nabaz-e-punjab.com

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 23.5 ਕਰੋੜ ਦੀਆਂ ਵਸਤਾਂ ਜ਼ਬਤ

ਚੰਡੀਗੜ, 15 ਮਾਰਚ :
ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਮਾਰਚ 2019 ਤੱਕ ਕੁਲ 23.5 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 14726 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 25 ਲੱਖ ਰੁਪਏ ਬਣਦੀ ਹੈ ।ਉਨ•ਾਂ ਦੱਸਿਆ ਇਸੇ ਤਰ•ਾਂ ਸੂਬੇ ਵਿੱਚ 670 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜ•ੇ ਗਏ ਹਨ, ਜਿਨ•ਾਂ ਦੀ ਕੀਮਤ 21.82 ਕਰੋੜ ਬਣਦੀ ਹੈ।ਇਸ ਤੋਂ ਇਲਾਵਾ ਸੂਬੇ ਵਿੱਚ 1.32 ਕਰੋੜ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।
ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 2064 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1707 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ•ਾਂ ਵਿਚੋਂ 96 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।
ਉਨ•ਾਂ ਦੱਸਿਆ ਕਿ ਇਸੇ ਤਰ•ਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 192 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ।ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 1100 ਮਾਮਲੇ ਕਾਰਵਾਈ ਅਧੀਨ ਹਨ ਅਤੇ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 465 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 191510 ਲਾਈਸੈਂਸੀ ਹਥਿਆਰ ਜਮ•ਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 29 ਗ਼ੈਰ ਲਾਈਸੈਂਸੀ ਹਥਿਆਰ ਫੜ•ੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…