ਪੰਚਾਇਤ ਚੋਣਾਂ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਨੇ ਪਿੰਡਾਂ ਵਿੱਚ ਕੀਤਾ ਫਲੈਗ ਮਾਰਚ

ਡੀਐਸਪੀ ਬੱਲ ਨੇ ਪਿੰਡ ਵਾਸੀਆਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 7 ਅਕਤੂਬਰ:
ਮੁਹਾਲੀ ਵਿੱਚ ਹੋ ਰਹੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਮ ਲੋਕਾਂ ਵਿੱਚ ਕਾਨੂੰਨ ਵਿਵਸਥਾ ਪ੍ਰਤੀ ਭਰੋਸਾ ਕਾਇਮ ਰੱਖਣ ਲਈ ਮੁਹਾਲੀ ਪੁਲੀਸ ਵੱਲੋਂ ਸੋਮਵਾਰ ਨੂੰ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਹ ਫਲੈਗ ਮਾਰਚ ਇੱਥੋਂ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋ ਕੇ ਫੇਜ਼-11 ਤੋਂ ਅੱਗੇ ਵੱਖ-ਵੱਖ ਪਿੰਡਾਂ ਵਿੱਚ ਹੁੰਦੇ ਹੋਏ ਮੁਹਾਲੀ ਏਅਰਪੋਰਟ ਸੜਕ ਰਾਹੀਂ ਕਸਬਾ ਸਨੇਟਾ ਪੁੱਜਾ ਅਤੇ ਉਸ ਤੋਂ ਬਾਅਦ ਭਾਗੋਮਾਜਰਾ ਅਤੇ ਲਾਂਡਰਾਂ ਤੋਂ ਹੁੰਦੇ ਹੋਏ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪਹੁੰਚ ਕੇ ਸਮਾਪਤ ਹੋਇਆ।
ਇਸ ਮੌਕੇ ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲਾਕੇ ਵਿੱਚ ਫਲੈਗ ਮਾਰਚ ਕੀਤਾ ਗਿਆ ਹੈ ਤਾਂ ਜੋ ਲੋਕਾਂ ਦਾ ਪੁਲੀਸ ਪ੍ਰਸ਼ਾਸਨ ਵਿੱਚ ਭਰੋਸਾ ਬਹਾਲ ਹੋ ਸਕੇ ਅਤੇ ਗੈਰ ਸਮਾਜਿਕ ਅਨਸਰਾਂ ਵਿੱਚ ਕਾਨੂੰਨ ਦਾ ਖ਼ੌਫ ਨਜ਼ਰ ਆਉਣ ਲੱਗ ਪਵੇ। ਉਨ੍ਹਾਂ ਦੱਸਿਆ ਕਿ ਫਲੈਗ ਮਾਰਚ ਦੌਰਾਨ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਪੰਚਾਇਤ ਚੋਣਾਂ ਵਿੱਚ ਲੜਾਈ ਝਗੜਿਆਂ ਤੋਂ ਬਚਿਆ ਜਾਵੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਂਦੇ ਹੋਏ ਅਮਨ ਕਾਨੂੰਨ ਬਹਾਲ ਰੱਖਿਆ ਜਾਵੇ। ਫਲੈਗ ਮਾਰਚ ਦੌਰਾਨ ਸੋਹਾਣਾ ਥਾਣਾ ਦੇ ਐਸਐਸਓ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ, ਫੇਜ਼-11 ਥਾਣਾ ਦੇ ਐਸਐਚਓ ਇੰਸਪੈਕਟਰ ਗਗਨਪ੍ਰੀਤ ਸਿੰਘ, ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਰੁਪਿੰਦਰ ਸਿੰਘ, ਪੀਸੀਆਰ ਪਾਰਟੀਆਂ, ਪੁਲੀਸ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Nander Murder Case: Punjab Police arrests key shooters among two BKI operatives; two pistols recovered

Nander Murder Case: Punjab Police arrests key shooters among two BKI operatives; two pisto…