nabaz-e-punjab.com

ਜਬਰ ਜਨਾਹ ਦੇ ਮਾਮਲੇ ਵਿੱਚ ਦੋਸ਼ੀ ਨੂੰ 12 ਸਾਲ ਦੀ ਕੈਦ ਤੇ ਜੁਰਮਾਨਾ

ਅਦਾਲਤ ਵੱਲੋਂ ਸਰਕਾਰ ਨੂੰ 5 ਲੱਖ ਰੁਪਏ ਬਤੌਰ ਮੁਆਵਜ਼ਾ ਪੀੜਤ ਲੜਕੀ ਨੂੰ ਦੇਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਮੁਹਾਲੀ ਅਦਾਲਤ ਨੇ ਕਰੀਬ ਡੇਢ ਸਾਲ ਪੁਰਾਣੇ ਜਬਰ ਜਨਾਹ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਮੁਲਜ਼ਮ ਝੋਲਾ ਛਾਪ ਡਾਕਟਰ ਸਾਗਰ ਕੁਮਾਰ ਵਾਸੀ ਬੰਗਾਲ, ਹਾਲ ਵਾਸੀ ਨਵਾਂ ਗਰਾਓਂ ਨੂੰ ਦੋਸ਼ੀ ਕਰਾਰ ਦਿੰਦਿਆਂ 12 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਸਤੰਬਰ 2018 ਵਿੱਚ ਦੋਸ਼ੀ ਡਾਕਟਰ ਸਾਗਰ ਕੁਮਾਰ ਦੇ ਖ਼ਿਲਾਫ਼ ਨਵਾਂ ਗਰਾਓਂ ਥਾਣੇ ਵਿੱਚ ਆਈਪੀਸੀ ਦੀ ਧਾਰਾ 376 ਅਤੇ ਪੋਕਸੋ ਐਕਟ ਦੇ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਹਰਪ੍ਰੀਤ ਕੌਰ ਦੀ ਅਦਾਲਤ ਵਿੱਚ ਚੱਲ ਰਹੀ ਸੀ।
ਅਦਾਲਤ ਨੇ ਪੁਲੀਸ ਵੱਲੋਂ ਪੇਸ਼ ਕੀਤੇ ਠੋਸ ਸਬੂਤ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮੁਲਜ਼ਮ ਬੰਗਾਲੀ ਡਾਕਟਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ 376 ਅਤੇ ਪੋਕਸੋ ਐਕਟ ਵਿੱਚ 12 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ 5 ਲੱਖ ਰੁਪਏ ਬਤੌਰ ਮੁਆਵਜ਼ਾ ਪੀੜਤ ਲੜਕੀ ਨੂੰ ਦੇਣ ਦੇ ਵੀ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਪੀੜਤ ਲੜਕੀ ਆਪਣੇ ਦਾਦਾ-ਦਾਦੀ ਨਾਲ ਨਵਾਂ ਗਰਾਓਂ ਵਿੱਚ ਰਹਿੰਦੀ ਸੀ ਅਤੇ ਚੰਡੀਗੜ੍ਹ ਦੇ ਇਕ ਨਿੱਜੀ ਸਕੂਲ ਵਿੱਚ ਛੇਵੀਂ ਜਮਾਤ ਵਿੱਚ ਪੜ੍ਹਦੀ ਸੀ। ਪੁਲੀਸ ਕੇਸ ਮੁਤਾਬਕ ਸਬੰਧਤ 2018 ਵਿੱਚ ਪੀੜਤ ਲੜਕੀ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਹ ਆਪਣੇ ਘਰ ਨੇੜੇ ਹੀ ਇਕ ਬੰਗਾਲੀ ਡਾਕਟਰ ਸਾਗਰ ਕੁਮਾਰ ਕੋਲ ਦਵਾਈ ਲੈਣ ਗਈ ਸੀ। ਜਿੱਥੇ ਡਾਕਟਰ ਨੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਪੀੜਤ ਲੜਕੀ ਮੁਤਾਬਕ ਉਕਤ ਡਾਕਟਰ ਨੇ ਉਸ ਨੂੰ ਡਰਾ ਧਮਕਾ ਕੇ ਉਸ ਨਾਲ ਲਗਾਤਾਰ ਜਬਰ ਜਨਾਹ ਕਰ ਰਿਹਾ ਹੈ। ਪੀੜਤ ਲੜਕੀ ਨੇ ਸਕੂਲ ਵਿੱਚ ਆਪਣੀ ਅਧਿਆਪਕਾ ਨੂੰ ਸਾਰੀ ਗੱਲ ਦੱਸੀ ਅਤੇ ਅਧਿਆਪਕਾ ਨੇ ਤੁਰੰਤ ਚਾਇਲਡ ਹੈਲਪ ਲਾਈਨ ’ਤੇ ਸੰਪਰਕ ਕੀਤਾ ਗਿਆ। ਇਸ ਮਗਰੋਂ ਨਵਾਂ ਗਰਾਓਂ ਥਾਣੇ ਵਿੱਚ ਕੇਸ ਦਰਜ ਕਰਕੇ ਬੰਗਾਲੀ ਡਾਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Load More Related Articles
Load More By Nabaz-e-Punjab
Load More In Court and Police

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…