Share on Facebook Share on Twitter Share on Google+ Share on Pinterest Share on Linkedin ਮਹਾਰਾਜਾ ਅਗਰਸੈਨ ਇਨਕਲੇਵ ਵਿੱਚ ਫਲੈਟਾਂ ਦੀ ਉਸਾਰੀ ’ਚ ਵਿੱਤੀ ਊਣਤਾਈਆਂ ਦਾ ਮਾਮਲਾ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਚਾਰ ਅਧਿਕਾਰੀ ਮੁਅੱਤਲ, ਚਾਰਾਂ ਸਣੇ ਪੰਜ ਜਣਿਆਂ ਨੂੰ ਚਾਰਜਸ਼ੀਟ ਜਾਰੀ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਨਵਜੋਤ ਸਿੱਧੂ ਮੁਅੱਤਲ ਕੀਤੇ ਅਧਿਕਾਰੀਆਂ ’ਚ ਸਹਾਇਕ ਟਰੱਸਟ ਇੰਜਨੀਅਰ, ਟਰੱਸਟ ਇੰਜਨੀਅਰ ਤੇ 2 ਕਾਰਜਸਾਧਕ ਅਧਿਕਾਰੀ ਸ਼ਾਮਲ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਮਾਰਚ: ਬਰਨਾਲਾ ਵਿੱਚ ਮਹਾਰਾਜਾ ਅਗਰਸੈਨ ਇਨਕਲੇਵ ਵਿੱਚ ਫਲੈਟਾਂ ਦੀ ਉਸਾਰੀ ਵਿੱਚ ਗੰਭੀਰ ਵਿੱਤੀ ਊਣਤਾਈਆਂ ਦਾ ਮਾਮਲੇ ਉਤੇ ਸਖ਼ਤ ਕਾਰਵਾਈ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਕਤ ਚਾਰ ਅਧਿਕਾਰੀਆਂ ਸਣੇ ਪੰਜ ਜਣਿਆਂ ਨੂੰ ਚਾਰਜਸ਼ੀਟ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬਰਨਾਲਾ ਸ਼ਹਿਰ ਦੇ ਨਿਵਾਸੀਆਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਨਗਰ ਸੁਧਾਰ ਟਰੱਸਟ ਬਰਨਾਲਾ ਵੱਲੋਂ ਸ਼ਹਿਰ ਵਿਖੇ ਬਣਾਈ ਮਹਾਰਾਜਾ ਅਗਰਸੈਨ ਇਨਕਲੇਵ ਸਕੀਮ ਦੇ ਬਲਾਕ ਬੀ ਦੇ ਐਲ.ਆਈ.ਜੀ. ਫ਼ਲੈਟਾਂ ਦੀ ਉਸਾਰੀ ਵਿੱਚ ਘਪਲੇਬਾਜ਼ੀ ਕੀਤੀ ਗਈ ਹਨ। ਵਿਭਾਗ ਵੱਲੋਂ ਕਰਵਾਈ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਕਰਕੇ ਬੇਨਿਯਮੀਆਂ ਪਾਈਆਂ ਗਈਆਂ ਜਿਸ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਵੀ ਹੋਇਆ। ਜਾਂਚ ਵਿੱਚ ਪਾਇਆ ਗਿਆ ਕਿ ਜਿਹੜਾ ਕੰਮ ਨਹੀਂ ਹੋਇਆਂ, ਉਸ ਦਾ ਵੀ ਭੁਗਤਾਨ ਕੀਤਾ ਗਿਆ ਹੈ। ਸ਼ਿਕਾਇਤਕਰਤਾ ਵੱਲੋਂ ਸ਼ਿਕਾਇਤ ਕਰਨ ਤੋਂ ਬਾਅਦ ਅਧਿਕਾਰੀਆਂ ਨੇ ਬੇਨਿਯਮੀਆਂ ਲੁਕਾਉਣ ਲਈ ਭੁਗਤਾਨ ਰੋਕ ਕੇ ਬਿੱਲ ਐਡਜੈਸਟ ਕੀਤੇ ਗਏ। ਸਮਾਂ ਰਹਿੰਦੇ ਫਲੈਟਾਂ ਦਾ ਕਬਜ਼ਾ ਨਾ ਦੇ ਕੇ ਆਰਥਿਕ ਨੁਕਸਾਨ ਝੱਲਣਾ ਪਿਆ। ਕੰਮ ਦੀ ਕੁਆਲਿਟੀ ਮਾੜੀ ਸੀ ਅਤੇ ਕੋਈ ਕੁਆਲਟੀ ਕੰਟਰੋਲ ਦਾ ਪ੍ਰਬੰਧ ਨਹੀਂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਿਆਂ ਨੂੰ ਗੰਭੀਰ ਸਮਝਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਸ ਉਤੇ ਸਖ਼ਤ ਕਾਰਵਾਈ ਕਰਦਿਆਂ ਸਹਾਇਕ ਟਰੱਸਟ ਇੰਜਨੀਅਰ ਬਲਜੀਤ ਸਿੰਘ, ਟਰੱਸਟ ਇੰਜੀਨੀਅਰ ਸਤਭੂਸ਼ਣ ਸਚਦੇਵਾ, ਕਾਰਜ ਸਾਧਕ ਅਧਿਕਾਰੀ ਜਤਿੰਦਰ ਸਿੰਘ ਅਤੇ ਕਾਰਜ ਸਾਧਕ ਅਧਿਕਾਰੀ ਜੀਵਨ ਬਾਂਸਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਕੀਤੇ ਗਏ। ਇਸ ਤੋਂ ਇਲਾਵਾ ਉਕਤ ਚਾਰ ਅਧਿਕਾਰੀਆਂ ਅਤੇ ਜੂਨੀਅਰ ਇੰਜੀਨੀਅਰ ਰਾਮ ਸਿੰਘ ਨੂੰ ਧਾਰਾ (8) ਤਹਿਤ ਚਾਰਜਸ਼ੀਟ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਵਿਭਾਗ ਦੇ ਕੰਮ ਕਾਜ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ