nabaz-e-punjab.com

ਤਿੰਨ ਮਹੀਨੇ ਦੇ ਕਾਰਜਕਾਲ ਵਿੱਚ ਕਾਂਗਰਸ ਨੇ ਪੰਜਾਬ ਨੂੰ ਤਿੰਨ ਸਾਲ ਪਿੱਛੇ ਧੱਕਿਆ: ਚੰਦੂਮਾਜਰਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਜੂਨ:
ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦਫਤਰ ਵਿਖੇ ਪੁੱਜੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਪ੍ਰੋ.ਚੰਦੂਮਾਜਰਾ ਨੇ ਸ਼ਹਿਰ ਵਿਚ ਅਕਾਲੀ-ਭਾਜਪਾ ਸਮੇਂ ਦੌਰਾਨ ਸ਼ੁਰੂ ਕਰਵਾਇਆ ਟਿਊਬਲਾਂ ਦਾ ਕੰਮ ਜੋ ਕਾਂਗਰਸ ਸਰਕਾਰ ਆਉਣ ਕਰਕੇ ਬੰਦ ਪਿਆ ਹੈ ਉਸ ਨੂੰ ਪੂਰਾ ਕਰਨ ਲਈ ਉਹ ਐਮ.ਪੀ ਕੋਟੇ ਵਿਚੋਂ ਫੰਡ ਮੁਹੱਈਆ ਕਰਵਾਉਣਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੁਖਤਾ ਹੱਲ ਹੋ ਸਕੇ। ਉਨ੍ਹਾਂ ਨਗਰ ਕੌਂਸਲ ਦੇ ਐਸ.ਓ ਅਨਿਲ ਕੁਮਾਰ ਨੂੰ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਟਿਊਬਲ ਜਲਦ ਚਾਲੂ ਕੀਤੇ ਜਾ ਸਕਣ। ਉਨ੍ਹਾਂ ਕਾਂਗਰਸੀਆਂ ਨੂੰ ਕਰੜੇ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਅਗਰ ਕਾਂਗਰਸੀ ਅਕਾਲੀਆਂ ਨਾਲ ਧੱਕਾ ਕਰਨਗੇ ਤਾਂ ਅਕਾਲੀ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ ਕਿਉਂਕਿ ਅਕਾਲੀਆਂ ਨੇ ਹਮੇਸ਼ਾ ਜਬਰ ਤੇ ਜਿਆਦਤੀਆਂ ਖਿਲਾਫ ਡੱਟਕੇ ਲੜਾਈ ਕੀਤੀ।
ਇਸ ਦੌਰਾਨ ਪ੍ਰੋ.ਚੰਦੂਮਾਜਰਾ ਨੇ ਸ਼ਹਿਰ ਦੇ ਸਿੰਘਪੁਰਾ ਰੋਡ ਤੇ ਸਥਿਤ ਖੇਡ ਸਟੇਡੀਅਮ ਵਿਖੇ ਪਾਰਕ ਜਿੰਮ ਦੇਣ ਦਾ ਐਲਾਨ ਕੀਤਾ ਤਾਂ ਜੋ ਸ਼ਹਿਰ ਦੇ ਲੋਕ ਇੱਕ ਥਾਂ ਇੱਕਤਰ ਹੋ ਕੇ ਆਪਣੇ ਸਰੀਰਾਂ ਦੀ ਸੰਭਾਲ ਕਰ ਸਕਣ। ਇਸ ਦੌਰਾਨ ਬੋਲਦਿਆਂ ਲੋਕ ਸਭਾ ਮੈਂਬਰ ਪ੍ਰੋ.ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਦੇ ਕੇਵਲ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਸੂਬਾ ਤਿੰਨ ਸਾਲ ਪਛੜ ਗਿਆ ਹੈ ਜਿਸ ਦਾ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਨਗਰ ਕੌਂਸਲ ਵਿਖੇ ਸ਼ਹਿਰ ਦੇ ਪਤਵੰਤਿਆਂ ਨੇ ਪ੍ਰੋ. ਚੰਦੂਮਾਜਰਾ ਦਾ ਸਿਰੋਪਾਉ ਨਾਲ ਸਨਮਾਨ ਕੀਤਾ। ਇਸ ਮੌਕੇ ਐਸ.ਜੀ.ਪੀ ਸੀ ਮੈਂਬਰ ਚਰਨਜੀਤ ਸਿੰਘ ਚੰਨਾ ਕਾਲੇਵਾਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਜਥੇਦਾਰ ਮਨਜੀਤ ਸਿੰਘ ਮੁੰਧੋਂ, ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਅਨਿਲ ਪਰਾਸਰ ਭਾਜਪਾ ਆਗੂ, ਦਲਵਿੰਦਰ ਸਿੰਘ ਕਿਸ਼ਨਪੁਰਾ, ਦਵਿੰਦਰ ਠਾਕੁਰ, ਗੁਰਚਰਨ ਸਿੰਘ ਰਾਣਾ, ਕੁਲਵੰਤ ਕੌਰ ਪਾਬਲਾ, ਪਰਮਜੀਤ ਸਿੰਘ ਪੰਮੀ, ਸੁਰਿੰਦਰ ਕੌਰ ਪ੍ਰਧਾਨ ਮਹਿਲਾ ਅਕਾਲੀ ਦਲ, ਪ੍ਰਧਾਨ ਇੰਦਰਬੀਰ ਸਿੰਘ, ਰਾਕੇਸ਼ ਅੱਗਰਵਾਲ, ਗੋਲਡੀ ਸ਼ੁਕਲਾ ਮੀਤ ਪ੍ਰਧਾਨ ਭਾਜਪਾ ਕੁਰਾਲੀ, ਮਾਸਟਰ ਹਰਚਰਨ ਸਿੰਘ, ਰਣਧੀਰ ਸਿੰਘ ਧੀਰਾ, ਸ਼ਿਵਰਾਜ ਸੋਢੀ, ਸੁਰਿੰਦਰ ਸਿੰਘ ਪ੍ਰਧਾਨ ਐਸ.ਸੀ ਵਿੰਗ, ਜਸਵੀਰ ਸਿੰਘ ਬਿੱਲਾ ਕੁਰਾਲੀ, ਤਰਲੋਕ ਚੰਦ ਧੀਮਾਨ, ਕੁਲਵੰਤ ਸਿੰਘ ਪੰਮਾ ਸਰਕਲ ਪ੍ਰਧਾਨ, ਦਿਲਬਾਗ ਸਿੰਘ ਮੀਆਂਪੁਰ ਪ੍ਰਧਾਨ ਐਸ.ਸੀ ਵਿੰਗ, ਹਰਿਗੋਬਿੰਦ ਸਿੰਘ ਚੇਅਰਮੈਨ, ਜਸਵਿੰਦਰ ਸਿੰਘ ਪੱਪੀ, ਰਣਜੀਤ ਸਿੰਘ ਖੈਰਪੁਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…