ਜਾ ਰਹੇ ਸਨ। ਉਨ੍ਹਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਗੱਲ ਦਾ ਖੁਲਾਸਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਕੀਤਾ। ਜੋ ਕਿ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਨੋਡਲ ਅਫਸਰ ਵੀ ਹਨ। ਉਨ੍ਹਾਂ ਦੱਸਿਆ ਕਿ ਸਾਲ 2015 ਤੋਂ ਹੁਣ ਤੱਕ ਵੱਖ ਵੱਖ ਥਾਣਿਆਂ ਵਿਚ ਗੈਰ ਕਾਨੂੰਨੀ ਮਾਈਨਿੰਗ ਸਬੰਧੀ 133 ਐਫ.ਆਈ.ਆਰ ਦਰਜ ਹੋਈਆਂ ਹਨ ਜਦੋਂ ਕਿ ਜਨਵਰੀ 2017 ਤੋਂ ਲੈਕੇ ਹੁਣ ਤੱਕ ਵੱਖ ਵੱਖ ਥਾਣਿਆਂ ਵਿਚ 58 ਐਫ.ਆਈ.ਆਰ ਦਰਜ ਕੀਤੀਆਂ ਗਈਆ ਹਨ। ਜਿਨ੍ਹਾਂ ’ਚੋਂ ਦੋ ਕੁਰਾਲੀ ਥਾਣਾ ਅਤੇ ਮੁੱਲਾਂਪੁਰ ਗਰੀਬਦਾਸ ਵਿਖੇ 32 ਐਫ.ਆਈ.ਆਰ ਦਰਜ ਕੀਤੀਆਂ ਗਈਆਂ। ਸ੍ਰੀ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਮਾਈਨਿੰਗ ਅਫਸਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਤੇ ਸਖ਼ਤ ਨਿਗ੍ਹਾ ਰੱਖੀ ਜਾਵੇ। ਜ਼ਿਲ੍ਹੇ ਚ ਗੈਰ ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ 29 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਖ ਵੱਖ ਥਾਣਿਆਂ ਵਿੱਚ ਦਰਜ 69 ਪਰਚਿਆਂ ਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਸਲੇਮਪੁਰ ਵਿੱਚ ਜ਼ਮੀਨ ਮਾਲਕ ਵੱਲੋਂ ਕੀਤੀ ਗੈਰ ਕਾਨੂੰਨੀ ਮਾਈਨਿੰਗ ਵਿਰੱੁਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਐਫ.ਆਈ.ਆਰ ਦਰਜ ਕੀਤੀ ਗਈ ਹੈ। ਸ੍ਰੀ ਮਾਨ ਨੇ ਦੱਸਿਆ ਕਿ ਮਾਜਰੀ ਬਲਾਕ ਵਿੱਚ ਮਾਈਨਿੰਗ ਲਈ 95 ਏਕੜ ਜ਼ਮੀਨ ਦੀ ਸ਼ਨਾਖ਼ਤ ਕੀਤੀ ਗਈ ਹੈ। ਜਿਸ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ ਨਿਲਾਮੀ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ