ਰਿਹਾਇਸ਼ੀ ਖੇਤਰ ਫੇਜ਼-6 ਵਿੱਚ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਇੱਥੋਂ ਦੇ ਫੇਜ਼-6 ਸਥਿਤ ਰਿਹਾਇਸ਼ੀ ਖੇਤਰ ਵਿੱਚ ਸਾਬਕਾ ਕੌਂਸਲਰ ਆਰਪੀ ਸ਼ਰਮਾ ਅਤੇ ਹੋਰ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਛੋਟੀਆਂ ਬੱਚੀਆਂ ਨੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਦੇਵ ਸਿੰਘ ਸਿੱਧੂ ਨੇ ਅਰਦਾਸ ਕੀਤੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਮੁਹਾਲੀ ਨਗਰ ਨਿਗਮ ਵੱਲੋਂ ਇਸ ਪ੍ਰਾਜੈਕਟ ’ਤੇ 33 ਲੱਖ ਰੁਪਏ ਖ਼ਰਚੇ ਗਏ ਹਨ। ਨਵਾਂ ਟਿਊਬਵੈੱਲ ਲੱਗਣ ਨਾਲ ਹੁਣ ਭਵਿੱਖ ਵਿੱਚ ਸਥਾਨਕ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਆਵੇਗੀ।
ਇਸ ਮੌਕੇ ਆਰਪੀ ਸ਼ਰਮਾ ਨੇ ਦੱਸਿਆ ਕਿ ਰਿਹਾਇਸ਼ੀ ਖੇਤਰ ਦੇ ਲੋਕ ਪਿਛਲੇ ਕਾਫੀ ਸਮੇਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸੀ ਲੇਕਿਨ ਹੁਣ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਨਵਾਂ ਟਿਊਬਵੈੱਲ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮੰਗ ’ਤੇ ਉਨ੍ਹਾਂ ਨੇ ਨਗਰ ਨਿਗਮ ਦੀ ਮੀਟਿੰਗ ਵਿੱਚ ਫੇਜ਼-6 ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਮੁੱਦਾ ਚੁੱਕਿਆ ਗਿਆ ਸੀ ਅਤੇ ਹਾਊਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪ੍ਰਵਾਨਗੀ ਲਈ ਸਰਕਾਰ ਨੂੰ ਭੇਜਿਆ ਗਿਆ ਸੀ। ਸਰਕਾਰ ਤੋਂ ਹਰੀ ਝੰਡੀ ਮਿਲਣ ਉਪਰੰਤ ਬਹੁਤ ਘੱਟ ਸਮੇਂ ਵਿੱਚ ਇੱਥੇ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ।
ਇਸ ਮੌਕੇ ਰਾਸ਼ਟਰੀ ਸਿੱਖ ਸੰਗਤ ਮੁਹਾਲੀ ਦੇ ਪ੍ਰਧਾਨ ਬਚਨ ਸਿੰਘ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਮੇਰ ਸਿੰਘ ਬਾਠ, ਪੈਟਨਰ ਬੀਐਸ ਪੂਨੀ, ਗੁਰਦੁਆਰਾ ਕਮੇਟੀ ਦੇ ਅਮਰੀਕ ਸਿੰਘ, ਪਰਮਜੀਤ ਸਿੰਘ, ਲਾਲ ਸਿੰਘ, ਵਿਜੇ ਪਾਠਕ, ਜਸਵੰਤ ਸਿੰਘ, ਗੁਰਪਾਲ ਸਿੰਘ, ਅਜੀਤ ਸਿੰਘ, ਸਤਵਿੰਦਰ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ ਕੋਹਲੀ, ਜੀਤ ਸਿੰਘ ਬੈਂਸ, ਕਿਰਪਾਲ ਸਿੰਘ ਅਤੇ ਅਮਰਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …