ਜੀਟੀਯੂ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਚੋਣ ਸਬੰਧੀ ਕੀਤੀ ਅਹਿਮ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਗੌਰਮਿੰਟ ਟੀਚਰ ਯੂਨੀਅਨ (ਜੀਟੀਯੂ) ਮੁਹਾਲੀ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਇਕਾਈ ਦੀ ਚੋਣ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਜਥੇਬੰਦੀ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਭਲਕੇ 21 ਫਰਵਰੀ ਨੂੰ ਜ਼ਿਲ੍ਹਾ ਅਤੇ ਬਲਾਕ ਪ੍ਰਧਾਨਾਂ ਦੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਗੁਰਬਖ਼ਸ਼ੀਸ਼ ਸਿੰਘ ਲੈਕਚਰਾਰ ਕੈਮਿਸਟਰੀ ਸਹੌੜਾ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਬਲਜੀਤ ਸਿੰਘ ਸੀ.ਐੱਚ.ਟੀ ਸਨੇਟਾ ਕੋਲ ਦਾਖ਼ਲ ਕੀਤੇ ਜਾਣਗੇ ਅਤੇ ਜ਼ਿਲ੍ਹਾ ਇਕਾਈ ਦੀ ਚੋਣ 28 ਫਰਵਰੀ ਨੂੰ ਕਰਵਾਈ ਜਾਵੇਗੀ। ਮੀਟਿੰਗ ਵਿੱਚ ਸਮੁੱਚੇ ਅਧਿਆਪਕਾਂ ਨੂੰ ਲਾਮਬੰਦ ਕਰਕੇ ਸਿੱਖਿਆ ਵਿਰੋਧੀ ਨੀਤੀਆਂ ਵਿਰੁੱਧ ਸਖ਼ਤ ਆਵਾਜ਼ ਬੁਲੰਦ ਕਰਨ ਦਾ ਅਹਿਦ ਲਿਆ ਗਿਆ। ਇਸ ਮੌਕੇ ਸੁਰਜੀਤ ਸਿੰਘ ਮੁਹਾਲੀ, ਸੁਖਵਿੰਦਰ ਜੀਤ ਸਿੰਘ, ਅਮਰੀਕ ਸਿੰਘ, ਪਰਮਜੀਤ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ ਪੱਪੀ,ਸ਼ਮਸ਼ੇਰ ਸਿੰਘ ਜਿਲ੍ਹਾ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਸਿੱਖਿਆ ਪ੍ਰੋਵਾਈਡਰ ਯੂਨੀਅਨ ਪੰਜਾਬ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਤਰਨ ਰਿਸ਼ੀਰਾਜ 7654 ਯੂਨੀਅਨ, ਹਰਿੰਦਰ ਸਿੰਘ, ਦਰਸ਼ਨ ਸਿੰਘ, ਬਲਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…