ਪੰਜਾਬ ਦੇ ਟਰਾਂਸਪੋਰਟ ਖੇਤਰ ਵਿੱਚ ਵੱਡੇ ਪੱਧਰ ’ਤੇ ਲਿਆਂਦੇ ਜਾਣਗੇ ਸੁਧਾਰ: ਅਰੁਣਾ ਚੌਧਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ਤੇ ਜਦੋਂ ਤੋਂ ਪੰਜਾਬ ਵਿੱਚ ਕਾਂਗਰਸ ਸਰਕਾਰ ਆਈ ਹੈ, ਉਦੋਂ ਤੋਂ ਹੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ, ਪੰਜਾਬ ਅਰੁਣਾ ਚੌਧਰੀ ਨੇ ਸਰਕਾਰੀ ਕਾਲਜ ਫੇਜ਼-6 ਦੇ 34ਵੇਂ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਟਰਾਂਸਪੋਰਟ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਲਿਆਂਦੇ ਜਾਣਗੇ। ਇਸ ਤੋਂ ਪਹਿਲਾਂ ਸ਼ਮ੍ਹਾ ਰੌਸ਼ਨ ਕਰ ਕੇ ਸਮਾਗਮ ਦਾ ਆਗਾਜ਼ ਕਰਨ
ਇਸ ਤੋਂ ਪਹਿਲਾਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ, ਪੰਜਾਬ ਅਰੁਣਾ ਚੌਧਰੀ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ।
ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਵਿਦਿਆਰਥੀਆਂ ਨੂੰ ਇਨਾਮ ਵੰਡਣ ਉਪਰੰਤ ਕਿਹਾ ਕਿ ਵਿੱਦਿਅਕ ਖੇਤਰ ਦੇ ਨਾਲ ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੱੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਵਿੱਚ ਨਿਖਾਰ ਆਉਂਦਾ ਹੈ ਤੇ ਵਿਦਿਆਰਥੀ ਹੀ ਸਾਡੇ ਦੇਸ਼ ਦਾ ਭਵਿੱਖ ਹਨ। ਸਮਾਗਮ ਵਿੱਚ ਕੁੱਲ 06 ਰੋਲ ਆਫ਼ ਆਨਰ, 38 ਕਾਲਜ ਕਲਰ, 26 ਮੈਮੋਰੀਅਲ ਐਵਾਰਡ, ਅਕਾਦਮਿਕ ਖੇਤਰ, ਖੇਡਾਂ ਦੇ ਖੇਤਰ ਅਤੇ ਹੋਰ ਸਹਿ ਗਤੀਵਿਧੀਆਂ ਦੇ ਖੇਤਰ ਵਿੱਚ 400 ਤੋਂ ਵੱਧ ਇਨਾਮ ਅਤੇ ਮੈਰਿਟ ਸਰਟੀਫਿਕੇਟ ਵੰਡੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇੇਵ ਸਿੰਘ ਮਾਨ, ਐਸ.ਡੀ.ਐਮ. ਆਰ.ਪੀ.ਸਿੰਘ ਅਤੇ ਹੋਰ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕਾਲਜ਼ ਦੇ ਸਲਾਨਾ ਇਨਾਮ ਵੰਡ ਸਮਾਂਰੋਹ ਵਿਚ ਪੁੱਜਣ ਤੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਸ੍ਰੀ ਸਿੱਧੂ ਸਮੇਤ ਹੋਰਨਾਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਪ੍ਰੋ. ਜਸਪਾਲ ਸਿੰਘ, ਕਰਮਵੀਰ ਸਿੰਘ ਸਿੱਧੂ, ਕੌਂਸਲਰ ਨਰਾਇਣ ਸਿੰਘ ਸਿੱਧੂ ਅਤੇ ਨਛੱਤਰ ਸਿੰਘ, ਗੁਰਚਰਨ ਸਿੰਘ ਭੰਵਰਾ, ਜੀ.ਐਸ.ਰਿਆੜ, ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…