Share on Facebook Share on Twitter Share on Google+ Share on Pinterest Share on Linkedin ਸਨਅਤੀ ਏਰੀਆ ਫੇਜ਼-5 (ਵਾਰਡ ਨੰਬਰ-8) ਵਿੱਚ ਨਵੀਆਂ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ: ਭਾਜਪਾ ਦੇ ਕੌਂਸਲਰ ਅਸ਼ੋਕ ਝਾਅ ਨੇ ਅੱਜ ਇੱਥੋਂ ਦੇ ਸਨਅਤੀ ਏਰੀਆ ਫੇਜ਼-5 (ਵਾਰਡ ਨੰਬਰ-8) ਵਿੱਚ ਨਵੀਆਂ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਵਾਰਡ ਨੰਬਰ-8 ਅਧੀਨ ਕਾਫੀ ਲੰਮਾ ਚੌੜਾ ਰਿਹਾਇਸ਼ੀ ਅਤੇ ਉਦਯੋਗਿਕ ਖੇਤਰ ਆਉਂਦਾ ਹੈ ਪ੍ਰੰਤੂ ਇਸ ਪੂਰੇ ਇਲਾਕੇ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ ਫੇਜ਼-5 ਅਤੇ ਫੇਜ਼-4 ਦੀਆਂ ਸੜਕਾਂ ਦੀ ਹਾਲਤ ਵਿੱਚ ਸੁਧਾਰ ਲਈ ਮੁਹਾਲੀ ਨਗਰ ਨਿਗਮ ਵੱਲੋਂ ਇਨ੍ਹਾਂ ਸੜਕਾਂ ਉੱਤੇ ਨਵੇਂ ਸਿਰਿਓਂ ਪ੍ਰੀਮਿਕਸ ਪਾਇਆ ਜਾ ਰਿਹਾ ਹੈ ਅਤੇ ਇਹ ਕੰਮ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾਵੇਗਾ। ਭਾਜਪਾ ਆਗੂ ਨੇ ਕਿਹਾ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਨਅਤੀ ਅਤੇ ਰਿਹਾਇਸ਼ੀ ਖੇਤਰ ਵਿੱਚ ਐਲਈਡੀ ਲਾਈਟਾਂ ਲਗਾਉਣ, ਪੇਵਰ ਬਲਾਕ, ਫੁੱਟਪਾਥ, ਗੰਦੇ ਪਾਣੀ ਦੀ ਨਿਕਾਸੀ ਦੇ ਕੰਮਾਂ ਨੂੰ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਹੈ ਅਤੇ ਹੁਣ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਪਾਰਕਾਂ ਵਿੱਚ ਓਪਨ ਜਿੰਮ ਸਮੇਤ ਵਧੀਆ ਟਰੈਕ ਅਤੇ ਬੱਚਿਆਂ ਦੇ ਖੇਡਣ ਲਈ ਝੂਲੇ ਅਤੇ ਬਜ਼ੁਰਗਾਂ ਦੇ ਬੈਠਣ ਲਈ ਬੈਂਚਾਂ ਦੀ ਵਿਵਸਥਾ ਕੀਤੀ ਜਾਵੇਗੀ। ਇਸ ਮੌਕੇ ਰਾਮ ਕੁਮਾਰ ਸ਼ਰਮਾ, ਜਗਦੀਪ ਪਾਸਵਾਨ, ਦੀਪਕ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ