ਮੁਹਾਲੀ ਵਿੱਚ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਟਰੇਡ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਅਤੇ ਕੇਬਲ ਐਪਰੇਟਰ ਮੁਹਾਲੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇੱਥੋਂ ਦੇ ਰੋਜ਼ ਗਾਰਡਨ ਪਾਰਕ ਅਤੇ ਗੁਰਦੁਆਰਾ ਸਾਚਾ ਧਨ ਸਾਹਿਬ ਦੇ ਸਾਹਮਣੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਕੜਾਹ ਪ੍ਰਸਾਦਿ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸਮਾਜ ਸੇਵੀ ਆਗੂ ਦਵਿੰਦਰ ਸਿੰਘ ਬਾਜਵਾ ਅਤੇ ਖੇਡ ਪ੍ਰਮੋਟਰਜ਼ ਨਰਿੰਦਰ ਸਿੰਘ ਕੰਗ ਨੇ ਵੀ ਸ਼ਿਰਕਤ ਕੀਤੀ ਅਤੇ ਛਬੀਲ ’ਤੇ ਸੇਵਾ ਕਰਦਿਆਂ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਅਤੇ ਲੰਗਰ ਵਰਤਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਅਕਵਿੰਦਰ ਸਿੰਘ ਗੋਸਲ ਨੇ ਦੱਸਿਆ ਕਿ ਪਿਛਲੇ 12 ਸਾਲਾਂ ਤੋਂ ਹਰ ਸਾਲ ਗੁਰੂਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਅਤੇ ਲੰਗਰ ਲਗਾਇਆ ਜਾਂਦਾ ਹੈ ਅਤੇ ਇਹ ਪ੍ਰਥਾ ਆਉਣ ਵਾਲੇ ਸਮੇਂ ਵਿੱਚ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਛਬੀਲ ਦੌਰਾਨ ਠੰਢਾ ਮਿੱਠਾ ਜਲ, ਕੜਾਹ ਪ੍ਰਸ਼ਾਦਿ ਅਤੇ ਛੋਲਿਆਂ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਪਰਮੀਤ ਸਿੰਘ ਕਟਾਣੀ, ਦਿਲਵਾਰ ਸਿੰਘ, ਜਸਪਾਲ ਸਿੰਘ, ਤਰਲੋਚਨ ਸਿੰਘ, ਅੰਕਿਤ ਹੁਸ਼ਿਆਰਪੁਰੀਆ, ਪਰਮਜੀਤ ਸਿੰਘ, ਸਿਮਰਨਜੀਤ ਸਿੰਘ ਧਨੋਆ ਅਤੇ ਹੋਰ ਦੁਕਾਨਦਾਰਾਂ ਨੇ ਵੀ ਸਾਰਾ ਦਿਨ ਛਬੀਲ ਅਤੇ ਲੰਗਰ ਦੀ ਸੇਵਾ ਕੀਤੀ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…