Nabaz-e-punjab.com

ਪਿੰਡ ਕੁੰਭੜਾ ਵਿੱਚ ਨਵੀਂ ਧਰਮਸ਼ਾਲਾ ਦੀ ਉਸਾਰੀ ਦੇ ਕੰਮ ਦਾ ਕੀਤਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਅਕਾਲੀ ਦਲ ਦੀ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਨੇ ਸੋਮਵਾਰ ਨੂੰ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਵਿੱਚ ਨਵੀਂ ਧਰਮਸ਼ਾਲਾ ਬਣਾਉਣ ਸਬੰਧੀ ਉਸਾਰੀ ਕੰਮਾਂ ਦਾ ਉਦਘਾਟਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਮਨਪ੍ਰੀਤ ਕੌਰ ਕੁੰਭੜਾ ਨੇ ਕਿਹਾ ਕਿ ਮੇਅਰ ਕੁਲਵੰਤ ਸਿੰਘ ਦੀ ਦੂਰਅੰਦੇਸ਼ੀ ਅਤੇ ਵਿਕਾਸ ਪੱਖੀ ਨੀਤੀਆਂ ਸਦਕਾ ਪਿੰਡ ਕੁੰਭੜਾ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਧਰਮਸ਼ਾਲਾ ਕਾਫ਼ੀ ਪੁਰਾਣੀ ਹੋ ਗਈ ਸੀ। ਹੁਣ ਇਸ ਧਰਮਸ਼ਾਲਾ ਨੂੰ ਢਾਹ ਕੇ ਨਵੇਂ ਸਿਰਿਓਂ ਤੋਂ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਦੇ ਨਿਰਮਾਣ ’ਤੇ 13 ਲੱਖ 70 ਹਜ਼ਾਰ ਰੁਪਏ ਖ਼ਰਚੇ ਜਾਣਗੇ। ਮਹਿਲਾ ਕੌਂਸਲਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਮੁੱਚੇ ਪਿੰਡ ਕੁੰਭੜਾ ਵਿੱਚ ਐਲਈਡੀ ਲਾਈਟਾਂ, ਪੇਵਰ ਬਲਾਕ ਬਣਾਉਣ ਸਮੇਤ ਨਵੀਂ ਵਾਟਰ ਸਪਲਾਈ ਦੀ ਪਾਈਪਲਾਈਨ ਵਿਛਾਈ ਗਈ ਹੈ ਅਤੇ ਸਦੀਆਂ ਪੁਰਾਣੀ ਫਿਰਨੀ ਨੂੰ ਪੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਅਕਾਲੀ ਆਗੂ ਹਰਮੇਸ਼ ਸਿੰਘ ਕੁੰਭੜਾ, ਮਨਜੀਤ ਸਿੰਘ, ਕੁਲਦੀਪ ਸਿੰਘ, ਗੁਰਦੁਆਰਾ ਮਾਤਾ ਰਾਜ ਕੌਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ, ਹਰਮੀਤ ਸਿੰਘ, ਮਹਿੰਦਰ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ…