ਸਰਕਾਰੀ ਆਈਟੀਆਈ ਲੜਕੀਆਂ ਵਿੱਚ ਪੰਜਾਬੀ ਹਫ਼ਤਾ ਸਬੰਧੀ ਪ੍ਰਭਾਵਸ਼ਾਲੀ ਸਮਾਗਮ

ਭਾਸ਼ਣ ਮੁਕਾਬਲੇ ਵਿੱਚ ਮੋਹਰੀ ਰਹਿਣ ਵਾਲੇ ਸਿੱਖਿਆਰਥੀਆਂ ਦਾ ਕੀਤਾ ਸਨਮਾਨ

ਪੰਜਾਬੀ ਭਾਸ਼ਾ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਣਦਾ ਮਾਣ ਸਨਮਾਣ ਨਹੀਂ ਮਿਲ ਰਿਹੈ: ਪੁਰਖਾਲਵੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ ਗਏ ਪੰਜਾਬੀ ਹਫ਼ਤਾ ਪ੍ਰੋਗਰਾਮ ਨੂੰ ਅਪਣਾਉਂਦਿਆਂ ਸਰਕਾਰੀ ਆਈਟੀਆਈ (ਲੜਕੀਆਂ) ਫੇਜ਼-5 ਦੇ ਵਿਹੜੇ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਆਈਟੀਆਈ ਦੀਆਂ ਸਿਖਿਆਰਥਣਾਂ ਅਤੇ ਸਟਾਫ਼ ਨੇ ਸ਼ਿਰਕਤ ਕਰਦਿਆਂ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਪੰਜਾਬ ਦੇ ਮੂਲ ਸਰੂਪ ਦੇ ਪੰਜ ਟੋਟੋ ਕਰਕੇ ਇਸ ਦੀ ਆਤਮਾ ਨੂੰ ਝੰਜੋੜਿਆ ਗਿਆ ਹੈ, ਜਿਸ ਦਾ ਸੰਤਾਪ ਰਾਜ ਦੇ ਲੋਕ ਪਿਛਲੇ 75 ਸਾਲਾਂ ਤੋਂ ਹੰਢਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਡੇ ਅਮੀਰ ਵਿਰਸੇ ਨਾਲ ਹੋਈ ਛੇੜਛਾੜ ਅਤੇ ਪੰਜਾਬੀ ਮਾਂ ਬੋਲੀ ਦੀ ਦੁਰਗਤੀ ਸਮੂਹ ਪੰਜਾਬੀਆਂ ਦੇ ਹਿਰਦੇ ਵਲੂੰਧਰ ਰਹੀ ਹੈ। ਉਨ੍ਹਾਂ ਕਿਹਾ ਲੰਮਾ ਸਮਾਂ ਬੀਤ ਜਾਣ ਉਪਰੰਤ ਵੀ ਪੰਜਾਬੀ ਭਾਸ਼ਾ ਨੂੰ ਸਰਕਾਰੀ ਦਫ਼ਤਰਾਂ ਵਿੱਚ ਮਾਣ ਸਨਮਾਣ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਸਬੰਧੀ ਸਮੂਹ ਪੰਜਾਬੀ ਚਿੰਤਤ ਧਿਰਾਂ ਨੂੰ ਇੱਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਲੜੀਵਾਰ ਸੰਘਰਸ਼ ਕਰਨ ਦੀ ਲੋੜ ਹੈ।
ਇਸ ਮੌਕੇ ਵੱਖ-ਵੱਖ ਟਰੇਡਾਂ ਦੇ ਸਿਖਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਪ੍ਰਗਤੀ ਅਤੇ ਵਿਸਥਾਰ ਲਈ ਆਪਣੀ ਵਡਮੁੱਲੇ ਵਿਚਾਰ ਪੇਸ਼ ਕੀਤੇ ਅਤੇ ਭਾਸ਼ਣ ਮੁਕਾਬਲੇ ਵਿੱਚ ਹਿੱਸਾ ਲਿਆ। ਸੰਸਥਾ ਵੱਲੋਂ ਮੋਹਰੀ ਰਹਿਣ ਵਾਲੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਦਰਸ਼ਨਾ ਕੁਮਾਰੀ, ਸ੍ਰੀਮਤੀ ਛਵੀ ਗੋਇਲ, ਸ੍ਰੀਮਤੀ ਸਰਿਤਾ ਕੁਮਾਰੀ, ਸ੍ਰੀਮਤੀ ਅੰਮ੍ਰਿਤਬੀਰ ਕੌਰ, ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਉਪਾਸਨਾ ਅੱਤਰੀ, ਸ੍ਰੀਮਤੀ ਰੇਨੂ ਸ਼ਰਮਾ, ਵਰਿੰਦਰਪਾਲ ਸਿੰਘ, ਰਾਕੇਸ਼ ਕੁਮਾਰ, ਅਮਨਦੀਪ ਸ਼ਰਮਾ, ਗੁਰਵਿੰਦਰ ਸਿੰਘ, ਰੋਹਿਤ ਕੌਸ਼ਲ, ਮਨਿੰਦਰ ਸਿੰਘ, ਪਰਵਿੰਦਰ ਕੁਮਾਰ ਅਤੇ ਅਰਸ਼ਦੀਪ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…