ਦੀਵਾਲੀ ਦੇ ਮੱਦੇਨਜ਼ਰ ਅੱਗ ਤੋਂ ਬਚਾਅ ਲਈ ਅਗਾਊਂ ਪੁਖ਼ਤਾ ਪ੍ਰਬੰਧ ਕਰਾਂਗੇ: ਮੇਅਰ ਜੀਤੀ ਸਿੱਧੂ

ਫਾਇਰ ਸਟੇਸ਼ਨ ਦਾ ਦੌਰਾ ਕਰਕੇ ਫਾਇਰ ਸੇਫ਼ਟੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਦੀਵਾਲੀ ਦੇ ਮੱਦੇਨਜ਼ਰ ਸ਼ਹਿਰ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਕਾਬੂ ਕਰਨ ਲਈ ਅਗਾਊਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸੇ ਤਰ੍ਹਾਂ ਦੀ ਅੱਗ ਲੱਗਣ ਦੀ ਘਟਨਾ ਦੌਰਾਨ ਘੱਟੋ-ਘੱਟ ਰਿਸਪਾਂਸ ਟਾਈਮ ਨੂੰ ਯਕੀਨੀ ਬਣਾਉਣ ਅਤੇ ਫਾਇਰ ਐਂਡ ਰੈਸਕਿਊ ਵਾਹਨਾਂ ਸਬੰਧੀ ਤੁਰੰਤ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਮੇਅਰ ਜੀਤੀ ਸਿੱਧੂ ਨੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨਾਲ ਫਾਇਰ ਸਟੇਸ਼ਨ ਦਾ ਦੌਰਾ ਕਰਕੇ ਫਾਇਰ ਸੇਫ਼ਟੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੌਮੀ ਤਿਉਹਾਰਾਂ ਦੌਰਾਨ ਕਰਮਚਾਰੀ 24 ਘੰਟੇ ਡਿਊਟੀ ’ਤੇ ਹਾਜ਼ਰ ਰਹਿਣ ਅਤੇ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਦੀਵਾਲੀ ਦੇ ਜਸ਼ਨਾਂ ਦੌਰਾਨ ਸ਼ਹਿਰ ਦੇ ਵਸਨੀਕਾਂ ਅਤੇ ਸੈਲਾਨੀ ਸੁਰੱਖਿਅਤ ਰਹਿਣ। ਫਾਇਰ ਸਟੇਸ਼ਨ ਵਿੱਚ ਫੇਰੀ ਦੌਰਾਨ ਮੇਅਰ ਨੇ ਅੱਗ ਬੁਝਾਉਣ ਦੇ ਪ੍ਰਬੰਧਾਂ ਅਤੇ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਣਸੁਖਾਵੀਂ ਘਟਨਾਵਾਂ ਦੌਰਾਨ ਤੁਰੰਤ ਅਤੇ ਪ੍ਰਭਾਵੀ ਕਾਰਵਾਈ ’ਤੇ ਜ਼ੋਰ ਦਿੱਤਾ। ਤਿਉਹਾਰਾਂ ਦੇ ਸੀਜ਼ਨ ਦੌਰਾਨ ਚੌਕਸੀ ਅਤੇ ਤਿਆਰੀ ਪ੍ਰਬੰਧਾਂ ’ਤੇ ਜ਼ੋਰ ਦਿੰਦਿਆਂ ਫਾਇਰ ਸਟੇਸ਼ਨ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਪਲ ਦੇ ਨੋਟਿਸ ’ਤੇ ਪੂਰੇ ਸ਼ਹਿਰ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਰਹਿਣ।
ਮੇਅਰ ਨੇ ਹਦਾਇਤ ਕੀਤੀ ਕਿ ਸਾਰੇ ਸਟੇਸ਼ਨ ਫਾਇਰ ਅਫ਼ਸਰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਬਾਜ਼ਾਰਾਂ, ਕਰੈਕਰ ਸਾਈਟਾਂ ਅਤੇ ਹੋਰਨਾਂ ਖੇਤਰਾਂ ਦਾ ਨਿਯਮਤ ਨਿਰੀਖਣ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਹਿੱਤ ਵਿੱਚ ਕਿਸੇ ਵੀ ਦੁਰਘਟਨਾ ਤੋਂ ਬਚਣ ਲਈ ਅੱਗ ਬੁਝਾਉਣ ਅਤੇ ਜੀਵਨ ਸੁਰੱਖਿਆ ਦੇ ਉਪਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਫਾਇਰ ਵਿਭਾਗ ਦੇ ਅਮਲੇ ਵੱਲੋਂ ਸਟਾਫ਼ ਦੀ ਘਾਟ ਦਾ ਮੁੱਦਾ ਚੁੱਕਿਆ ਗਿਆ। ਜਿਸ ’ਤੇ ਮੇਅਰ ਨੇ ਕਿਹਾ ਕਿ ਇਸ ਸਬੰਧੀ ਸਰਕਾਰ ਤੱਕ ਪਹੁੰਚ ਕਰਕੇ ਇਸ ਮਸਲੇ ਦਾ ਹੱਲ ਕਰਵਾਉਣਗੇ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…