Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ (ਬ) ਦੀ ਅਹਿਮ ਮੀਟਿੰਗ ਅੱਜ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਅਕਤੂਬਰ: ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕੇ ਖਰੜ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਜਰੂਰੀ ਮੀਟਿੰਗ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਭਲਕੇ 28 ਅਕਤੂਬਰ (ਦਿਨ ਸ਼ਨੀਵਾਰ) ਨੂੰ ਦੁਪਹਿਰ 1 ਵਜੇ ਤੱਕ ਹੋਵੇਗੀ । ਇਸ ਮੀਟਿੰਗ ਬਾਰੇ ਜਾਣਕਾਰੀ ਰਣਧੀਰ ਸਿੰਘ ਧੀਰਾ, ਸੰਮਤੀ ਮੈਂਬਰ ਸਰਬਜੀਤ ਸਿੰਘ ਕਾਦੀਮਾਜਰਾ ਅਤੇ ਸਰਕਲ ਪ੍ਰਧਾਨ ਕੁਲਵੰਤ ਸਿੰਘ ਪੰਮਾ ਨੇ ਸਾਂਝੇ ਪ੍ਰੈਸ ਬਿਆਨ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਹਲਕਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਖਰੜ ਹਲਕੇ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਉਚੇਚੇ ਤੌਰ ’ਤੇ ਪਹੁੰਚ ਕੇ ਹਲਕਾ ਖਰੜ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੇ ਨਾਲ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਪਾਰਟੀ ਦੇ ਸਾਰੇ ਵਿੰਗਾਂ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ 28 ਅਕਤੂਬਰ ਨੂੰ ਹੋ ਰਹੀ ਮੀਟਿੰਗ ਵਿੱਚ ਵੱਧ ਚੜ੍ਹਕੇ ਹਿੱਸਾ ਲਿਆ ਜਾਵੇ ਤਾਂ ਜੋ ਆਉਣ ਵਾਲੀਆਂ 2019 ਦੀਆਂ ਚੋਣਾਂ ਨੂੰ ਦੇਖਦੇ ਹੋਏ ਅੱਜ ਤੋਂ ਹੀ ਪਾਰਟੀ ਦੀ ਬਿਹਤਰੀ ਲਈ ਕੰਮ ਕੀਤੇ ਜਾ ਸਕਣ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ