nabaz-e-punjab.com

ਨਾਜਾਇਜ਼ ਕਬਜ਼ੇ ਹੇਠਲੀਆਂ ਸ਼ਾਮਲਾਤ ਜ਼ਮੀਨਾਂ ਨੂੰ ਛੁਡਾਇਆ ਜਾਵੇਗਾ: ਚਰਨਜੀਤ ਬਰਾੜ

ਭੂ-ਮਾਫ਼ੀਆ ਗਰੋਹ ਦੇ ਸਰਗਨਾ ਕੁਲਵੰਤ ਸਿੰਘ ਕੋਲੋਂ ਵੀ ਛੁਡਾਈ ਜਾਵੇਗੀ ਜ਼ਮੀਨ: ਬਰਾੜ

ਪਿੰਡ ਪਾਪੜੀ ਦੀ 4 ਚਾਰ ਏਕੜ ਨਾਲੇ ਵਾਲੀ ਜ਼ਮੀਨ ਸਮੇਤ 17 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦਾ ਮਾਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਮੁਹਾਲੀ ਜ਼ਿਲ੍ਹੇ ਦੇ ਅੱਧਾ ਦਰਜਨ ਪਿੰਡਾਂ ਤੋਂ ਵੀ ਵੱਧ ਦੀਆਂ ਸ਼ਾਮਲਾਟ ਜ਼ਮੀਨਾਂ ਉੱਪਰ ਕੁਲਵੰਤ ਸਿੰਘ ਮੁਖੀ ਆਜ਼ਾਦ ਗਰੁੱਪ ਵੱਲੋਂ ਨਾਜਾਇਜ਼ ਕਬਜ਼ੇ ਕਰ ਰੱਖੇ ਹਨ ਅਤੇ ਇਨ੍ਹਾਂ ਮੁਹਾਲੀ ਕਾਰਪੋਰੇਸ਼ਨ ਚੋਣਾਂ ਤੋਂ ਤੁਰੰਤ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਵਿਰੁੱਧ ਮੋਰਚਾ ਖੋਲ੍ਹਿਆ ਜਾਵੇਗਾ। ਜਿਸ ਦੇ ਤਹਿਤ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ ਅਤੇ ਮੁਹਾਲੀ ਜ਼ਿਲ੍ਹੇ ਦੇ ਕਿਸਾਨ ਭਰਾਵਾਂ ਅਤੇ ਮਜ਼ਦੂਰ ਭਰਾਵਾਂ ਨੂੰ ਹਰ ਹੀਲੇ ਇਨਸਾਫ਼ ਦਿਵਾਇਆ ਜਾਵੇਗਾ ਅਤੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਕੁਲਵੰਤ ਸਿੰਘ ਦੇ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਾ ਕੇ ਸਬੰਧਤ ਪੰਚਾਇਤਾਂ ਦੇ ਹਵਾਲੇ ਕੀਤਾ ਜਾਵੇਗਾ। ਸ੍ਰੀ ਬਰਾੜ ਨੇ ਸਪੱਸ਼ਟ ਕਿਹਾ ਕਿ ਅੱਜ ਇੱਕ ਵੈੱਬਚੈਨਲ ਵੱਲੋਂ ਕੁਲਵੰਤ ਸਿੰਘ ਦੁਆਰਾ ਪਿੰਡ ਪਾਪੜੀ ਨਾਲੇ ਵਾਲੇ ਸਾਢੇ ਜ਼ਮੀਨ ਤੇ ਨਾਜਾਇਜ਼ ਕਬਜ਼ੇ ਸਬੰਧੀ ਰਿਪੋਰਟ ਪੇਸ਼ ਕੀਤੀ ਗਈ ਹੈ ਅਤੇ ਮੁਹਾਲੀ ਕਾਰਪੋਰੇਸ਼ਨ ਚੋਣਾਂ ਤੋਂ ਬਾਅਦ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੀਆਂ ਸ਼ਾਮਲਾਟ ਜ਼ਮੀਨਾਂ ਉੱਪਰ ਕੀਤੀ ਗਈ ਮਰਲਾ ਮਰਲਾ ਜ਼ਮੀਨ ਛੁਡਾਈ ਜਾਵੇਗੀ।
ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਬਾਕਰਪੁਰ, ਗੁਰਮੀਤ ਸਿੰਘ ਸ਼ਾਮਪੁਰ, ਅਵਤਾਰ ਸਿੰਘ ਮੌਲੀ, ਮਨਜੀਤ ਸਿੰਘ ਮੁੰਧੋਂ ਸੰਗਤੀਆਂ, ਮੁਹਾਲੀ ਸ਼ਹਿਰੀ ਦੇ ਪ੍ਰਧਾੜਨ ਕੰਵਲਜੀਤ ਸਿੰਘ ਰੂਬੀ, ਯੂਥ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ ਤੇ ਕੈਪਟਨ ਰਮਨਦੀਪ ਸਿੰਘ ਬਾਵਾ ਅਤੇ ਅਕਾਲੀ ਵਰਕਰ ਅਤੇ ਸਮਰਥਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…