ਮੁਹਾਲੀ ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁੱਖਤਾ ਪ੍ਰਬੰਧ ਕੀਤੇ ਜਾਣਗੇ: ਸਿੱਧੂ

ਸ਼ਹਿਰ ਵਿੱਚ ਆਵਾਰਾ ਪਸ਼ੂਆਂ ਤੇ ਆਵਾਰਾ ਕੁੱਤਿਆਂ ਨੂੰ ਨੱਥ ਪਾਉਣ ਲਈ ਵਿਆਪਕ ਯੋਜਨਾ ਉਲੀਕੀ
ਕੈਬਨਿਟ ਮੰਤਰੀ ਸਿੱਧੂ ਅਤੇ ਉਨ੍ਹਾਂ ਦੇ ਰਾਜਸੀ ਸਕੱਤਰ ਹਰਕੇਸ਼ ਸ਼ਰਮਾ ਦਾ ਰਾਮਗੜ੍ਹੀਆ ਸਭਾਵਾਂ ਵੱਲੋਂ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਬਰਾਸਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਬਰਾਸਤੀ ਪਾਣੀ ਦੇ ਨਿਕਾਸੀ ਦੇ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਪਿਛਲੇ ਸਾਲ ਦੀ ਤਰ੍ਹਾਂ ਇਸ ਸੀਜ਼ਨ ਦੌਰਾਨ ਕਿਸੇ ਵੀ ਸ਼ਹਿਰ ਨਿਵਾਸੀ ਦਾ ਮਾਲੀ ਨੁਕਸਾਨ ਨਾ ਹੋਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਮਗੜ੍ਹੀਆ ਸਭਾ ਮੁਹਾਲੀ ਅਤੇ ਰਾਮਗੜ੍ਹੀਆ ਸਭਾ ਚੰਡੀਗੜ੍ਹ ਵੱਲੋਂ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਫੇਜ਼-3ਬੀ1 ਵਿਖੇ ਸ੍ਰੀ ਸਿੱਧੂ ਅਤੇ ਉਨ੍ਹਾਂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਦੇ ਰੱਖੇ ਸਨਮਾਨ ਸਮਾਰੋਹ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਪਿਛਲੇ ਸਾਲ ਬਰਸਾਤ ਦੇ ਦਿਨਾਂ ਵਿਚ ਕੁਝ ਥਾਵਾਂ ਤੇ ਬਰਾਸਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਣ ਲੋਕਾਂ ਦੇ ਘਰਾਂ ਵਿਚ ਪਾਣੀ ਦਾਖ਼ਲ ਹੋ ਗਿਆ ਸੀ ਜਿਸ ਕਾਰਣ ਲੋਕਾਂ ਦਾ ਮਾਲੀ ਨੁਕਸਾਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬਰਸਾਤੀ ਪਾਣੀ ਦੇ ਨਿਕਾਸ ਲਈ ਢੁੱਕਵੀਆਂ ਥਾਵਾਂ ਤੇ ਕਾਜਵੇ ਬਣਾਏ ਜਾ ਰਹੇ ਹਨ । ਇਸ ਤੋਂ ਇਲਾਵਾ ਐਨ,-ਚੋਅ ਅਤੇ ਲਖਨੌਰ ਚੋਅ ਦੀ ਸਫਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਜਿਸ ’ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀ ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਤੋਂ ਨਿਜ਼ਾਤ ਦਿਵਾਉਣ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ।
ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ਼ਹਿਰ ਨਿਵਾਸੀਆਂ ਨੇ ਜੋ ਮੈਨੂੰ ਮਾਣ ਬਖ਼ਸ਼ਿਆ ਹੈ ਉਸ ਲਈ ਮੈਂ ਸਦਾ ਰਿਣੀ ਰਹਾਗਾਂ ਅਤੇ ਪਿਛਲੇ ਸਮੇਂ ਦੀ ਤਰ੍ਹਾਂ ਹੁਣ ਵੀ ਲੋਕਾਂ ਦੀ ਸੇਵਾ ਮਨੋਭਾਵਨਾ ਅਤੇ ਸਮਰਪਿਤ ਭਾਵਨਾ ਨਾਲ ਕਰਾਗਾਂ ਅਤੇ ਸ਼ਹਿਰ ਨਿਵਾਸੀਆਂ ਦੀਆਂ ਉਮੀਦਾਂ ਤੇ ਖਰਾ ਉਤਰਿਆ ਜਾਵੇਗਾ। ਸ੍ਰੀ ਸਿੱਧੂ ਨੇ ਇਸ ਮੌਕੇ ਰਾਮਗੜ੍ਹੀਆ ਸਭਾ ਮੋਹਾਲੀ ਅਤੇ ਚੰਡੀਗੜ੍ਹ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਦੋਵੇਂ ਸਭਾਵਾਂ ਲੋਕ ਹਿੱਤ ਵਿਚ ਵੀ ਕੰਮ ਕਰ ਰਹੀਆਂ ਹਨ ਅਤੇ ਇਕ ਚੰਗੇੇ ਸਮਾਜ ਸੇਵੀ ਸੰਸਥਾਵਾਂ ਦੇ ਤੌਰ ਤੇ ਵੀ ਕੰਮ ਕਰ ਰਹੀਆਂ ਹਨ। ਉਨ੍ਹਾਂ ਹੋਰ ਕਿਹਾ ਕਿ ਐਸ.ਏ.ਐਸ ਨਗਰ ਸ਼ਹਿਰ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਇਸ ਸ਼ਹਿਰ ਦੇ ਵਿਸ਼ਵ ਪੱਧਰ ਤੇ ਬਣੇ ਨਾਮ ਨੂੰ ਹੋਰ ਉੱਚਾ ਚੁੱਕਣ ਲੲਂੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਨੂੰ ਚੰਡੀਗੜ੍ਹ ਦੀ ਤਰਜ ’ਤੇ ਹਰ ਪੱਖੋਂ ਸਾਫ ਸੁਥਰਾ ਬਣਾਇਆ ਜਾਵੇਗਾ। ਉਨ੍ਹਾਂ ਸਭਾ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕਿੱਤਾ।
ਇਸ ਤੋਂ ਪਹਿਲਾਂ ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਡਾ. ਸਤਵਿੰਦਰ ਸਿੰਘ ਭੰਵਰਾ ਅਤੇ ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਜਸਵੰਤ ਸਿੰਘ ਭੁੱਲਰ ਨੇ ਸ੍ਰੀ ਸਿੱਧੂ ਦਾ ਸਵਾਗਤ ਕਿੱਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰੀਸਵ ਜੈਨ, ਕੌਸਲਰ ਜਸਵੀਰ ਸਿੰਘ ਮਾਣਕੂ, ਸ਼ਹਿਰੀ ਪ੍ਰਧਾਨ ਕਾਂਗਰਸ ਕਮੇਟੀ ਇੰਦਰਜੀਤ ਸਿੰਘ ਖੋਖਰ, ਨਰਿੰਦਰ ਸਿੰਘ ਸੰਧੂ ਸਾਹਿਬਜ਼ਦਾ ਟਿੰਬਰ ਟਰੇਡਰਜ਼, ਦਰਸ਼ਨ ਸਿੰਘ ਕਲਸੀ, ਅਜੀਤ ਸਿੰਘ ਰਣੌਤਾ, ਕਰਮ ਸਿੰਘ ਬਬਰਾ, ਫਾਉਂਡਰ ਪ੍ਰਧਾਨ ਸਵਰਨ ਸਿੰਘ ਚੰਨੀ, ਸਾਬਕਾ ਪ੍ਰਧਾਨ ਰਾਜਪਾਲ ਮਿਲਖੂ, ਨਿਰਮਲ ਸਿੰਘ ਸਭਰਵਾਲ, ਬਾਲਾ ਸਿੰਘ ਰਾਘੂ, ਦਵਿੰਦਰ ਸਿੰਘ, ਗੁਰਚਰਨ ਸਿੰਘ ਭਮਰਾ, ਪ੍ਰਦੀਪ ਭਾਰਦਵਾਜ਼ ਸਮੇਤ ਰਾਮਗੜ੍ਹੀਆ ਸਭਾਵਾਂ ਦੇ ਹੋਰ ਅਹੁਦੇਦਾਰ ਅਤੇ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…