ਅਜੋਕੇ ਸਮੇਂ ਵਿੱਚ ਹਰੇਕ ਵਿਅਕਤੀ ਦਾ ਪੜ੍ਹਿਆ ਲਿਖਿਆ ਹੋਣਾ ਬੇਹੱਦ ਲਾਜ਼ਮੀ: ਮੇਅਰ ਕੁਲਵੰਤ ਸਿੰਘ

ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਗਿਆਨਕ ਸੋਚ ਦਾ ਵਿਕਾਸ ਵਿਸ਼ੇ ’ਤੇ ਵਰਕਸ਼ਾਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਅਜੋਕੇ ਸਮੇਂ ਵਿੱਚ ਹਰੇਕ ਵਿਅਕਤੀ ਦਾ ਪੜ੍ਹਿਆ ਲਿਖਿਆ ਹੋਣਾ ਬੇਹੱਦ ਲਾਜ਼ਮੀ ਹੋ ਗਿਆ ਹੈ ਕਿਉਂਕਿ ਸਿੱਖਿਆ ਤੋਂ ਬਿਨਾਂ ਕੋਈ ਵੀ ਮੁਲਕ, ਦੇਸ਼ ਜਾਂ ਸੂਬਾ ਤਰੱਕੀ ਨਹੀਂ ਕਰ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਜਤਿੰਦਰਵੀਰ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਵਿੱਚ ਸੰਸਕ੍ਰਿਤ ਮੰਤਰਾਲਾ ਭਾਰਤ ਸਰਕਾਰ ਅਤੇ ਵਿਦਿਆ ਭਾਰਤੀ ਦੇ ਸਹਿਯੋਗ ਨਾਲ ਵਿਗਿਆਨਿਕ ਸੋਚ ਦਾ ਵਿਕਾਸ ਵਿਸ਼ੇ ’ਤੇ ਲਗਾਈ ਵਰਕਸ਼ਾਪ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸਕੂਲ ਮੈਨੇਜਮੈਂਟ ਨੂੰ ਜ਼ੋਰ ਦੇ ਕੇ ਆਖਿਆ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਦਾ ਵੀ ਪਾਠ ਪੜ੍ਹਾਇਆ ਜਾਵੇ।
ਸਕੂਲ ਦੇ ਮੈਨੇਜਰ ਤੇ ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਸਕੂਲੀ ਬੱਚਿਆਂ ਨੂੰ ਵਿਗਿਆਨਕ ਸੋਚ ਅਪਨਾਉਣ ਲਈ ਪ੍ਰੇਰਣਾ ਦੇਣ ਦੇ ਨਾਲ ਨਾਲ ਪੰਜਾਬ ਦੇ ਮਾਣਮੱਤੇ ਇਤਿਹਾਸ ਬਾਰੇ ਜਾਗਰੂਕ ਕੀਤਾ ਗਿਆ। ਇਸ ਸਬੰਧੀ ਪੰਜਾਬ ਦੀ ਵਿਰਾਸਤ ਨੂੰ ਦਰਸਾਉਂਦੀਆਂ ਵੱਖ ਵੱਖ ਕਿਸਮ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ। ਸਮਾਜਿਕ ਅਤੇ ਰਾਜਨੀਤਕ ਚਿੰਤਕ ਸੰਜੇ ਵਿਨਾਇਕ ਜੋਸ਼ੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਪ੍ਰਧਾਨਗੀ ਮੇਅਰ ਕੁਲਵੰਤ ਸਿੰਘ ਨੇ ਕੀਤੀ। ਉਨ੍ਹਾਂ ਨੇ ਵੱਖ ਵੱਖ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ ਅਤੇ ਬੱਚਿਆਂ ਨਾਲ ਸੁਆਲ ਜਵਾਬ ਕੀਤੇ।
ਇਸ ਮੌਕੇ ਸਕੂਲੀ ਬੱਚਿਆਂ ਨੇ ਪੰਜਾਬ ਦੇ ਸਭਿਆਚਾਰ, ਵਿਗਿਆਨ, ਸਵੱਛ ਭਾਰਤ ਨਾਲ ਸਬੰਧਤ ਝਾਂਕੀਆਂ ਪੇਸ਼ ਕੀਤੀਆਂ। ਬੱਚਿਆਂ ਨੇ ਸਕਿੱਟ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਖਿੱਚ ਦਾ ਕੇਂਦਰ ਦਾ ਕੇਂਦਰ ਰਹੇ। ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਫੂਲਰਾਜ ਸਿੰਘ, ਸਤਵੀਰ ਸਿੰਘ ਧਨੋਆ, ਕਮਲਜੀਤ ਸਿੰਘ ਰੂਬੀ, ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ (ਸਾਰੇ ਕੌਂਸਲਰ), ਮਨੋਜ ਅਗਰਵਾਲ, ਸੁਰਿੰਦਰ ਅਤਰੀ, ਜੈ ਦੇਵ ਬਾਤਿਸ, ਵਿਜੇ ਨੱਢਾ, ਸੰਯੋਗ ਦੱਤ, ਬਲਜਿੰਦਰ ਸਿੰਘ, ਸੁਭਾਸ ਜੈਨ, ਚੰਦਰਹਾਂਸ ਗੁਪਤਾ, ਅਸ਼ੋਕ ਜੈਨ, ਐਨ.ਕੇ. ਮਰਵਾਹਾ, ਚਰਨ ਸਿੰਘ, ਐਸ.ਐਸ. ਖਹਿਰਾ, ਏ.ਕੇ. ਮਿੱਤਲ, ਗੁਰਦੀਪ ਸਿੰਘ, ਕੇ ਕੇ ਜੈਨ, ਆਈ.ਸੀ. ਸਿਆਲ, ਨਰਿੰਦਰ ਬੰਸਲ, ਅਮਿਤ ਮਰਵਾਹਾ, ਪ੍ਰਤਿਭਾ ਗੁਪਤਾ, ਸਕੂਲ ਮੁਖੀ ਕਵਿਤਾ ਅੱਤਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…