ਸ਼ਾਮਲਾਤ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ: ਈਸ਼ਾ ਕਾਲੀਆ

ਨਵੇਂ ਡੀਸੀ ਨੇ ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧਾਂ ਦੀ ਕੀਤੀ ਸਮੀਖਿਆ

ਜ਼ਿਲ੍ਹਾ ਪੁਲੀਸ ਨੂੰ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸ਼ਾਮਲਾਤ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਸ ਸਬੰਧੀ ਡੀਡੀਪੀਓ ਅਤੇ ਬੀਡੀਪੀਓ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਹ ਪ੍ਰਗਟਾਵਾ ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਮੀਡੀਆ ਨਾਲ ਪਠੇਲੀ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਬੀਡੀਪੀਓ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਸ਼ਾਮਲਾਤ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਸਬੰਧੀ ਅਦਾਲਤਾਂ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਐਸਐਸਪੀ ਸਤਿੰਦਰ ਸਿੰਘ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਪੁਲੀਸ ਗਸ਼ਤ ਵਧਾਉਣ ਲਈ ਕਿਹਾ ਗਿਆ ਹੈ ਤਾਂ ਜੋ ਜ਼ਿਲ੍ਹੇ ਦੇ ਲੋਕ ਖ਼ੁਦ ਸੁਰੱਖਿਅਤ ਮਹਿਸੂਸ ਕਰਦੇ ਹੋਏ ਖੁਸ਼ਹਾਲ ਜ਼ਿੰਦਗੀ ਜੀਅ ਸਕਣ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮੁਹਾਲੀ ਦੀਆਂ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲ ਸਾਂਝੀਆਂ ਹੱਦਾਂ ਹਨ। ਇਸ ਸਬੰਧੀ ਇਨ੍ਹਾਂ ਸੂਬਿਆਂ ਦੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਬਣਾ ਕੇ ਰੱਖਿਆ ਜਾਵੇਗਾ ਅਤੇ ਹਰ ਛੋਟੀ ਅਤੇ ਵੱਡੀ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਹਰੇਕ ਨਾਗਰਿਕ ਦਾ ਕੋਵਿਡ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ। ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਅਧਿਆਪਕਾਂ ਨੂੰ ਪੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਮੌਸਮੀ ਬੀਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ, ਪੇਚਸ਼ ਦੀ ਰੋਕਥਾਮ ਲਈ ਸੰਘਣੀ ਆਬਾਦੀ ਵਾਲੇ ਇਲਾਕਿਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਅਤੇ ਇਨ੍ਹਾਂ ਇਲਾਕਿਆਂ ਵਿੱਚ ਤੇਜ਼ੀ ਨਾਲ ਮੱਛਰ ਮਾਰ ਦਵਾਈ ਦੀ ਸਪਰੇਅ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਬੀਮਾਰੀਆਂ ਨੂੰ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In Agriculture & Forrest

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…