ਅਦਾਲਤੀ ਫੈਸਲਿਆਂ ਦੇ ਹੁਕਮਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ”: ਕ੍ਰਿਸ਼ਨ ਕੁਮਾਰ

ਸਿੱਖਿਆ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਦਾਲਤੀ ਕੇਸਾਂ ਸਬੰਧੀ ਰੀਵਿਊ ਮੀਟਿੰਗ, ਅਧਿਕਾਰੀਆਂ ਨੂੰ ਕੇਸ ਲੰਬਿਤ ਨਾ ਰੱਖਣ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਵਿਭਾਗੀ ਮਾਮਲਿਆਂ ਨਾਲ ਸਬੰਧਤ ਅਦਾਲਤੀ ਫੈਸਲਿਆਂ ਨੂੰ ਤੁਰੰਤ ਲਾਗੂ ਕਰਨ ਸਬੰਧੀ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਜਿਸ ਵਿੱਚ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਹਰ ਵਿੰਗ ਦੇ ਅਦਾਲਤੀ ਕੇਸਾਂ ਨੂੰ ਰੀਵਿਊ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਮੁਲਾਜ਼ਮਾਂ ਨਾਲ ਸਬੰਧਤ ਮਾਮਲਿਆਂ ਵਿੱਚ ਵੱਖ-ਵੱਖ ਮਾਨਯੋਗ ਅਦਾਲਤਾਂ ਵੱਲੋਂ ਸੁਣਾਏ ਜਾਂਦੇ ਫੈਸਲਿਆਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਈ ਵਾਰ ਫੈਸਲਿਆਂ ਨੂੰ ਲਾਗੂ ਕਰਨ ਵਿੱਚ ਦੇਰੀ ਨਾਲ ਅਦਾਲਤੀ ਹੱਤਕ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਨਾਲ ਵਿਭਾਗ ਨੂੰ ਜਿੱਥੇ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਸਮਾਂ ਅਜਾਈਂ ਬਰਬਾਦ ਹੁੰਦਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਨਾਲ ਸਬੰਧਤ ਮਾਮਲਿਆਂ ਨੂੰ ਲੰਬਿਤ ਨਾ ਰੱਖਿਆ ਜਾਵੇ ਅਤੇ ਇਨ੍ਹਾਂ ਨੂੰ ਤੈਅ ਸਮੇਂ ਅੰਦਰ ਨਿਬੇੜਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਸਕੱਤਰ ਨੇ ਸਾਰੇ ਵਿੰਗਾਂ ਨਾਲ ਸਬੰਧੀ ਅਦਾਲਤੀ ਕੇਸਾਂ ਨੂੰ ਵਾਰੋ-ਵਾਰੀ ਰੀਵਿਊ ਕੀਤਾ ਅਤੇ ਇਹ ਵੀ ਕਿਹਾ ਕਿ ਉਹ ਅਦਾਲਤੀ ਕੇਸਾਂ ਸਬੰਧੀ ਨਿਰੰਤਰ ਰੀਵਿਊ ਮੀਟਿੰਗਾਂ ਕਰਦੇ ਰਹਿਣਗੇ। ਮੀਟਿੰਗ ਵਿੱਚ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਮਨਵੇਸ਼ ਸਿੰਘ ਸਿੱਧੂ, ਸੰਯੁਕਤ ਸਕੱਤਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਪਰਮਜੀਤ ਸਿੰਘ ਸਮੇਤ ਸਾਰੀਆਂ ਵਿੰਗਾਂ ਦੇ ਮੁਖੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…