Nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਰੂਰੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਚੁੱਕੇ ਮਹੱਤਵਪੂਰਨ ਕਦਮ

ਆਪਣੀ ਮੰਡੀਆਂ ਅਤੇ ਹਫ਼ਤਾਵਾਰੀ ਮੰਡੀਆਂ ਨੂੰ ਬੰਦ ਕਰਨਾ ਯਕੀਨੀ ਬਣਾਇਆ ਜਾਵੇਗਾ: ਡੀਸੀ

ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਖਾਧ ਪਦਾਰਥਾਂ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ-ਹਿੱਤ ਵਿੱਚ ਕਈ ਮਹੱਤਵਪੂਰਨ ਉਪਾਅ ਕੀਤੇ ਹਨ। ਇਹ ਪ੍ਰਗਟਾਵਾ ਅੱਜ ਸ਼ਾਮੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਉਨ੍ਹਾਂ ਕਿਹਾ ਕਿ ਡੀਐਮਓ ਅਤੇ ਮਾਰਕੀਟ ਕਮੇਟੀਆਂ ਦੇ ਸਕੱਤਰ ‘ਆਪਣੀ ਮੰਡੀ’ ਅਤੇ ‘ਹਫ਼ਤਾਵਾਰੀ ਮੰਡੀਆਂ’ ਨੂੰ ਬੰਦ ਕਰਨਾ ਯਕੀਨੀ ਬਣਾਉਣਗੇ ਤਾਂ ਜੋ ਲੋਕਾਂ ਦੇ ਇਕੱਠ ਹੋਣ ਤੋਂ ਰੋਕਿਆ ਜਾ ਸਕੇ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਹੋਰਨਾਂ ਮੰਡੀਆਂ ਵਿੱਚ ਫਲਾਂ ਅਤੇ ਸਬਜ਼ੀਆਂ ਆਸਾਨੀ ਨਾਲ ਉਪਲਬਧ ਹੋਣ। ਡੀਸੀ ਨੇ ਕਿਹਾ ਕਿ ਉਕਤ ਅਧਿਕਾਰੀ ਇਹ ਵੀ ਯਕੀਨੀ ਬਣਾਉਣਗੇ ਕਿ ਵੱਖ-ਵੱਖ ਵਸਤੂਆਂ ਦੀ ਰੋਜ਼ਾਨਾ ਰੇਟ ਦੀਆਂ ਸੂਚੀਆਂ ਨੂੰ ਜਨਤਕ ਕੀਤਾ ਜਾਵੇ ਅਤੇ ਇਸਦੀ ਪਾਲਣਾ ਕੀਤੀ ਜਾਵੇ। ਕਿਸੇ ਵੀ ਉਲੰਘਣਾ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀਸੀ ਨੇ ਇਹ ਵੀ ਦੱਸਿਆ ਕਿ ਗਲੀ-ਮੁਹੱਲਾ ਦੀਆਂ ਦੁਕਾਨਾਂ ਅਤੇ ਘਰ-ਘਰ ਜਾ ਕੇ ਰੇਹੜੀਆਂ ਤੇ ਸਬਜ਼ੀ ਵੇਚਣ ਵਾਲਿਆਂ ਦੀ ਸਪਲਾਈ ਕਾਫ਼ੀ ਪਛੜੀ ਹੁੰਦੀ ਹੈ। ਡੀਐਮਓ/ਐਕਸੀਅਨ ਡਬਲਯ.ੂਐਸ.ਐਸ/ਐਮਸੀ ਅਤੇ ਈਓ ਨੂੰ ਪਾਣੀ ਦੀ ਟੈਂਕਰ ਅਤੇ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਡਰੱਗ ਇੰਸਪੈਕਟਰ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਮੈਡੀਕਲ ਦੁਕਾਨਾਂ ਦੀ ਇੱਕ ਸੂਚੀ ਬਣਾਉਣਗੇ। ਜਦੋਂਕਿ ਜ਼ਿਲ੍ਹਾ ਖੁਰਾਕ ਅਫ਼ਸਰ ਖਾਧ ਪਦਾਰਥਾਂ, ਰਸੋਈ ਗੈਸ ਅਤੇ ਹੋਰ ਵਸਤਾਂ ਦੀ ਨਿਰੰਤਰ ਉਪਲਬਧਤਾ ਲਈ ਪੁਖਤਾ ਪ੍ਰਬੰਧ ਕਰਨਗੇ ਅਤੇ ਥੋਕ ਵਿਕਰੇਤਾ ਅਤੇ ਪ੍ਰਚੂਨ ਵਿਕਰੇਤਾਵਾਂ ਨਾਲ ਤਾਲਮੇਲ ਬਣਾਉਣ ਲਈ ਵੀ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਨੂੰ ਖ਼ੁਰਾਕ ਅਫ਼ਸਰਾਂ ਅਤੇ ਮਾਰਕੀਟ ਕਮੇਟੀਆਂ ਦੇ ਸਕੱਤਰ ਵਿੱਚ ਵੰਡਿਆ ਜਾਣਾ ਲਾਜ਼ਮੀ ਹੈ। ਇਸ ਲਈ ਸਬੰਧਤ ਸਬ ਡਿਵੀਜ਼ਨ ਦੇ ਐਸਡੀਐਮ ਰੋਜ਼ਾਨਾ ਅਪਡੇਟ ਦੇਣਾ ਯਕੀਨੀ ਬਣਾਉਣਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…