ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਵੱਲੋਂ ਭਾਜਪਾ ਉਮੀਦਵਾਰਾਂ ਦਾ ਬਾਈਕਾਟ ਕਰਨ ਦਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ (ਰਜ਼ਿ) ਵੱਲੋਂ ਮੁਹਾਲੀ ਸਮੇਤ ਪੰਜਾਬ ਭਰ ਵਿੱਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅੱਜ ਇੱਥੇ ਮੰਚ ਦੇ ਪ੍ਰਧਾਨ ਭਾਈ ਮੰਗਲ ਸਿੰਘ ਧਿਆਨਪੁਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਮੌਕੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਅਤੇ ਲੋਕ ਮਾਰੂ ਖੇਤੀ ਬਿੱਲ ਲਿਆ ਕੇ ਦੇਸ਼ ਨੂੰ ਬਰਬਾਦੀ ਵੱਲ ਧੱਕ ਰਹੀ ਹੈ। ਮੰਚ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਨਿਗਮ ਚੋਣਾਂ ਵਿੱਚ ਭਾਜਪਾ ਦਾ ਪੂਰਨ ਰੂਪ ਵਿੱਚ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਚੋਣ ਲੜਨ ਵਾਲੇ ਭਾਜਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਈਆਂ ਜਾਣ। ਇਸ ਮੌਕੇ ਮੰਚ ਦੇ ਮੀਤ ਪ੍ਰਧਾਨ ਮਨਦੀਪ ਸਿੰਘ ਪੱਲਾ, ਜਨਰਲ ਸਕੱਤਰ ਮਨਮੋਹਨ ਜੀਤ ਸਿੰਘ, ਕਾਨੂੰਨੀ ਸਲਾਹਕਾਰ ਦਿਲਦਾਰ ਸਿੰਘ ਜੰਡਿਆਲਾ, ਸਲਾਹਕਾਰ ਮਹਿਰਮ ਸਿੰਘ ਕਲਸੀ, ਸੂਬਾ ਸਕੱਤਰ ਬਲਵਿੰਦਰ ਸਿੰਘ ਬਿਆਸ, ਦਵਿੰਦਰ ਸਿੰਘ ਮੱਟਾ ਅਤੇ ਅਮਰਜੀਤ ਸਿੰਘ ਖਾਲਸਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …