Nabaz-e-punjab.com

ਅਜੋਕੇ ਯੁੱਗ ਵਿੱਚ ਚੰਗੀ ਸਿਹਤ ਤੇ ਸਿੱਖਿਆ ਦਾ ਮਹੱਤਵਪੂਰਨ ਰੋਲ: ਸਿੱਧੂ

ਸਨੇਟਾ ਦੀ ਪੰਚਾਇਤ ਨੂੰ 4.5 ਲੱਖ ਅਤੇ ਸਰਕਾਰੀ ਹਾਈ ਸਕੂਲ ਸਨੇਟਾ ਨੂੰ 2.50 ਲੱਖ ਦੀ ਗਰਾਂਟ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਅਜੋਕੇ ਯੁੱਗ ਵਿੱਚ ਚੰਗੀ ਸਿਹਤ ਅਤੇ ਸਿੱਖਿਆ ਦੀ ਮਹੱਤਤਾ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਕ ਆਦਰਸ਼ ਸਮਾਜ ਦੀ ਸਿਰਜਣਾ ਲਈ ਸਿਹਤ ਅਤੇ ਸਿੱਖਿਆ ਦਾ ਬਹੁਤ ਹੀ ਮਹੱਤਵਪੂਰਨ ਰੋਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਹਾਈ ਸਕੂਲ ਪਿੰਡ ਸਨੇਟਾ ਦੇ ਸਲਾਨਾ ਸਮਾਗਮ ਦੌਰਾਨ ਕੀਤਾ। ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਦੇ ਨਾਲ-ਨਾਲ ਵਿਦਿਅਕ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਸ੍ਰੀ ਸਿੱਧੂ ਨੇ ਵਿਕਾਸ ਸਬੰਧੀ ਪ੍ਰਾਜੈਕਟਾਂ ਲਈ ਪਿੰਡ ਸਨੇਟਾ ਦੀ ਪੰਚਾਇਤ ਨੂੰ 4,51,000 ਰੁਪਏ ਦਾ ਚੈੱਕ ਦਿੱਤਾ ਅਤੇ ਪਿੰਡ ਦੇ ਸਕੂਲ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ 2,50,000 ਦੀ ਰਾਸ਼ੀ ਦਾ ਇਕ ਹੋਰ ਚੈੱਕ ਸਕੂਲ ਦੀ ਮੁੱਖ ਅਧਿਆਪਕਾ ਸ਼ੁਭਵੰਤ ਕੌਰ ਨੂੰ ਦਿੱਤਾ ਗਿਆ। ਮੰਤਰੀ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਵਿਦਿਆ ਦੇ ਖੇਤਰ ਵਿੱਚ 100 ਪ੍ਰਤੀਸ਼ਤ ਨਤੀਜਿਆਂ ਨਾਲ ਵਿੱਚ ਮੋਹਰੀ ਸੰਸਥਾ ਹੋਣ ਦੇ ਨਾਲ-ਨਾਲ ਸਕੂਲ ਦੀਆਂ ਲੜਕੀਆਂ ਦੀ ਟੀਮ ਨੇ ਰਾਜ ਪੱਧਰ ’ਤੇ ਖੇਡਾਂ ਵਿੱਚ ਵੀ ਚੰਗਾ ਨਾਮੜਾ ਖੱਟਿਆ ਹੈ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।ਇਸ ਦੌਰਾਨ ਸਮਾਜ ਸੇਵਕ ਗੁਰਧਿਆਨ ਸਿੰਘ ਦੁਰਾਲੀ ਨੇ ਵੀ 11,000 ਰੁਪਏ ਦਾ ਚੈੱਕ ਦਿੱਤਾ।
ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਰਪੰਚ (ਪਿੰਡ ਸਨੇਟਾ) ਚੌਧਰੀ ਭਗਤ ਰਾਮ, ਨਾਗਰੀ ਦੇ ਸਰਪੰਚ ਭੁਪਿੰਦਰ ਕੁਮਾਰ, ਸਰਪੰਚ (ਰਾਏਪੁਰ ਕਲਾਂ) ਜੱਸਾ, ਖਰੜ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਟੰਗੋਰੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਬੀਡੀਪੀਓ ਹਿਤੇਨ ਕਪਿਲਾ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮੋਹਨ ਸਿੰਘ ਬਠਲਾਣਾ, ਚੌਧਰੀ ਹਰਨੇਕ ਸਿੰਘ ਨੇਕੀ ਅਤੇ ਚੌਧਰੀ ਰਾਜਿੰਦਰ ਸਿੰਘ ਰਾਏਪੁਰ ਕਲਾਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…