nabaz-e-punjab.com

ਇਮੀਗਰੇਸ਼ਨ ਕੰਪਨੀ ਦੀ ਠੱਗੀ ਦਾ ਸ਼ਿਕਾਰ ਪੀੜਤ ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ?

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਇਕ ਇਮੀਗਰੇਸ਼ਨ ਕੰਪਨੀ ਦੀ ਧੋਖਾਧੜੀ ਦਾ ਸ਼ਿਕਾਰ ਹੋਈ ਪੀੜਤ ਲੜਕੀ ਨੇ ਸ਼ੁੱਕਰਵਾਰ ਨੂੰ ਕਥਿਤ ਤੌਰ ’ਤੇ ਦੁਖੀ ਹੋ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੀੜਤ ਲੜਕੀ ਜ਼ਿਲ੍ਹਾ ਰੂਪਨਗਰ ਦੇ ਪਿੰਡ ਚੂਹੜ ਮਾਜਰਾ ਦੀ ਵਸਨੀਕ ਦੱਸੀ ਜਾ ਰਹੀ ਹੈ। ਜਿਸ ਨੂੰ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਹ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੀ ਹੈ।
ਉਧਰ, ਅੱਜ ਦੇਰ ਸ਼ਾਮ ਥਾਣਾ ਮਟੌਰ ਦੇ ਐਸਐਚਓ ਰਾਜੀਵ ਕੁਮਾਰ ਨੇ ਪੀੜਤ ਲੜਕੀ ਦੇ ਮਾਪਿਆਂ ਦੇ ਹਵਾਲੇ ਨਾਲ ਦੱਸਿਆ ਕਿ ਖ਼ੁਦਕੁਸ਼ੀ ਵਾਲੀ ਕੋਈ ਗੱਲ ਨਹੀਂ ਹੈ। ਪੁਲੀਸ ਅਨੁਸਾਰ ਪੀੜਤ ਲੜਕੀ ਪਹਿਲਾਂ ਤੋਂ ਬਿਮਾਰ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਅੱਜ ਉਸ ਨੇ ਭੁਲੇਖੇ ਨਾਲ ਕੋਈ ਗਲਤ ਦਵਾਈ ਲੈ ਲਈ। ਜਿਸ ਕਾਰਨ ਉਸ ਦੀ ਤਬੀਅਤ ਖ਼ਰਾਬ ਹੋ ਗਈ। ਇਸ ਮਗਰੋਂ ਲੜਕੀ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਉਧਰ, ਇਮੀਗਰੇਸ਼ਨ ਕੰਪਨੀਆਂ ਖ਼ਿਲਾਫ਼ ਲੜਾਈ ਲੜਨ ਵਾਲੀ ਸੰਸਥਾ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਦੱਸਿਆ ਕਿ ਉਨ੍ਹਾਂ ਕੋਲ ਪੱਕੀ ਜਾਣਕਾਰੀ ਹੈ ਕਿ ਪੀੜਤ ਲੜਕੀ ਨੇ ਇਮੀਗਰੇਸ਼ਨ ਕੰਪਨੀ ਦੀਆਂ ਵਧੀਕੀਆਂ ਤੋਂ ਤੰਗ ਆ ਕੇ ਅੱਜ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਕਥਿਤ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਮੀਗਰੇਸ਼ਨ ਕੰਪਨੀ ਵਾਲੇ ਹੀ ਉਕਤ ਲੜਕੀ ਨੂੰ ਚੁੱਕ ਕੇ ਹਸਪਤਾਲ ਲੈ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਚਾਰ ਦਿਨ ਪਹਿਲਾਂ ਵੀ ਪੀੜਤ ਲੜਕੀ ਨੇ ਆਪਬੀਤੀ ਦੱਸਣ ਦੀ ਕੋਸ਼ਿਸ਼ ਕੀਤੀ ਸੀ ਲੇਕਿਨ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ। ਉਨ੍ਹਾਂ ਦੱਸਿਆ ਕਿ ਇਮੀਗਰੇਸ਼ਨ ਕੰਪਨੀ ਖ਼ਿਲਾਫ਼ ਪਹਿਲਾਂ ਵੀ ਪੁਲੀਸ ਕੋਲ ਸ਼ਿਕਾਇਤਾਂ ਪੁੱਜੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…