Share on Facebook Share on Twitter Share on Google+ Share on Pinterest Share on Linkedin ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦਾ ਹੰਭਲਾ, ਮੈਗਜ਼ੀਨ ਪ੍ਰਾਇਮਰੀ ਸਿੱਖਿਆ ਤੇ ਪੰਖੜੀਆਂ ਰਿਲੀਜ਼ ਕੌਮਾਂਤਰੀ ਪੰਜਾਬੀ ਬੋਲੀ ਉਲੰਪਿਆਡ-2024 ਦੀ ਰਜਿਸਟਰੇਸ਼ਨ ਲਈ ਆਨਲਾਈਨ ਪੋਰਟਲ ਸ਼ੁਰੂ ਨਬਜ਼-ਏ-ਪੰਜਾਬ, ਮੁਹਾਲੀ, 19 ਸਤੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕਮਲ ਕਿਸ਼ੋਰ ਯਾਦਵ ਅਤੇ ਸਕੱਤਰ ਅਵਿਕੇਸ਼ ਗੁਪਤਾ ਨੇ ਸਕੂਲੀ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਲਈ ਸਤੰਬਰ ਮਹੀਨੇ ਦਾ ਮੈਗਜ਼ੀਨ ਪ੍ਰਾਇਮਰੀ ਸਿੱਖਿਆ ਅਤੇ ਪੰਖੜੀਆਂ ਲੋਕ ਅਰਪਣ ਕੀਤਾ। ਸਕੂਲ ਬੋਰਡ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਮੈਗਜ਼ੀਨ ਪ੍ਰਾਇਮਰੀ ਸਿੱਖਿਆ ਅਤੇ ਪੰਖੜੀਆਂ ਪਿਛਲੇ ਕੁੱਝ ਸਮੇਂ ਤੋਂ ਪ੍ਰਬੰਧਕੀ ਕਾਰਨਾ ਕਰਕੇ ਛਾਪੇ ਨਹੀਂ ਜਾ ਰਹੇ ਸਨ। ਇਹ ਦੋਵੇਂ ਮੈਗਜ਼ੀਨ ਖੇਤਰ ਵਿੱਚ ਵਿਦਿਆਰਥੀਆਂ ਨੂੰ ਆਮ ਜਾਣਕਾਰੀ ਅਤੇ ਸਾਹਿਤ ਨਾਲ ਜੋੜਨ ਦਾ ਕੰਮ ਕਰਦੇ ਹਨ। ਬੋਰਡ ਮੁਖੀ ਕਮਲ ਕਿਸ਼ੋਰ ਯਾਦਵ ਨੇ ਇਨ੍ਹਾਂ ਬਾਲ ਰਸਾਲਿਆਂ ਦੀ ਪ੍ਰਿੰਟਿੰਗ ਦੀ ਕੁਆਲਿਟੀ ਅਤੇ ਪ੍ਰਕਾਸ਼ਿਤ ਕੀਤੀਆ ਰਚਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਬਾਲ ਰਸਾਲਿਆਂ ਨੂੰ ਭਵਿੱਖ ਵਿੱਚ ਨਿਰੰਤਰ ਛਾਪਿਆ ਜਾਵੇ ਅਤੇ ਇਨ੍ਹਾਂ ਵਿੱਚ ਵਿਦਿਆਰਥੀਆਂ ਲਈ ਵੱਧ ਤੋਂ ਵੱਧ ਸਾਹਿਤਕ ਸਮਗਰੀ ਸ਼ਾਮਲ ਕੀਤੀ ਜਾਵੇਗੀ। ਇਸ ਦੇ ਨਾਲ ਚੇਅਰਮੈਨ ਵੱਲੋਂ ਪਿਛਲੇ ਸਾਲ 2023 ਦੀ ਤਰਜ਼ ’ਤੇ ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪਿਆਡ 2024 ਦੀ ਰਜਿਸਟਰੇਸ਼ਨ ਲਈ ਪੋਰਟਲ ਆਨ-ਲਾਈਨ ਕਰਨ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਅਤੇ ਪਸਾਰ ਦਾ ਨਿਵੇਕਲਾ ਉਪਰਾਲਾ ਭਵਿੱਖ ਵਿੱਚ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਇਹ ਉਮੀਦ ਜ਼ਾਹਿਰ ਕੀਤੀ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ ਦੇਸ਼-ਵਿਦੇਸ਼ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਇਸ ਪ੍ਰਤੀਯੋਗਤਾ ਵਿੱਚ ਭਾਗ ਲੈ ਕੇ ਮੌਕੇ ਦਾ ਲਾਭ ਉਠਾਉਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਦੀ ਰਜਿਸਟਰੇਸ਼ਨ 30 ਅਕਤੂਬਰ ਤੱਕ ਜਾਰੀ ਰਹੇਗੀ। ਇਹ ਪ੍ਰਤੀਯੋਗਤਾ 7 ਤੇ 8 ਦਸੰਬਰ ਨੂੰ ਵਿਸ਼ਵ ਦੇ ਸਮੂਹ ਮੁਲਕਾਂ ਦੇ ਟਾਈਮ-ਟੇਬਲ ਅਨੁਸਾਰ ਆਨਲਾਈਨ ਮੋਡ ਰਾਹੀਂ ਕਰਵਾਈ ਜਾਵੇਗੀ। ਇਸ ਸਬੰਧੀ ਸਮੁੱਚੀ ਜਾਣਕਾਰੀ ਆਨਲਾਈਨ ਉਪਲਬਧ ਹੈ। ਇਸ ਮੌਕੇ ਪੰਜਾਬ ਭਾਸ਼ਾ ਵਿਕਾਸ ਸੈੱਲ ਤੇ ਮੈਗਜ਼ੀਨ ਸੈੱਲ ਦੀ ਇੰਚਾਰਜ ਸ੍ਰੀਮਤੀ ਪਰਮਿੰਦਰ ਕੌਰ, ਸੁਪਰਡੈਂਟ ਪਲਵਿੰਦਰ ਸਿੰਘ, ਨਾਨਕ ਸਿੰਘ ਅਤੇ ਹੋਰ ਸਬੰਧਤ ਸ਼ਾਖਾਵਾਂ ਦੇ ਮੁਲਾਜ਼ਮ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ