ਆਪ ਉਮੀਦਵਾਰ ਕੰਵਰ ਸੰਧੂ ਦੀ ਪਤਨੀ ਬਿੱਟੂ ਸੰਧੂ ਵੱਲੋਂ ਬੀਬੀਆਂ ਨੂੰ ਆਪ ਦੇ ਹੱਕ ਵਿੱਚ ਡੱਟਣ ਦੀ ਜ਼ੋਰਦਾਰ ਅਪੀਲ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 24 ਜਨਵਰੀ:
ਖਰੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੰਵਰ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਉਨ੍ਹਾਂ ਦੀ ਪਤਨੀ ਸ੍ਰੀਮਤੀ ਬਿੱਟੂ ਸੰਧੂ ਨੇ ਨਿਊਂ ਚੰਡੀਗੜ੍ਹ ਨੇੜੇ ਮੁੱਲਾਂਪੁਰ ਬੈਰੀਅਰ ਅਤੇ ਹੋਰ ਨੇੜਲੇ ਪਿੰਡਾਂ ਵਿੱਚ ਕਈ ਥਾਵਾਂ ’ਤੇ ਚੋਣ ਮੀਟਿੰਗਾਂ ਕੀਤੀਆਂ ਅਤੇ ਅੌਰਤਾਂ ਨੂੰ ਭਰੂਣ ਹੱਤਿਆ, ਦਹੇਜ ਪ੍ਰਥਾ, ਘਰੇਲੂ ਹਿੰਸਾ ਅਤੇ ਹੋਰ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਲਾਮਬੰਦ ਕਰਦਿਆਂ ਆਪਣੇ ਹੱਕਾਂ ਲਈ ਆਪ ਦੇ ਹੱਕ ਵਿੱਚ ਡੱਟਣ ਦੀ ਅਸਰਦਾਰ ਢੰਗ ਨਾਲ ਅਪੀਲ ਕੀਤੀ।
ਉਨ੍ਹਾਂ ਹਾਜ਼ਰ ਬੀਬੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਨੇ ਅੱਜ ਤੱਕ ਅੌਰਤਾਂ ਦੇ ਸਿਆਸਤ ਵਿੱਚ ਵਿਸ਼ੇਸ਼ ਯੋਗਦਾਨ ਦੇ ਬਾਵਜੂਦ ਕਦੇ ਵੀ ਬਣਦੇ ਹੱਕ ਪ੍ਰਦਾਨ ਨਹੀਂ ਕੀਤੇ। ਇਸ ਲਈ ਸਿਰਫ਼ ‘ਆਪ’ ਨੇ ਹੀ ਅੌਰਤਾਂ ਨੂੰ ਬਣਦੀ ਨੁਮਾਇੰਦਗੀ ਦੀ ਸ਼ੁਰੂਆਤ ਕੀਤੀ ਹੈ। ਇਸ ਲਈ ਉਨ੍ਹਾਂ ਆਪ ਪਾਰਟੀ ਅਤੇ ਕੰਵਰ ਸੰਧੂ ਦੇ ਹੱਕ ਵਿੱਚ ਡੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਨਵਾਂ ਗਰਾਓਂ ਅਤੇ ਮੁੱਲਾਂਪੁਰ ਗਰੀਬਦਾਸ ਏਰੀਆ ਦਾ ਕੁੱਝ ਨਹੀਂ ਸੰਵਾਰਿਆ ਹੈ। ਜਿਸ ਕਾਰਨ ਇਨ੍ਹਾਂ ਖੇਤਰ ਦੇ ਲੋਕ ਅੱਜ ਵੀ ਨਰਕ ਭੋਗਣ ਲਈ ਮਜਬੂਰ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…