ਨਸ਼ਾ ਤਸਕਰੀ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ ਤੇ ਲੱਖ ਰੁਪਏ ਜੁਰਮਾਨਾ

ਨਬਜ਼-ਏ-ਪੰਜਾਬ, ਮੁਹਾਲੀ, 11 ਨਵੰਬਰ:
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਤਿੰਨ ਸਾਲ ਪੁਰਾਣੇ ਨਸ਼ਾ ਤਸਕਰੀ ਮਾਮਲੇ ਦਾ ਨਿਬੇੜਾ ਕਰਦਿਆਂ ਮੁਲਜ਼ਮ ਜਗਤਾਰ ਸਿੰਘ ਉਰਫ਼ ਤਾਰੀ ਵਾਸੀ ਬਾਜ਼ੀਗਰ ਬਸਤੀ, ਫਰੀਦਕੋਟ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਦੋਸ਼ੀ ਦੇ ਖ਼ਿਲਾਫ਼ 4 ਅਕਤੂਬਰ 2021 ਨੂੰ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ 260 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਨਿਆਇਕ ਹਿਰਾਸਤ ਅਧੀਨ ਉਹ ਨਾਭਾ ਜੇਲ੍ਹ ਵਿੱਚ ਬੰਦ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚੱਲ ਰਹੀ ਸੀ।
ਅੱਜ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਜਗਤਾਰ ਸਿੰਘ ਉਰਫ਼ ਤਾਰੀ ਵਾਸੀ ਬਾਜ਼ੀਗਰ ਬਸਤੀ, ਫਰੀਦਕੋਟ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ। ਜੁਰਮਾਨੇ ਦੀ ਰਾਸ਼ੀ ਜਮ੍ਹਾ ਨਾ ਕਰਵਾਉਣ ਦੀ ਸੂਰਤ ਵਿੱਚ ਦੋਸ਼ੀ ਨੂੰ 6 ਮਹੀਨੇ ਵਾਧੂ ਜੇਲ੍ਹ ਵਿੱਚ ਰਹਿ ਕੇ ਸਜਾ ਕੱਟਣੀ ਪਵੇਗੀ। ਮੌਜੂਦਾ ਸਮੇਂ ਵਿੱਚ ਦੋਸ਼ੀ ਜਗਤਾਰ ਸਿੰਘ ਟੀਡੀਆਈ ਸਿਟੀ ਨੇੜੇ ਭਾਗੋਮਾਜਰਾ ਵਿੱਚ ਇੱਕ ਕਿਰਾਏ ਦੇ ਫਲੈਟ ਵਿੱਚ ਰਹਿ ਰਿਹਾ ਸੀ ਪ੍ਰੰਤੂ ਪੁਲੀਸ ਵੱਲੋਂ ਉਸ ਨੂੰ ਚਿੱਟੇ ਨਾਲ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਹ ਜੇਲ੍ਹ ਵਿੱਚ ਬੰਦ ਸੀ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…