Share on Facebook Share on Twitter Share on Google+ Share on Pinterest Share on Linkedin ਨਾਜਾਇਜ਼ ਮਾਈਨਿੰਗ: ਪਿੰਡ ਵਾਸੀ ਤੇ ਆਪ ਵਲੰਟੀਅਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ: ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰ ਅਤੇ ਕਈ ਪਿੰਡਾਂ ਦੇ ਵਸਨੀਕ ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਸੜਕਾਂ ’ਤੇ ਉਤਰ ਆਏ ਹਨ। ਅੱਜ ਆਪ ਵਲੰਟੀਅਰਾਂ ਅਤੇ ਪਿੰਡ ਵਾਸੀਆਂ ਨੇ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਆਪ ਦੇ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਮਾਜਰੀ ਬਲਾਕ ਦੇ ਕਈ ਪਿੰਡਾਂ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਸ਼ਰ੍ਹੇਆਮ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਨੇ ਸਿਆਸੀ ਦਬਾਅ ਕਾਰਨ ਆਪਣੀਆਂ ਅੱਖਾਂ ਮੀਚ ਰੱਖੀਆਂ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਮਾਜਰੀ ਬਲਾਕ ਵਿੱਚ ਕੋਈ ਪ੍ਰਵਾਨਿਤ ਖੱਡ ਨਾ ਹੋਣ ਦੇ ਬਾਵਜੂਦ ਰੇਤ ਮਾਫੀਆ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਇਹ ਸਾਰਾ ਕੁਝ ਸੱਤਾਧਾਰੀ ਆਗੂਆਂ ਦੀ ਸ਼ਹਿ ’ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਹਾਇਸ਼ ਨੇੜਲੇ ਪਿੰਡ ਸਿਸਵਾਂ ਵਿੱਚ ਬਣਾਏ ਆਲੀਸ਼ਾਨ ਫਾਰਮ ਵਿੱਚ ਹੀ ਰੱਖੀ ਹੋਈ ਹੈ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਸਿਰਫ਼ ਤਿੰਨ ਕਿੱਲੋਮੀਟਰ ਦੂਰ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਪਿੰਡ ਅਭੀਪੁਰ ਦੇ ਕਿਸਾਨ ਭਾਗ ਸਿੰਘ, ਰਾਮ ਸਿੰਘ ਅਤੇ ਹੋਰਨਾਂ ਵਿਅਕਤੀਆਂ ਨੇ ਕਿਹਾ ਕਿ ਉਹ ਪਹਿਲਾਂ ਵੀ ਡਿਪਟੀ ਕਮਿਸ਼ਨਰ, ਐਸਡੀਐਮ ਅਤੇ ਐਸਐਸਪੀ ਨੂੰ ਲਿਖਤੀ ਸ਼ਿਕਾਇਤਾਂ ਦੇ ਚੁੱਕੇ ਹਨ ਅਤੇ ਲੜੀਵਾਰ ਧਰਨੇ ਵੀ ਦਿੱਤੇ ਗਏ ਹਨ ਪ੍ਰੰਤੂ ਸਿਆਸੀ ਦਬਾਅ ਕਾਰਨ ਅਧਿਕਾਰੀ ਬਣਦੀ ਕਾਰਵਾਈ ਤੋਂ ਪੱਲਾ ਝਾੜ ਰਹੇ ਹਨ। ਜਿਸ ਕਾਰਨ ਰੇਤ ਮਾਫੀਆ ਦੇ ਹੌਸਲੇ ਕਾਫੀ ਜ਼ਿਆਦਾ ਵਧ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਵੀ ਸਖ਼ਤ ਕਾਰਵਾਈ ਨਹੀਂ ਕੀਤੀ ਤਾਂ ਉਹ ਡੀਸੀ ਦਫ਼ਤਰ ਦੇ ਬਾਹਰ ਪੱਕਾ ਧਰਨਾ ਲਗਾਉਣ ਲਈ ਮਜਬੂਰ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ