ਸੀਜੀਸੀ ਕਾਲਜ ਲਾਂਡਰਾਂ ਵਿੱਚ ਸਾਈਬਰ ਸੁਰੱਖਿਆ ਸਬੰਧੀ ਐਕਸੀਲੈਂਸ ਸੈਂਟਰ ਦਾ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 27 ਸਤੰਬਰ:
ਚੰਡੀਗੜ੍ਹ ਬਿਜ਼ਨਸ ਸਕੂਲ ਆਫ਼ ਐਡਮਨਿਸਟੇ੍ਰਸ਼ਨ (ਸੀਬੀਐਸਏ) ਦੇ ਲਾਂਡਰਾਂ ਕੈਂਪਸ ਵੱਲੋਂ ਸੈਕਿਓਰਹੈਕ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਸਾਈਬਰ ਸੁਰੱਖਿਆ ਸਬੰਧੀ ਇੱਕ ਸੈਂਟਰ ਆਫ਼ ਐਕਸੀਲੈਂਸ ਸਥਾਪਿਤ ਕੀਤਾ ਗਿਆ। ਇਸ ਕੇਂਦਰ ਦਾ ਉਦਘਾਟਨ ਸੀਜੀਸੀ ਗਰੁੱਪ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਕਾਲਜ ਦੇ ਡਾਇਰੈਕਟਰਾਂ, ਡੀਨ ਅਤੇ ਫੈਕਲਟੀ ਮੈਂਬਰਾਂ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ਦੀ ਸਥਾਪਨਾ ਕਈ ਉਦੇਸ਼ਾਂ ਨੂੰ ਪੂਰਾ ਕਰਨ ਦੇ ਮੰਤਵ ਨਾਲ ਕੀਤੀ ਗਈ ਹੈ, ਜਿਸ ਵਿੱਚ ਸਾਈਬਰ ਸੁਰੱਖਿਆ ਅਤੇ ਇਸ ਨਾਲ ਜੁੜੇ ਮੁੱਦਿਆਂ ਅਤੇ ਚੁਨੌਤੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੋਜ ਅਤੇ ਨਵੀਨਤਾ ਆਧਾਰਿਤ ਪ੍ਰਾਜੈਕਟਾਂ ਵਿੱਚ ਸ਼ਾਮਲ ਹੋਣ ਲਈ ਇੱਕ ਪਲੇਟਫ਼ਾਰਮ ਮੁਹੱਈਆ ਕਰਨਾ ਸ਼ਾਮਲ ਹੈ।
ਇਸ ਤੋਂ ਇਲਾਵਾ ਇਹ ਸਹੂਲਤ ਉਦਯੋਗ ਦੀਆਂ ਨਵੀਨਤਮ ਤਕਨੀਕੀ ਖੋਜਾਂ ਅਤੇ ਜ਼ਰੂਰਤਾਂ ਮੁਤਾਬਕ ਸਾਈਬਰ ਸੁਰੱਖਿਆ ਡੋਮੇਨ ਦੇ ਵੱਖ-ਵੱਖ ਪਹਿਲੂਆਂ ਵਿੱਚ ਵਿਦਿਆਰਥੀਆਂ ਲਈ ਵਰਕਸ਼ਾਪਾਂ ਅਤੇ ਹੈੱਡ ਆਨ ਸਿਖਲਾਈ ਸੈਸ਼ਨਾਂ ਰਾਹੀਂ ਉਦਯੋਗ ਅਕਾਦਮਿਕ ਪਾੜੇ ਨੂੰ ਪੂਰਾ ਕਰਨ ਵਿੱਚ ਉਤਪ੍ਰੇਰਕ ਵਜੋਂ ਕੰਮ ਕਰੇਗੀ। ਧਾਲੀਵਾਲ ਨੇ ਕਿਹਾ ਕਿ ਇਹ ਕੇਂਦਰ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਬੰਧਨ, ਇਸ ਦੀ ਪਾਲਣਾ ਅਤੇ ਪ੍ਰਸ਼ਾਸਨ ਬਾਰੇ ਹੋਰ ਸਮਝਾਉਣ ਵਿੱਚ ਵੀ ਮਦਦਗਾਰ ਹੋਵੇਗਾ। ਸੈਂਟਰ ਆਫ਼ ਐਕਸੀਲੈਂਸ ਵਿਦਿਆਰਥੀਆਂ ਨੂੰ ਨੈੱਟਵਰਕ ਸੁਰੱਖਿਆ, ਸੁਰੱਖਿਅਤ ਕੋਡਿੰਗ, ਕ੍ਰਿਪਟੋਗ੍ਰਾਫੀ ਅਤੇ ਰਿਵਰਸ ਇੰਜੀਨੀਅਰਿੰਗ ਬਾਰੇ ਹੋਰ ਜਾਣੂ ਕਰਵਾਉਣ ਦੇ ਯੋਗ ਬਣਾਏਗਾ।
ਨਾਲ ਹੀ ਵਿਦਿਆਰਥੀਆਂ ਨੂੰ ਸਿਖਲਾਈ ਸੈਸ਼ਨਾਂ, ਹੈਂਡਸ ਆਨ ਟਰੇਨਿੰਗ, ਵਰਕਸ਼ਾਪਾਂ ਅਤੇ ਮੁਕਾਬਲਿਆਂ ਰਾਹੀਂ ਇਸ ਖੇਤਰ ਦੇ ਬੁਨਿਆਦੀ ਸਾਧਨਾਂ ਵਿੱਚ ਮੁਹਾਰਤ ਹਾਸਲ ਕਰਨ ਦਾ ਮੌਕਾ ਮਿਲੇਗਾ। ਇਸੇ ਤਰ੍ਹਾਂ ਇਹ ਕੇਂਦਰ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਨੂੰ ਰੋਕਣ ਲਈ ਬਣਾਏ ਗਏ ਸਾਈਬਰ ਕਾਨੂੰਨਾਂ ਦੇ ਨਾਲ-ਨਾਲ ਸਾਈਬਰ ਅਪਰਾਧਾਂ ਦੀ ਪ੍ਰਕਿਰਤੀ, ਉਪਲਬਧ ਕਾਨੂੰਨੀ ਉਪਚਾਰਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਰਤੋਂ ਕਰਦੇ ਸਮੇਂ ਆਪਣੀ ਪਛਾਣ ਦੀ ਸੁਰੱਖਿਆ ਲਈ ਸਭ ਤੋਂ ਵਧੀਆ ਅਭਿਆਸਾਂ ਬਾਰੇ ਜਾਣੂ ਕਰਵਾਉਣ ਵਿੱਚ ਵੀ ਮਦਦ ਕਰੇਗਾ।

Load More Related Articles

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…