ਨੌਕਰੀਆਂ ਤੇ ਕਰਜ਼ਾ ਮੁਆਫ਼ੀ ਦੇ ਨਾਂ ’ਤੇ ਲੋਕਾਂ ਦੀ ਅੱਖਾਂ ਵਿੱਚ ਘੱਟਾ ਪਾ ਰਹੀ ਕਾਂਗਰਸ ਤੇ ਆਪ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਮੁਹਾਲੀ ਹਲਕਾ ਤੋਂ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਇੱਥੋਂ ਦੇ ਫੇਜ਼-6 ਸਥਿਤ ਦਾਰਾ ਸਟੂਡੀਉ ਨੇੜੇ ਟਰੱਕ ਯੂਨੀਅਨ ਮੁਹਾਲੀ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਕਰੀਆਂ ਅਤੇ ਕਰਜ਼ਾ ਮੁਆਫ਼ੀ ਦੇ ਨਾਂ ਉੱਤੇ ਕਾਂਗਰਸ ਤੇ ਆਪ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਅਤੇ ਲੋਕਾਂ ਨਾਲ ਅਜਿਹੇ ਵਾਅਦੇ ਕੀਤੇ ਜਾ ਰਹੇ ਹਨ, ਜਿਹੜੇ ਉਹ ਕਦੇ ਪੂਰੇ ਨਹੀਂ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀ ਕਾਂਗਰਸ ਸਰਕਾਰ ਦਾ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਕੈਪਟਨ ਸਰਕਾਰ ਨੇ ਸਰਕਾਰੀ ਨੌਕਰੀਆਂ ਅਤੇ ਬੈਕਲਾਗ ਪੂਰਾ ਕਰਨ ਲਈ ਭਰਤੀ ’ਤੇ ਮੁਕੰਮਲ ਰੋਕ ਲਗਾ ਦਿੱਤੀ ਸੀ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਭਰਤੀੇ ਕੀਤੇ ਮੁਲਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ। ਜਿਨ੍ਹਾਂ ’ਚੋਂ ਕਾਫ਼ੀ ਨੌਜਵਾਨ ਅੱਜ ਵੀ ਆਪਣੀ ਬਹਾਲੀ ਲਈ ਧੱਕੇ ਖਾ ਰਹੇ ਹਨ।
ਕੈਪਟਨ ਸਿੱਧੂ ਨੇ ਕਿਹਾ ਕਿ ਵਿਧਾਇਕ ਬਲਬੀਰ ਸਿੱਧੂ ਨੂੰ ਇਲਾਕੇ ਦੇ ਲੋਕਾਂ ਨੂੰ ਲਗਾਤਰ ਦੋ ਵਾਰ ਆਪਣਾ ਨੁਮਾਇੰਦਿਆਂ ਚੁਣਿਆਂ ਗਿਆ ਹੈ ਲੇਕਿਨ ਇਸ ਦੌਰਾਨ ਉਹ ਲੋਕਾਂ ਦੀ ਖਸੌਟੀ ’ਤੇ ਖਰਾ ਉੱਤਰਨ ਵਿੱਚ ਬੂਰੀ ਤਰ੍ਹਾਂ ਫੇਲ ਸਾਬਿਤ ਹੋਏ ਹਨ। ਇਹੀ ਨਹੀਂ ਇਨਸਾਫ਼ ਲਈ ਧਰਨੇ ਮੁਜ਼ਾਹਰੇ ਦੇਣ ਵਾਲੇ ਪੀੜਤ ਲੋਕਾਂ ਵੀ ਬਾਂਹ ਫੜਨ ਤੋਂ ਕਾਂਗਰਸੀ ਵਿਧਾਇਕ ਹਮੇਸ਼ਾਂ ਕਤਰਾਉਂਦੇ ਆਏ ਹਨ। ਉਨ੍ਹਾਂ ਮੁਹਾਲੀ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਤਕੀਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਹਰਾ ਕੇ ਅਕਾਲੀ ਦਲ ਦੇ ਹੱਕ ਵਿੱਚ ਡਤਵਾ ਦੇਣ।
ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਤੇ ਰਵੀ ਮਦਨਹੇੜੀ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ 2014 ਤੋਂ ਪਹਿਲਾਂ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂਂ ਟਰੱਕਾਂ ਦੇ ਪਰਮਿਟ, ਟੋਲ ਟੈਕਸ ਅਤੇ ਰਜਿਸਟਰੇਸ਼ਨ ਫੀਸ ਸਮੇਤ ਕਈ ਤਰ੍ਹਾਂ ਦੇ ਹੋਰ ਢੰਗ-ਤਰੀਕਿਆਂ ਨਾਲ ਉਨ੍ਹਾਂ ’ਤੇ ਵਾਧੂ ਬੋਝ ਪਾਇਆ ਗਿਆ ਹੈ। ਜਿਸ ਕਰਕੇ ਕਈ ਟਰੱਕ ਅਪਰੇਟਰਾਂ ਨੇ ਆਪਣੇ ਕੰਮ-ਧੰਦੇ ਬਦਲ ਲਏ ਹਨ ਅਤੇ ਬਾਕੀ ਚੋਣਾਂ ਦੀ ਉਡੀਕ ਵਿੱਚ ਬੈਠੇ ਹਨ ਤਾਂ ਜੋ ਕਾਂਗਰਸ ਦੇ ਖ਼ਿਲਾਫ਼ ਫਤਵਾ ਦਿੱਤਾ ਜਾ ਸਕੇ। ਇਸੇ ਤਰ੍ਹਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਟਰੱਕ ਅਪਰੇਟਰਾਂ ਨਾਲ ਵਧੀਕੀਆਂ ਕੀਤੀਆਂ ਗਈਆਂ ਹਨ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈਡ ਪੰਜਾਬ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਕੌਂਸਲਰ ਆਰ.ਪੀ. ਸ਼ਰਮਾ, ਲਾਭ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਟਰੱਕ ਯੂਨੀਅਨ ਦੇ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…