ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਦੀ ਯਾਦ ’ਚ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਧਾਰਮਿਕ ਸਮਾਗਮ ਭਲਕੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ:
ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਨਿੱਘੀ ਯਾਦ ਵਿੱਚ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਕੀਤੀ। ਉਨ੍ਹਾਂ ਦੇ ਪਿੱਛੇ ਫੁੱਲਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਈ ਪਾਲਕੀ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਸੁਸ਼ੋਭਿਤ ਸਨ।
ਇਸ ਦੌਰਾਨ ਫੌਜੀ ਬੈਂਡ ਅਤੇ ਹੋਰ ਕਈ ਪ੍ਰਕਾਰ ਦੇ ਬੈਂਡ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲੀਆਂ ਧੁਨਾਂ ਵਜਾ ਰਹੇ ਸਨ। ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ। ਰਾਗੀ, ਕੀਰਤਨੀ ਜਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਰਸਤੇ ਵਿੱਚ ਥਾਂ-ਥਾਂ ’ਤੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸੰਗਤਾਂ ਵੱਲੋਂ ਬ੍ਰੈਡ ਪਕੌੜਿਆਂ, ਬਿਸਕੁਟ, ਦੁੱਧ, ਕੜਾਹ ਪ੍ਰਸ਼ਾਦ ਦੇ ਲੰਗਰ ਵਰਤਾਏ ਗਏ।

ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ-ਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 31 ਦਸੰਬਰ ਨੂੰ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਦੇਰ ਰਾਤ 12 ਵਜੇ ਤੱਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਉੱਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…