Share on Facebook Share on Twitter Share on Google+ Share on Pinterest Share on Linkedin ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਨਵੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਉਨ੍ਹਾਂ ਦੇ ਪਿੱਛੇ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਬਿਰਾਜਮਾਨ ਸਨ। ਇਸ ਵਿਸ਼ੇਸ਼ ਵਾਹਨ ਨੂੰ ਬਹੁਤ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਪਾਲਕੀ ਸਾਹਿਬ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਸਮੇਤ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਥਾਂ-ਥਾਂ ’ਤੇ ਚਾਹ, ਬ੍ਰੈੱਡ ਪਕੌੜੇ, ਮਠਿਆਈਆਂ ਅਤੇ ਸੁੱਕੇ ਮੇਵਿਆਂ ਦਾ ਪ੍ਰਸਾਦਿ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ