ਪੰਜਾਬ ਦੀ ਰਾਜਨੀਤੀ ਵਿੱਚ ਮੁਸਲਿਮ ਭਾਈਚਾਰੇ ਦਾ ਅਹਿਮ ਯੋਗਦਾਨ: ਰਾਜੂ ਖੰਨਾ

ਅਕਾਲੀ ਉਮੀਦਵਾਰ ਰਾਜੂ ਖੰਨਾ ਨੇ ਪਿੰਡ ਭੱਦਲਥੂਹਾ ਦੀ ਮੁਸਲਿਮ ਧਰਮਸ਼ਾਲਾ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ

ਨਿਊਜ਼ ਡੈਸਕ
ਅਮਲੋਹ, 8 ਦਸੰਬਰ
ਮੁਸਲਿਮ ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਦਾ ਅਹਿਮ ਅੰਗ ਹੈ। ਭਾਈਚਾਰੇ ਵੱਲੋਂ ਸਮੇਂ ਸਮੇਂ ਸਿਰ ਅਕਾਲੀ ਦਲ ਦਾ ਸਾਥ ਹੀ ਨਹੀਂ ਦਿੱਤਾ ਗਿਆ ਸਗੋਂ ਹਰ ਵਾਰੀ ਚੋਣਾਂ ਵਿੱਚ ਮੋਹਰੀ ਰੋਲ ਅਦਾ ਕੀਤਾ ਜਾਂਦਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਲੋਹ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਭੱਦਲਥੂਹਾ ਵਿਖੇ ਇੱਕ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਮੁਸਲਿਮ ਭਾਈਚਾਰਾ ਦੀ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਦਿੱਤਾ।
ਰਾਜੁੂ ਖੰਨਾ ਨੇ ਕਿਹਾ ਕਿ ਇਸ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸਰਕਾਰ ਵਿਚ ਵੀ ਅਹਿਮ ਆਹੁਦੇ ਦੇ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਸਲਿਮ ਭਾਈਚਾਰਾ ਦੇ ਹਰ ਇੱਕ ਕੰਮ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਂਦਾ ਹੈ ਤੇ ਇਸ ਵਰਗ ਵੱਲੋਂ ਵੀ ਜ਼ੋ ਸਮੱਸਿਆ ਸਰਕਾਰ ਪਾਸ ਰੱਖੀ ਜਾਂਦੀ ਹੈ ਉਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਤੁਰੰਤ ਹੱਲ ਕੀਤਾ ਜਾਂਦਾ ਹੈ ਕਿਉਂਕਿ ਮੁਸਲਿਮ ਭਾਈਚਾਰਾ ਵੱਲੋਂ ਹਮੇਸ਼ਾ ਹੀ ਸ਼ੋ੍ਰਮਣੀ ਅਕਾਲੀ ਦਲ ਦਾ ਡਟ ਕੇ ਸਾਥ ਦਿੱਤਾ ਜਾਂਦਾ ਹੈ ਉਨ੍ਹਾਂ ਮੀਟਿੰਗ ਵਿਚ ਇੱਕਤਰ ਭਾਈਚਾਰੇ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਿਸ ਤਰ੍ਹਾ ਉਹ ਪਿਛਲੇ ਲੰਮੇ ਸਮੇਂ ਤੋਂ ਤੁਹਾਡੀ ਸੇਵਾ ਵਿਚ ਹਾਜਰ ਹਨ ਉਸੇ ਤਰ੍ਹਾਂ ਉਹ ਹਰ ਦੁੱਖ ਸੁੱਖ ਵਿਚ ਭਾਈਚਾਰੇ ਨਾਲ ਹਮੇਸ਼ਾ ਦੀ ਤਰ੍ਹਾਂ ਖੜਦੇ ਰਹਿਣਗੇ।ਇਸ ਮੌਕੇ ਤੇ ਭੱਦਲਥੂਹਾ ਦੇ ਸਮੁੱਚੇ ਮੁਸਲਿਮ ਭਾਈਚਾਰੇ ਵੱਲੋਂ ਅਗਾਮੀ ਚੋਣਾਂ ਵਿਚ ਰਾਜੂ ਖੰਨਾ ਨਾਲ ਡਟ ਕੇ ਖੜਨ ਦਾ ਐਲਾਨ ਵੀ ਕੀਤਾ। ਇਸ ਮੌਕੇ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਪ੍ਰਦੀਪ ਗਰਗ, ਮੰਡਲ ਪ੍ਰਧਾਨ ਵਿਨੋਦ ਮਿੱਤਲ, ਮੁਸਲਿਮ ਵਿੰਗ ਦੇ ਜਿਲ੍ਹਾ ਪ੍ਰਧਾਨ ਕੇਵਲ ਖਾਂ, ਯੂਥ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਅਵਤਾਰ ਸਿੰਘ ਤਾਰੀ ਸਰਪੰਚ, ਬਲਪ੍ਰੀਤ ਸਿੰਘ, ਹਰਤਾਰ ਸਿੰਘ, ਬਹਾਦਰ ਸਿੰਘ ਕਾਲਾ, ਬੀਬੀ ਮਨਜੀਤ ਕੌਰ, ਬੀਬੀ ਹਰਜੀਤ ਬੇਗਮ, ਗੁਲਜ਼ਾਰ ਖਾਂ ਪੰਚ, ਬੀਰਬਲ ਪ੍ਰਧਾਨ, ਭੰਤ ਖਾਨ, ਨਾਜਰ ਖਾਨ, ਪਰਮਜੀਤ ਕੌਰ, ਹੁਸਨਾ ਬੇਗਮ, ਸ਼ਬਨਮ, ਬੀਬੀ ਸਰਵਰੀ, ਬੀਬੀ ਸਰਦਾਰੋ, ਆਦਿ ਹਾਜਰ ਸਨ। ਇਸ ਮੌਕੇ ਤੇ ਮੁਸਲਮਾਨ ਭਾਈਚਾਰੇ ਦੇ ਪ੍ਰਮੁੱਖ ਆਗੂਆਂ ਦਾ ਰਾਜੂ ਖੰਨਾ ਵੱਲੋਂ ਵਿਸੇਸ਼ ਸਨਮਾਨ ਵੀ ਕੀਤਾ ਗਿਆ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…