ਰੇਹੜੀ-ਫੜੀ ਐਸੋਸੀਏਸ਼ਨ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਮੁਹਾਲੀ ਰੇਹੜੀ ਫੜੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਸਹਿਯੋਗ ਨਾਲ ਅੱਜ ਇੱਥੋਂ ਦੇ ਫੇਜ਼-8 ਸਥਿਤ ਵਾਈਪੀਐਸ ਚੌਥ ’ਤੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵਿਸ਼ਾਲ ਲੰਗਰ ਲਗਾਇਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਸੋਹਣ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਹਰ ਸਾਲ ਭਾਜਪਾ ਨਾਲ ਮਿਲ ਕੇ ਫਤਹਿਗੜ੍ਹ ਸਾਹਿਬ ਜਾਣ ਵਾਲੀਆਂ ਸੰਗਤਾਂ ਦੀ ਸੁਵਿਧਾ ਲਈ ਲੰਗਰ ਲਗਾਇਆ ਜਾਂਦਾ ਹੈ। ਇਸ ਦੌਰਾਨ ਵਿਸ਼ੇਸ ਤੌਰ ’ਤੇ ਪਹੁੰਚੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਮਿਉਂਸਪਲ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ, ਭਾਜਪਾ ਆਗੂ ਰਮੇਸ਼ ਵਰਮਾ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਮੱਖਣ ਸਿੰਘ, ਸਰਬਜੀਤ ਸਿੰਘ, ਅਜੈ ਕੁਮਾਰ ਹਨੀ, ਸੰਜੀਵ ਕੁਮਾਰ, ਅਸ਼ੋਕ ਕੁਮਾਰ, ਸ੍ਰੀ ਵੇਦ ਪ੍ਰਕਾਸ਼, ਸ੍ਰੀ ਕ੍ਰਿਸ਼ਨ ਕੁਮਾਰ, ਸ੍ਰੀ ਰਵਿੰਦਰ ਕੁਮਾਰ ਸਮੇਤ ਵੱਡੀ ਗਿਣਤੀ ਮੈਂਬਰਾਂ ਵੱਲੋਂ ਲੰਗਰ ਵਿੱਚ ਸੇਵਾ ਕੀਤੀ ਗਈ।
ਸ੍ਰੀ ਸੁਖਵਿੰਦਰ ਸਿੰਘ ਗੋਲਡੀ ਨੇ ਗੁਰੂ ਦੇ ਲਾਲਾਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖੀ ਦੀ ਆਣ ਤੇ ਸ਼ਾਨ ਨੂੰ ਬਚਾਉਣ ਲਈ ਮਾਸੂਮ ਜਿੰਦਾਂ ਦੀ ਸ਼ਹਾਦਤ ਵਰਗੀ ਦੁਨੀਆ ਭਰ ਵਿੱਚ ਕਿਤੇ ਵੀ ਹੋਰ ਅਜਿਹੀ ਕੋਈ ਮਿਸ਼ਾਲ ਨਹੀਂ ਮਿਲਦੀ ਹੈ। ਇਹੀ ਨਹੀਂ ਸਾਹਿਬਜ਼ਾਦਿਆਂ ਦੇ ਦਾਦਾ ਜੀ ਨੌਵੀਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੈਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਹੋਂਦ ਬਚਾਉਣ ਲਈ ਕੁਰਬਾਨੀ ਦਿੱਤੀ ਸੀ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…