Share on Facebook Share on Twitter Share on Google+ Share on Pinterest Share on Linkedin ਸਾਲ 2023 ਵਿੱਚ ਮੁਹਾਲੀ ਨੂੰ ਲਾਵਾਰਿਸ ਪਸ਼ੂਆਂ ਤੋਂ ਮੁਕਤ ਕਰਨ ਦਾ ਬੀੜਾ ਚੁੱਕਿਆ ਨਗਰ ਨਿਗਮ ਤੇ ਠੇਕੇਦਾਰ ਵੱਲੋਂ ਸ਼ਹਿਰ ’ਚੋਂ ਲਾਵਾਰਿਸ ਪਸ਼ੂ ਫੜਨ ਦਾ ਕੰਮ ਤੇਜ਼ ਤਿੰਨ ਦਿਨਾਂ ’ਚ ਦੋ ਦਰਜਨ ਤੋਂ ਵੱਧ ਪਸ਼ੂ ਫੜ ਕੇ ਗਊਸ਼ਾਲਾ ’ਚ ਭੇਜੇ: ਠੇਕੇਦਾਰ ਮਨਜੀਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ: ਮੁਹਾਲੀ ਨਗਰ ਨਿਗਮ ਨੇ ਨਵੇਂ ਸਾਲ 2023 ਵਿੱਚ ਸ਼ਹਿਰ ਨੂੰ ਲਾਵਾਰਿਸ ਪਸ਼ੂਆਂ ਤੋਂ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ। ਨਿਗਮ ਦੇ ਠੇਕੇਦਾਰ ਮਨਜੀਤ ਸਿੰਘ ਨੇ ਲਾਵਾਰਿਸ ਪਸ਼ੂਆਂ ਨੂੰ ਫੜਨ ਦਾ ਕੰਮ ਤੇਜ਼ ਕਰ ਦਿੱਤਾ ਹੈ ਅਤੇ ਪਿਛਲੇ ਤਿੰਨ ਦਿਲਾਂ ਵਿੱਚ ਦੋ ਦਰਜਨ ਤੋਂ ਵੱਧ ਲਾਵਾਰਿਸ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਵਿੱਚ ਭੇਜਿਆ ਗਿਆ ਹੈ। ਠੇਕੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਸ਼ਹਿਰ ’ਚੋਂ ਵੱਡੀ ਗਿਣਤੀ ਵਿੱਚ ਲਾਵਾਰਿਸ ਪਸ਼ੂ ਫੜ ਕੇ ਸਰਕਾਰੀ ਗਊਸ਼ਾਲਾ ਵਿੱਚ ਭੇਜੇ ਗਏ ਸੀ ਪ੍ਰੰਤੂ ਗਊਸ਼ਾਲਾ ਵਿੱਚ ਸਮਰੱਥਾ ਤੋਂ ਵੱਧ ਪਸ਼ੂ ਹੋਣ ਜਾਣ ਕਾਰਨ ਗਊਸ਼ਾਲਾ ਦੇ ਪ੍ਰਬੰਧਕ ਦੀ ਅਪੀਲ ’ਤੇ ਇਹ ਕੰਮ ਠੰਢਾ ਪੈ ਗਿਆ ਸੀ ਪ੍ਰੰਤੂ ਨਗਰ ਨਿਗਮ ਵੱਲੋਂ ਸਿੱਧੂ ਭਰਾਵਾਂ ਦੀ ਬਾਲ ਗੋਪਾਲ ਗਊਸ਼ਾਲਾ ਵਿੱਚ ਕਾਫ਼ੀ ਪਸ਼ੂ ਸ਼ਿਫ਼ਟ ਕਰਨ ਤੋਂ ਬਾਅਦ ਹੁਣ ਮੁਹਾਲੀ ’ਚੋਂ ਲਾਵਾਰਿਸ ਪਸ਼ੂ ਫੜਨ ਦੇ ਕੰਮ ਵਿੱਚ ਮੁੜ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਪਗ 300 ਲਾਵਾਰਿਸ ਪਸ਼ੂ ਫੜ ਕੇ ਨਗਰ ਨਿਗਮ ਦੀ ਗਊਸ਼ਾਲਾ ਵਿੱਚ ਛੱਡੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਕੰਮ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਕੁੰਭੜਾ ’ਚੋਂ ਕਾਫ਼ੀ ਪਸ਼ੂ ਫੜੇ ਹਨ। ਇਸ ਮੌਕੇ ਸਮਾਜ ਸੇਵੀ ਕੁਲਵਿੰਦਰ ਸਿੰਘ ਸੰਜੂ ਨੇ ਕਿਹਾ ਕਿ ਸ਼ਹਿਰ ’ਚੋਂ ਜਿਸ ਤਰੀਕੇ ਨਾਲ ਨਵੇਂ ਠੇਕੇਦਾਰ ਦੀ ਟੀਮ ਵੱਲੋਂ ਲਾਵਾਰਿਸ ਪਸ਼ੂ ਫੜੇ ਜਾ ਰਹੇ ਹਨ, ਉਸ ਤੋਂ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਨੂੰ ਲਾਵਾਰਿਸ ਪਸ਼ੂਆਂ ਦੀ ਸਮੱਸਿਆਵਾਂ ਤੋਂ ਮੁਕਤ ਕਰਨ ਦੀ ਆਸ ਬੱਝ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪਸ਼ੂਆਂ ਦੀ ਫੜੋਫੜੀ ਜਾਰੀ ਹੈ ਜਦੋਂਕਿ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਲਾਵਾਰਿਸ ਪਸ਼ੂ ਝੁੰਡ ਬਣਾ ਕੇ ਘੁੰਮਦੇ ਨਜ਼ਰ ਆਉਂਦੇ ਸੀ। ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਸ਼ਹਿਰ ਵਿੱਚ ਸਿਰਫ਼ ਲਾਵਾਰਿਸ ਪਸ਼ੂ ਹੀ ਨਹੀਂ ਘੁੰਮਦੇ ਬਲਕਿ ਰਸੂਖਵਾਨ ਵੀ ਆਪਣੇ ਪਾਲਤੂ ਪਸ਼ੂਆਂ ਨੂੰ ਘਾਹ ਚਰਨ ਲਈ ਪਾਰਕਾਂ ਅਤੇ ਸੜਕਾਂ ਕਿਨਾਰੇ ਗਰੀਨ ਬੈਲਟਾਂ ਵਿੱਚ ਖੁੱਲ੍ਹਾ ਛੱਡ ਦਿੰਦੇ ਹਨ। ਜਿਸ ਕਾਰਨ ਜਿੱਥੇ ਸੜਕ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ, ਉੱਥੇ ਸ਼ਹਿਰ ਦੀ ਖੂਬਸੂਰਤੀ ਵੀ ਖ਼ਰਾਬ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪਾਲਤੂ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਭੇਜਿਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ