ਚੰਦੂਮਾਜਰਾ, ਡਾ. ਚੀਮਾ ਤੇ ਕੈਪਟਨ ਸਿੱਧੂ ਨੇ ਸਾਂਝੇ ਤੌਰ ’ਤੇ ਕੀਤਾ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ

ਅਕਾਲੀ-ਭਾਜਪਾ ਦੇ ਸੀਨੀਅਰ ਅਹੁਦੇਦਾਰਾਂ ਤੇ ਸਰਗਰਮ ਵਰਕਰਾਂ ਨੇ ਵੱਡੇ ਪੱਧਰ ’ਤੇ ਪਹੁੰਚ ਕੇ ਭਰੀ ਹਾਜ਼ਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ ਅੱਜ ਇੱਥੇ ਸੈਕਟਰ-69 ਸਥਿਤ ਕੋਠੀ ਨੰਬਰ-1068 ਵਿੱਚ ਸ਼ੁਰੂ ਹੋ ਗਿਆ। ਦਫ਼ਤਰ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕੀਤੀ ਗਈ। ਉਸ ਉਪਰੰਤ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਹਲਕਾ ਮੁਹਾਲੀ ਤੋਂ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਸਾਂਝੇ ਤੌਰ ’ਤੇ ਰਿਬਨ ਕੱਟ ਕੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਵੱਡੇ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਪਹੁੰਚ ਕੇ ਹਾਜ਼ਰੀ ਲਗਵਾਈ। ਇਸ ਉਪਰੰਤ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਸੇਵਾ ਵਿਚ ਹਮੇਸ਼ਾਂ ਹਾਜ਼ਰ ਹੈ। ਪਿਛਲੇ ਸਮੇਂ ਵਿਚ ਭਾਵੇਂ ਆਮ ਆਦਮੀ ਪਾਰਟੀ ਵੱਲੋਂ ਗੁੰਮਰਾਹਕੁਨ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪ੍ਰੰਤੂ ਫਿਰ ਵੀ ਵਿਰੋਧੀ ਧਿਰ ਵਿਚ ਹੁੰਦਿਆਂ ਵੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਸੇਵਾ ਵਿਚ ਹਮੇਸ਼ਾਂ ਹਾਜ਼ਰ ਹੈ ਅਤੇ ਲੋਕ ਹਿਤਾਂ ਲਈ ਲੜਦਾ ਰਹੇਗਾ। ਉਨ੍ਹਾਂ ਸਮੂਹ ਅਕਾਲੀ-ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਵੀ ਕੀਤੀ।
ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਖੋਲ੍ਹੇ ਜਾ ਰਹੇ ਹਨ ਪ੍ਰੰਤੂ ਜਿੰਨੇ ਜ਼ੋਰ ਸ਼ੋਰ ਅਤੇ ਧੂਮ ਧੜੱਕੇ ਨਾਲ ਅਕਾਲੀ ਦਲ ਦੀ ਮੋਹਾਲੀ ਦੀ ਸਮੁੱਚੀ ਟੀਮ ਨੇ ਇੱਕਜੁੱਟ ਹੋਕੇ ਸੈਕਟਰ-69 ਵਿਚ ਇਹ ਦਫ਼ਤਰ ਖੋਲ੍ਹਿਆ ਹੈ, ਉਹ ਆਪਣੇ ਆਪ ਵਿਚ ਇੱਕ ਬਹੁਤ ਵੱਡੀ ਅਤੇ ਵਧੀਆ ਮਿਸਾਲ ਹੈ। ਹਲਕਾ ਮੋਹਾਲੀ ਤੋਂ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਦੱਸਿਆ ਕਿ ਉਹ ਇਸ ਦਫ਼ਤਰ ਵਿਚ ਹਫ਼ਤੇ ਵਿਚ ਪੰਜ ਦਿਨ ਬੈਠਿਆ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਇਸ ਸਮੇਂ ਅਕਾਲੀ ਦਲ ਦੀ ਨਹੀਂ ਹੈ ਪ੍ਰੰਤੂ ਫਿਰ ਵੀ ਅਕਾਲੀ ਦਲ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਕਿਸੇ ਵੀ ਅਕਾਲੀ ਵਰਕਰ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਵਿਚ ਜੇਕਰ ਕੋਈ ਸਾਥੀ ਪਿਛਲੇ ਸਮੇਂ ਵਿਚ ਅਕਾਲੀ ਦਲ ਤੋਂ ਕਿਸੇ ਕਾਰਨ ਨਰਾਜ਼ ਹੋ ਕੇ ਹੋਰ ਰਾਜਨੀਤਕ ਪਾਰਟੀ ਵਿੱਚ ਚਲਾ ਗਿਆ ਹੈ ਅਤੇ ਅਕਾਲੀ ਦਲ ਵਿਚ ਮੁੜ ਵਾਪਿਸ ਆਉਣਾ ਚਾਹੁੰਦਾ ਹੈ ਤਾਂ ਉਸ ਦਾ ਵੀ ਸਵਾਗਤ ਹੈ। ਅੰਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਸਮਾਗਮ ਵਿਚ ਪਹੁੰਚੇ ਅਕਾਲੀ-ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਸ਼ਹਿਰੀ ਪ੍ਰਧਾਨ ਦੀ ਜੋ ਡਿਊਟੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਸਮਾਗਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਵੱਲੋਂ ਨਿਭਾਈ ਗਈ।
ਇਸ ਮੌਕੇ ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਬੀਬੀ ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਅਕਾਲੀ ਦਲ, ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ ਯੂਥ ਅਕਾਲੀ ਦਲ, ਓ.ਐਸ.ਡੀ. ਹਰਦੇਵ ਸਿੰਘ, ਪਰਮਿੰਦਰ ਸਿੰਘ ਸੋਹਾਣਾ ਐਮ ਡੀ ਲੇਬਰਫੈਡ, ਚੇਅਰਮੇਨ ਰੇਸ਼ਮ ਸਿੰਘ, ਗੁਰਮੀਤ ਸਿੰਘ ਬਾਕਰਪੁਰ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਕਲੇਰ, ਹਰਮੇਸ਼ ਸਿੰਘ ਕੁੰਭੜਾ, ਜੱਥੇਦਾਰ ਮਾਨ ਸਿੰਘ ਸੋਹਾਣÎਾ, ਸੁਖਦੇਵ ਸਿੰਘ ਪਟਵਾਰੀ, ਗੁਰਮੱਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ, ਪ੍ਰਭਜੋਤ ਸਿੰਘ ਪ੍ਰਧਾਨ ਆਈ ਟੀ ਸੈਲ, ਨਿਰਮਲ ਸਿੰਘ ਰੀਹਲ, ਕੁਲਵੰਤ ਸਿੰਘ ਚੋਧਰੀ ਪ੍ਰਧਾਨ ਵਪਾਰ ਮੰਡਲ, ਸਰਬਜੀਤ ਸਿੰਘ ਪਾਰਸ, ਸਰਿੰਦਰ ਸਿੰਘ ਰੋਡਾ ਐਮ.ਸੀ, ਹਰਪਾਲ ਸਿੰਘ ਬਰਾੜ, ਗੁਰਮੀਤ ਸਿੰਘ ਸ਼ਾਮਪੁਰ, ਡਾ: ਮੇਜਰ ਸਿੰਘ, ਸੰਤੌਖ ਸਿੰਘ ਸੰਧੂ (ਸਾਰੇ ਸਰਕਲ ਪ੍ਰਧਾਨ), ਹਰਮਮਿੰਦਰ ਸਿੰਘ ਪੱਤੋਂ, ਹਾਕਮ ਸਿੰਘ, ਬਲਜਿੰਦਰ ਸਿੰਘ, ਅਵਤਾਰ ਸਿੰਘ ਗੋਸਲ, ਬੀਬੀ ਮਨਮੋਹਨ ਕੌਰ, ਬੀਬੀ ਕਸ਼ਮੀਰ ਕੌਰ, ਬੀਬੀ ਮੋਨੀਕਾ, ਬੀਬੀ ਅਮਨ ਲੂਥਰਾ, ਬੀਬੀ ਨਿਰਮਲ ਕੌਰ ਸੇਖੋਂ, ਬੀਬੀ ਬਰਾੜ, ਜੋਗਿੰਦਰ ਸਿੰਘ ਸਲੈਚ, ਜਸਵੰਤ ਸਿੰਘ ਭੁੱਲਰ, ਅਮਨਦੀਪ ਸਿੰਘ ਅਬਿਆਣਾ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਕਰਮ ਸਿੰਘ ਭੰਵਰਾ, ਨਰਿੰਦਰ ਸਿੰਘ ਸੰਧੂ, ਬਲਜੀਤ ਸਿੰਘ ਜਗਤਪੂਰਾ, ਜਸਰਾਜ ਸੋਨੂੰ, ਅਵਤਾਰ ਵਾਲੀਆ, ਸੁਖਦੇਵ ਸਿੰਘ ਵਾਲੀਆ, ਗੁਰਮੇਲ ਸਿੰਘ ਮੋਜੇਵਾਲ, ਸ਼ੀਤਲ ਸਿੰਘ, ਨਰਿੰਦਰ ਸਿੰਘ ਸੰਧੂ, ਬਲਜਿੰਦਰ ਸਿੰਘ ਬੇਦੀ, ਗੁਰਦੀਪ ਸਿੰਘ ਸੇਠੀ, ਰਤਨ ਸਿੰਘ ਨਾਮਧਾਰੀ, ਭੁਪਿੰਦਰ ਸਿੰਘ ਮਲਹੋਤਰਾ, ਸਤਨਾਮ ਸਿੰਘ, ਬੀਬੀ ਸੁਰਿੰਦਰ ਕੌਰ ਸ਼ੇਰਗਿੱਲ, ਚਰਨਜੀਤ ਸਿੰਘ ਬਰਾੜ, ਹਰਦੀਪ ਸਿੰਘ ਬਿੱਦੋਵਾਲੀ, ਇੰਦਰ ਸਿੰਘ ਚੇਅਰਮੈਨ, ਸ਼ਿੰਗਾਰਾ ਸਿੰਘ ਭੁੱਲਰ, ਪਿੰਸੀਪਲ ਸਵਰਨ ਸਿੰਘ, ਕੁਲਦੀਪ ਸਿੰਘ, ਨਿਸ਼ਾਨ ਸਿੰਘ ਆਦਿ ਸਮੇਤ ਅਕਾਲੀ-ਭਾਜਪਾ ਦੇ ਸਾਰੇ ਕੌਂਸਲਰ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸ਼ਹਿਰੀ ਤੇ ਦਿਹਾਤੀ ਸਰਕਲ ਪ੍ਰਧਾਨ, ਵੱਖ-ਵੱਖ ਐਸੋਸੀਏਸ਼ਨਾਂ ਦੇ ਅਹੁਦੇਦਾਰ ਅਤੇ ਗੁਰਦੁਆਰਾ ਸਾਹਿਬਾਨ ਅਤੇ ਮੰਦਰ ਕਮੇਟੀਆਂ ਦੇ ਅਹੁਦੇਦਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …