nabaz-e-punjab.com

ਇੰਮੀਗਰੇਸ਼ਨ ਧੋਖਾਧੜੀ: ਮੁਹਾਲੀ ਪੁਲੀਸ ਨੇ ਸੱਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ, 5 ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ:
ਮੁਹਾਲੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀਆਂ ਮਾਰਨ ਦੇ ਦੋਸ਼ ਵਿੱਚ ਇੱਥੋਂ ਦੇ ਫੇਜ਼-11 ਵਿੱਚ ਇੰਮੀਗਰੇਸ਼ਨ ਕੰਪਨੀ ਦੇ ਸੱਤ ਵਿਅਕਤੀਆਂ ਅਜੈ ਕੁਮਾਰ, ਸਾਰਿਕਾ, ਜਸਨੂਰ, ਮਨਜੀਤ ਕੌਰ, ਅੰਮ੍ਰਿਤ ਕੌਰ, ਕੁਲਦੀਪ ਸਿੰਘ ਅਤੇ ਗੁਰਤੇਜ਼ ਸਿੰਘ ਖ਼ਿਲਾਫ਼ ਧਾਰਾ 406, 420, 465, 467, 468, 471, 120ਬੀ ਅਤੇ ਪੰਜਾਬ 13 ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਫੇਜ਼-11 ਥਾਣਾ ਦੇ ਐਸਐਚਓ ਜਗਦੀਪ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਖ਼ਿਲਾਫ਼ ਇੰਮੀਗਰੇਸ਼ਨ ਧੋਖਾਧੜੀ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਅੱਜ ਪੁਲੀਸ ਦੀ ਇਕ ਵਿਸ਼ੇਸ਼ ਟੀਮ ਵੱਲੋਂ ਫੇਜ਼-11 ਦੀ ਮਾਰਕੀਟ ਵਿੱਚ ਇਮੀਗਰੇਸ਼ਨ ਕੰਪਨੀ ਦੇ ਦਫ਼ਤਰ ਵਿੱਚ ਛਾਪੇਮਾਰੀ ਕਰਕੇ ਉਕਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿੱਚ ਨਾਮਜ਼ਦ ਪੰਜ ਮੁਲਜ਼ਮਾਂ ਅਜੈ ਕੁਮਾਰ, ਸਾਰਿਕਾ, ਜਸਨੂਰ, ਕੁਲਦੀਪ ਸਿੰਘ ਅਤੇ ਗੁਰਤੇਜ਼ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਨੂੰ ਭਲਕੇ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਮਨਜੀਤ ਕੌਰ ਅਤੇ ਅੰਮ੍ਰਿਤ ਕੌਰ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਨ੍ਹਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…