ਨਿਵੇਸ਼ ਦੇ ਨਾਂ ’ਤੇ ਅੱਗਾ ਦੌੜ ਪਿੱਛਾ ਚੌੜ ਵਾਲੀ ਗੱਲ ਕਰ ਰਹੀ ਹੈ ਪੰਜਾਬ ਦੀ ਆਪ ਸਰਕਾਰ: ਬੀਬੀ ਗਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੀ ਸੂਬਾ ਮੀਤ ਪ੍ਰਧਾਨ ਬੀਬੀ ਲਖਵਿੰਦਰ ਕੌਰ ਗਰਚਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਬਾਹਰੋਂ ਨਿਵੇਸ਼ ਲਿਆਉਣ ਦੇ ਮਾਮਲੇ ਵਿੱਚ ਅੱਗਾ ਦੌੜ ਪਿੱਛਾ ਚੌੜ ਵਾਲੀ ਗੱਲ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਸਨਤਕਾਰ ਅਤੇ ਵਪਾਰੀ ਪੰਜਾਬ ਦੇ ਵਿਗੜਦੇ ਜਾ ਰਹੇ ਮਾਹੌਲ ਨੂੰ ਵੇਖਦੇ ਹੋਏ ਪੰਜਾਬ ਛੱਡ ਕੇ ਜਾ ਰਹੇ ਹਨ ਅਤੇ ਹੋਰਨਾਂ ਸੂਬਿਆਂ ਵਿਚ ਜਾ ਕੇ ਨਿਵੇਸ਼ ਕਰ ਰਹੇ ਹਨ ਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਦੱਖਣ ਦੇ ਨਿਵੇਸ਼ਕਾਂ ਨੂੰ ਭਰਮਾਉਣ ਦੇ ਯਤਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕੈਬਨਟ ਮੰਤਰੀ ਗਗਨ ਮਾਨ ਵੀ ਨਿਵੇਸ਼ ਲਿਆਉਣ ਲਈ ਤੁਰੀ ਹੋਈ ਹੈ ਅਤੇ ਪਿੱਛੋੱ ਖਰੜ ਹਲਕੇ ਵਿੱਚ ਤ੍ਰਾਹੀਮਾਮ ਹੋਇਆ ਪਿਆ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਬੀਬੀ ਗਰਚਾ ਨੇ ਕਿਹਾ ਕਿ ਮੁੱਖ ਮੰਤਰੀ ਭਗਤ ਮਾਨ ਕਦੇ ਬੰਗਲੌਰ ਕਦੇ ਚੇਨਈ ਦੇ ਨਿਵੇਸ਼ਕਾਂ ਨੂੰ ਲੁਭਾਉਣ ਦੇ ਯਤਨ ਕਰ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਦੇ ਸਨਅਤਕਾਰਾਂ ਨੇ ਉੱਤਰ ਪ੍ਰਦੇਸ਼ ਵਿੱਚ ਨਿਵੇਸ਼ ਲਈ 2 ਲੱਖ 30 ਹਜ਼ਾਰ ਕਰੋੜ ਦੇ ਇਕਰਾਰ ਕਰ ਲਏ ਹਨ ਜਿਸ ਤੋੱ ਸਾਫ ਹੈ ਕਿ ਪੰਜਾਬ ਦੇ ਨਿਵੇਸ਼ਕ ਪੰਜਾਬ ਛੱਡ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਲਈ ਲੋੜੀੱਦਾ ਬੁਨਿਆਦੀ ਢਾਂਚਾ, ਅਮਨ ਕਾਨੂੰਨ ਦੀ ਸਥਿਤੀ ਠੀਕ ਕਰਨ ਦੀ ਲੋੜ ਹੈ ਪਰ ਮੁੱਖ ਮੰਤਰੀ ਦੂਜੇ ਸੂਬਿਆਂ ਦੇ ਲੋਕਾਂ ਨੂੰ ਭਰਮਾਉਣ ਦੇ ਯਤਨ ਵਿਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਗੜੇ ਹੋਏ ਮਾਹੌਲ ਨੂੰ ਵੇਖਦੇ ਹੋਏ ਕੋਈ ਵੀ ਨਿਵੇਸ਼ਕ ਪੰਜਾਬ ਵੱਲ ਮੂੰਹ ਨਹੀਂ ਕਰ ਰਿਹਾ।
ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਪੰਜਾਬ ਦੀਆਂ ਸਨਅਤਾਂ ਵਾਸਤੇ ਵਿਸ਼ੇਸ਼ ਪੈਕੇਜ਼ ਦੇਣ ਦੀ ਬੇਨਤੀ ਕਰਨਗੇ ਅਤੇ ਇਸ ਵਾਸਤੇ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਦੇ ਹਾਲਾਤਾਂ ਵਿੱਚ ਸੁਧਾਰ ਕਰਨ ਲਈ ਕਾਰਵਾਈ ਕਰਨ ਤਾਂ ਹੀ ਪੰਜਾਬ ਦੇ ਆਪਣੇ ਸਨਅਤਕਾਰ ਅਤੇ ਵਪਾਰੀ ਇੱਥੇ ਟਿੱਕ ਸਕਣਗੇ ਨਹੀਂ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਬੁਰੇ ਹਲਾਤਾਂ ਵਿੱਚ ਜਾ ਰਹੀ ਪੰਜਾਬ ਦੀ ਆਰਥਿਕਤਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…